Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 9:11 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਹਵਾਈ ਅੱਡੇ ਉਪਰ ਦੋ ਵਿਅਤਕੀਆਂ ਕੋਲੋ ਸੋਨਾ ਬਰਾਮਦ

ਅੰਮ੍ਰਿਤਸਰ ਹਵਾਈ ਅੱਡੇ ਉਪਰ ਦੋ ਵਿਅਤਕੀਆਂ ਕੋਲੋ ਸੋਨਾ ਬਰਾਮਦ

ਅੰਮ੍ਰਿਤਸਰ, 17 ਜੁਲਾਈ : ਕਸਟਮ ਵਿਭਾਗ ਵਲੋ ਅੰਮ੍ਰਿਤਸਰ ਹਵਾਈ ਅੱਡੇ ਉਪਰ ਅੱਜ ਦੋਵਿਅਕਤੀਆਂ ਕੋਲੋ ਵੱਡੀ ਮਾਤਰਾ ਵਿਚ ਸੋਨਾ ਬਰਾਮਦ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਯਾਤਰੀਆਂ ਨੂੰ 960 ਗ੍ਰਾਮ ਸੋਨੇ ਸਮੇਤ ਕਾਬੂ ਕੀਤਾ ਹੈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਕਰੀਬ 96 ਲੱਖ ਰੁਪਏ ਦੱਸੀ ਜਾਂਦੀ ਹੈ।
ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਰੀ ਕੋਲਕਾਤਾ ਤੋਂ ਇੰਡੀਗੋ ਦੀ ਉਡਾਣ ਰਾਹੀ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇ ਸਨ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਜਦੋਂ ਇਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਐਕਸਰੇ ਸਕੈਨਿੰਗ ਦੌਰਾਨ ਇਨ੍ਹਾਂ ਕੋਲੋਂ ਇਹ ਸੋਨਾ ਬਰਾਮਦ ਹੋਇਆ ਹੈ।
ਇਕ ਯਾਤਰੀ ਕੋਲੋਂ 49.50 ਲੱਖ ਰੁਪਏ ਮੁੱਲ ਦਾ 495.54 ਗ੍ਰਾਮ ਸੋਨਾ ਅਤੇ ਦੂਜੇ ਯਾਤਰੀ ਕੋਲੋਂ 47.24 ਲੱਖ ਰੁਪਏ ਮੁੱਲ ਦਾ 472.93 ਗਰਾਮ ਸੋਨਾ ਬਰਾਮਦ ਹੋਇਆ ਹੈ। ਦੋਵਾਂ ਯਾਤਰੀਆਂ ਕੋਲੋਂ ਕਰੀਬ 968.47 ਗਰਾਮ ਸੋਨਾ ਮਿਲਿਆ ਹੈ, ਜਿਸ ਦੀ ਕੀਮਤ 96,75,015 ਰੁਪਏ ਦੱਸੀ ਜਾਂਦੀ ਹੈ। ਕਸਟਮ ਵਿਭਾਗ ਨੇ ਸੋਨੇ ਨੂੰ ਜ਼ਬਤ ਕਰ ਲਿਆ ਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top