Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 9:10 am

+91 90915 01313 , +91 90916 01313

punjabbanni@gmail.com
punjabbani@yahoo.com

ਫ਼ਰੀਦਪੁਰ ਪਿੰਡ ਡੇਂਗੂ ਮੁਕਤ, ਮਿਰਜ਼ਾਪੁਰ ‘ਚ  ਲਾਰਵਾ ਮੌਕੇ ‘ ਤੇ ਨਸ਼ਟ -ਸਿਹਤ ਮੰਤਰੀ

ਫ਼ਰੀਦਪੁਰ ਪਿੰਡ ਡੇਂਗੂ ਮੁਕਤ, ਮਿਰਜ਼ਾਪੁਰ ‘ਚ  ਲਾਰਵਾ ਮੌਕੇ ‘ ਤੇ ਨਸ਼ਟ -ਸਿਹਤ ਮੰਤਰੀ

ਪਟਿਆਲਾ 18 ਜੁਲਾਈ : ਡੇਂਗੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਹਰ ਸ਼ੁੱਕਰਵਾਰ ਡੇੱਗੂ ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪਿੰਡਾਂ ਫ਼ਰੀਦਪੁਰ ਅਤੇ ਮਿਰਜ਼ਾਪੁਰ ਵਿਖੇ ਸਿਹਤ ਵਿਭਾਗ ਦੀ ਟੀਮ ਨਾਲ ਲੋਕਾਂ ਦੇ ਘਰਾਂ ਵਿੱਚ ਮੱਛਰ ਦਾ ਲਾਰਵਾ ਚੈਕ ਕਰਨ ਪਹੁੰਚੇ। ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਸਮੇਤ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਡੇਂਗੂ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਕੀਤੀ ਅਤੇ ਮੌਕੇ ‘ ਤੇ ਲਾਰਵੇ ਨੂੰ ਨਸ਼ਟ ਕਰਵਾਇਆ।

ਸਿਹਤ ਮੰਤਰੀ ਨੇ ਖੁਸ਼ੀ ਜ਼ਾਹਿਰ ਕੀਤੀ ਕਿ ਪਿੰਡ ਫ਼ਰੀਦਪੁਰ ਵਿਖੇ ਕਿਸੇ ਵੀ ਘਰ ਵਿੱਚ ਲਾਰਵਾ ਨਹੀ ਮਿਲਿਆ ਅਤੇ ਮਿਰਜ਼ਾਪੁਰ ਇਲਾਕੇ ਵਿੱਚ ਪੱਛੀਆਂ ਦੇ ਕਟੋਰੇ , ਟਾਇਰ , ਕੂਲਰ ਅਤੇ ਫਰਿਜ ਦੀਆਂ ਟਰੇਆਂ ਵਿੱਚ ਲਾਰਵਾ ਮਿਲਿਆ ਜਿਸ ਨੂੰ ਮੌਕੇ ‘ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਕਿਹਾ ਕਿ ਇਹ ਪਿੰਡ ਨਾ ਸਿਰਫ਼੍ਰ ਨਸ਼ਾ ਮੁਕਤ ਹਨ , ਹੁਣ ਇਹਨਾਂ ਨੂੰ ਡੇਂਗੁ ਮੁਕਤ ਵੀ ਕੀਤਾ ਜਾਵੇਗਾ ।

ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਲੋਕ ਸੇਵਾ ਅਤੇ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਜਾਰੀ ਹੈ । ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਰੰਗਲਾ ਪੰਜਾਬ ਬਨਾਉਣ ਦਾ ਸੁਪਨਾ ਸਾਕਾਰ ਕਰਦੇ ਹੋਏ ਪੰਜਾਬ ਨੂੰ ਨਸ਼ਾ ਮੁਕਤ, ਡੇਂਗੂ ਮੁਕਤ ਅਤੇ ਹੋਰ ਬਿਮਾਰੀਆਂ ਤੋਂ ਮੁਕਤ ਕਰਕੇ ਤੰਦਰੁਸਤ ਤੇ ਖੁਸ਼ਹਾਲ ਪੰਜਾਬ ਬਣਾਇਆ ਜਾਵੇਗਾ ।

ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਅਤੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ। ਜਿਹਨਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਸ ਨੂੰ ਮੌਕੇ ‘ ਤੇ ਹੀ ਨਸ਼ਟ ਕਰਵਾਇਆ ਗਿਆ। ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦੇਣ ਬਾਰੇ ਜਾਗਰੂਕ ਕੀਤਾ। ਉਹਨਾਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਦੇ ਪਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹੈ । ਇਸ ਮੁਹਿੰਮ ਦਾ ਮੰਤਵ ਇਸ ਭਿਆਨਕ ਬਿਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਪਾਣੀ ਦੀ ਨਿਕਾਸੀ ਕੀਤੀ ਜਾਵੇ ।

