Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 9:12 am

+91 90915 01313 , +91 90916 01313

punjabbanni@gmail.com
punjabbani@yahoo.com

ਆਰਥਿਕਤਾ ਦੇ ਸੰਪੂਰਨ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਸ਼ਲਾਘਾਯੋਗ : ਡੀਸੀ

ਆਰਥਿਕਤਾ ਦੇ ਸੰਪੂਰਨ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਸ਼ਲਾਘਾਯੋਗ : ਡੀਸੀ

ਪਟਿਆਲਾ, 18 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਨਬਾਰਡ ਵੱਲੋਂ ਪਟਿਆਲਾ ਦੀ ‌ਦਿਹਾਤੀ ਆਰਥਿਕਤਾ ਦੇ ਸੰਪੂਰਨ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ।ਉਹ ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਦੇ ਮੌਕੇ ਜ਼ਿਲ੍ਹਾ ਵਿਕਾਸ ਪ੍ਰਬੰਧਕ (ਡੀਡੀਐਮ), ਪਟਿਆਲਾ, ਨਾਬਾਰਡ ਦੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਮੌਕੇ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਨਬਾਰਡ ਵੱਲੋਂ ਪੇਂਡੂ ਅਤੇ ਖੇਤੀਬਾੜੀ ਵਿਕਾਸ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ।

ਡੀਸੀ ਡਾ. ਪ੍ਰੀਤੀ ਯਾਦਵ ਨੇ ਡੀਡੀਐਮ ਨਾਬਾਰਡ ਪਰਵਿੰਦਰ ਕੌਰ ਨਾਗਰਾ ਨੂੰ ਪੇਂਡੂ ਭਾਰਤ ਦੇ ਵਿਕਾਸ ਲਈ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੀ ਚਾਰ ਦਹਾਕਿਆਂ ਦੀ ਅਟੁੱਟ ਵਚਨਬੱਧਤਾ ਲਈ ਵਧਾਈ ਦਿੱਤੀ।
ਡਾ. ਪ੍ਰੀਤੀ ਯਾਦਵ ਨੇ ਟਿਕਾਊ ਪੇਂਡੂ ਰੋਜ਼ੀ-ਰੋਟੀ ਅਤੇ ਵਿੱਤੀ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵਿੱਚ ਨਾਬਾਰਡ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕਰਦਿਆਂ ਨਬਾਰਡ ਪਟਿਆਲਾ ਵੱਲੋਂ ਜ਼ਿਲ੍ਹੇ ਦੀ ਪੇਂਡੂ ਆਰਥਿਕਤਾ ਦੇ ਸੰਪੂਰਨ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗੀ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਡੀਡੀਐਮ ਪਰਵਿੰਦਰ ਕੌਰ ਨਾਗਰਾ ਨੇ ਡਿਪਟੀ ਕਮਿਸ਼ਨਰ ਨੂੰ ਖੇਤੀਬਾੜੀ ਬੁਨਿਆਦੀ ਢਾਂਚੇ, ਵਾਟਰਸ਼ੈੱਡ ਵਿਕਾਸ, ਐਸਐਚਜੀ ਪ੍ਰੋਤਸਾਹਨ, ਅਤੇ ਪੇਂਡੂ ਕਰਜ਼ਾ ਯੋਜਨਾਬੰਦੀ ਆਦਿ ਵਰਗੇ ਖੇਤਰਾਂ ਵਿੱਚ ਵਿਕਾਸ ਸੰਬੰਧੀ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਐਲਡੀਐਮ ਪਟਿਆਲਾ ਸੰਜੀਵ ਅਗਰਵਾਲ, ਡਿਪਟੀ ਡਾਇਰੈਕਟਰ ਬਾਗਬਾਨੀ

ਐਸਐਸ ਗਰੇਵਾਲ,  ਏਆਰਸੀਐਸ ਅਮਨਦੀਪ ਸ਼ਰਮਾ, ਪ੍ਰੋਫੈਸਰ ਕਾਵਿਕ ਡਾ. ਗੁਰਪਦੇਸ਼ ਕੌਰ, ਡੀਐਮ ਪਟਿਆਲਾ ਡਿਸਕਸ ਰਾਕੇਸ਼ ਗੋਇਲ, ਏਜੀਐਮ ਪੀਏਡੀਬੀ ਅਨਮੋਲ ਸਿੰਘ, ਐਨਆਰਐਲਐਮ ਤੋਂ ਰੀਨਾ ਰਾਣੀ ਤੇ ਪੀਐਸਟੀਸੀਐਲ, ਪੀਸਿਆ ਆਦਿ ਦੇ ਨੁਮਾਇੰਦੇ ਮੌਜੂਦ ਸਨ। ਇਸ ਮੌਕੇ ਨਾਬਾਰਡ ਦੁਆਰਾ ਸਪਾਂਸਰ ਕੀਤੇ ਗਏ ਪੇਂਡੂ ਮਾਰਟ ਚਲਾ ਰਹੇ ਸਵੈ-ਸਹਾਇਤਾ ਸਮੂਹਾਂ ਦੁਆਰਾ ਬਣਾਏ ਗਏ ਫੁਲਕਾਰੀ ਉਤਪਾਦਾਂ ਦੀ ਇੱਕ ਛੋਟੀ ਪ੍ਰਦਰਸ਼ਨੀ ਵੀ ਲਗਾਈ ਗਈ।

Advertisement
Advertisement
Advertisement
Advertisement
Scroll to Top