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਮੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਕ ਹਫ਼ਤੇ ਦੌਰਾਨ 41,376 ਘਰਾਂ ਦੀ ਚੈਕਿੰਗ ਕੀਤੀ ਗਈ ਅਤੇ 416 ਘਰਾਂ ਵਿੱਚ ਲਾਰਵਾ ਪਾਇਆ ਗਿਆ ਜਿਸ ਨੂੰ ਮੌਕੇ ‘ ਤੇ ਹੀ ਸਿਹਤ ਵਿਭਾਗ ਦੀ ਟੀਮ ਵੱਲੋਂ ਨਸ਼ਟ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ 53 ਪੁਲਿਸ ਥਾਣਿਆਂ ਦਾ ਅਤੇ 103 ਖਾਲੀ ਪਲਾਟਾਂ ਦਾ ਵੀ ਨਿਰੀਖਣ ਕੀਤਾ ਗਿਆ। ੳਹਨਾ ਇਹ ਵੀ ਜਾਣਕਾਰੀ ਦਿੱਤੀ ਕਿ ਅੱਜ ਸਿਹਤ ਵਿਭਾਗ ਦੀਆਂ ਕੁੱਲ 187 ਟੀਮਾਂ ਨੇ ਜ਼ਿਲ੍ਹੇ ਵਿੱਚ ਚੈਕਿੰਗ ਕੀਤੀ। ਉਹਨਾਂ ਦੱਸਿਆ ਕਿ ਫ਼ਰੀਦਪੁਰ ਅਤੇ ਮਿਰਜ਼ਾਪੁਰ ਪਿੰਡਾਂ ਦੇ ਵਿਲੇਜ਼ ਹੈਲਥ ਐਂਡ ਸੈਨੀਟੇਸ਼ਨ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਗਿਆ ਕਿ ਉਹ ਪਿੰਡ ਦੀ ਸਾਫ਼ ਸਫਾਈ ਰੱਖਣ ਲਈ ਜੁੰਮੇਵਾਰ ਹੋਣਗੇ ਅਤੇ ਡੇਂਗੂ ਦੇ ਕੇਸ ਆਉਣ ਦੀ ਸਥਿਤੀ ਵਿੱਚ ਤੁਰੰਤ ਇਲਾਕੇ ਕੇ ਬੀ.ਡੀ.ਪੀ.ਓ. ਨਾਲ ਸੰਪਰਕ ਕਰਨਗੇ ।

ਸਿਹਤ ਮੰਤਰੀ ਵੱਲੋਂ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਵੀ ਕੀਤੀ ਗਈ । ਉਹਨਾਂ ਲੋਕਾਂ ਨੂੰ ਜਾਗਰੂਕ ਕੀਤਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਸਿਹਤ ਮੰਤਰੀ ਨੇ ਮਿਰਜ਼ਾਪੁਰ ਅਤੇ ਕਾਲਵਾ ਪਿੰਡ ਦੀ ਡਰੇਨ ਦਾ ਜਾਇਜ਼ਾ ਲੈਂਦਿਆਂ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਬੂਟੀ ਦੀ ਸਫ਼ਾਈ ਕਰਨ ਦੀ ਹਦਾਇਤ ਕੀਤੀ ਤਾਂ ਜੋ ਹੜ੍ਹਾਂ ਦੀ ਮਾਰ ਤੋਂ ਬਚਿਆ ਜਾ ਸਕੇ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ )ਇਸ਼ਾ ਸਿੰਗਲ, ਸਿਵਲ ਸਰਜਨ ਡਾ: ਜਗਪਾਲਇੰਦਰ ਸਿੰਘ, ਐਸ.ਐਮ.ਓ. ਡਾ: ਨਾਗਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਮੀਤ ਸਿੰਘ , ਇੰਜੀਨੀਅਰ ਪ੍ਰਥਮ ਗੰਭੀਰ , ਆਸ਼ਾ ਵਰਕਰਜ਼, ਨਰਸਿੰਗ ਦੇ ਵਿਦਿਆਰਥੀ, ਜੈ ਸ਼ੰਕਰ ਸ਼ਰਮਾ, ਪਿੰਡਾਂ ਦੇ ਪੰਚ ਸਰਪੰਚਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top