Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਦੀ ਧਰਮਪਤਨੀ ਬੀਬੀ ਨਿਰਮਲ ਕੌਰ ਪੰਜ ਤੱਤਾਂ ’ਚ ਵਲੀਨ

ਦੁਆਰਾ: Punjab Bani ਪ੍ਰਕਾਸ਼ਿਤ :Wednesday, 09 August, 2023, 07:01 PM

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਦੀ ਧਰਮਪਤਨੀ ਬੀਬੀ ਨਿਰਮਲ ਕੌਰ ਪੰਜ ਤੱਤਾਂ ’ਚ ਵਲੀਨ
ਸ਼ੋ੍ਰਮਣੀ ਅਕਾਲੀ ਦਲ, ਸ਼ੋ੍ਰਮਣੀ ਕਮੇਟੀ ਸਮੇਤ ਰਾਜਨੀਤਕ, ਧਾਰਮਕ ਅਤੇ ਸਮਾਜਕ ਸਖਸ਼ੀਅਤਾਂ ਹੋਈਆਂ ਸ਼ਾਮਲ
ਸਾਬਕਾ ਸਪੀਕਰ ਸ. ਅਟਵਾਲ, ਸ. ਢੀਂਡਸਾ, ਡਾ. ਚੀਮਾ, ਸ. ਰੱਖੜਾ ਅਤੇ ਚੰਦੂਮਾਜਰਾ ਨੇ ਵੀ ਕੀਤਾ ਦੁੱਖ ਪ੍ਰਗਟ
ਪਟਿਆਲਾ 9 ਅਗਸਤ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਧਰਮਪਤਨੀ ਬੀਬੀ ਨਿਰਮਲ ਕੌਰ ਦਾ ਅੰਤਿਮ ਸਸਕਾਰ ਪਿੰਡ ਬਡੂੰਗਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਪਿੰਡ ਬਡੂੰਗਰ ਸ਼ਮਸ਼ਾਨਘਾਟ ਵਿਖੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰਤ ਉਨ੍ਹਾਂ ਦੇ ਸਪੁੱਤਰਾਂ ਵੱਲੋਂ ਚਿਖਾ ਨੂੰ ਅਗਨੀ ਭੇਂਟ ਕੀਤੀ ਗਈ। ਇਸ ਦੌਰਾਨ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਅਤੇ ਗਿਆਨੀ ਪਿ੍ਰਤਪਾਲ ਸਿੰਘ ਵੱਲੋਂ ਕੀਰਤਨ ਸੋਹਲੇ ਦੇ ਪਾਠ ਅਤੇ ਹਜ਼ੂਰੀ ਕੀਰਤਨੀ ਰਾਗੀ ਭਾਈ ਜਸਵਿੰਦਰ ਸਿੰਘ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਬੀਬੀ ਨਿਰਲਮ ਕੌਰ ਦੀ ਅੰਤਿਮ ਯਾਤਰਾ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਐਡੀਸ਼ਨਲ ਸਕੱਤਰ ਗੁਰਿੰਦਰ ਸਿੰਘ ਮੱਥੇਵਾਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਪਹੁੰਚ ਕੇ ਬੀਬੀ ਨਿਰਮਲ ਕੌਰ ਨੂੰ ਦੁਸ਼ਾਲਾ ਭੇਂਟ ਕੀਤਾ ।
ਇਸ ਦੌਰਾਨ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਸ਼ੋ੍ਰਮਣੀ ਅਕਾਲੀ ਦਲ ਦੇ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਤੋਂ ਇਲਾਵਾ ਰਾਜਨੀਤਕ, ਧਾਰਮਕ ਅਤੇ ਸਮਾਜਕ ਸਖਸ਼ੀਅਤਾਂ ਵੱਡੀ ਗਿਣਤੀ ਵਿਚ ਪੁੱਜੀਆਂ ਹੋਈਆਂ ਸਨ। ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਲੀਡਰਸ਼ਿਪ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫਹਿਗਗੜ੍ਹ ਸਾਹਿਬ ਤੋਂ ਜਗਦੀਪ ਸਿੰਘ ਚੀਮਾ, ਨਾਭਾ ਤੋਂ ਮੱਖਣ ਸਿੰਘ ਲਾਲਕਾ, ਕਬੀਰ ਦਾਸ, ਕਾਂਗਰਸ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰਾਂ ਵਿਚ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਅਜਮੇਰ ਸਿੰਘ ਖੇੜਾ, ਜਥੇਦਾਰ ਚਰਨਜੀਤ ਸਿੰਘ ਕਾਲੇਵਾਲ, ਜਥੇਦਾਰ ਬਲਤੇਜ ਸਿੰਘ ਖੋਖ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸੁਰਜੀਤ ਸਿੰਘ ਅਬਲੋਵਾਲ, ਲਖਵੀਰ ਸਿੰਘ ਲੌਟ, ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ, ਸ਼ਿਵ ਸੈਨਾ ਬਾਲ ਠਾਕਰੇ ਦੇ ਪ੍ਰਧਾਨ ਹਰੀਸ਼ ਸਿੰਗਲਾ, ਸਮਾਜ ਸੇਵੀ ਭਗਵਾਨ ਦਾਸ ਜੁਨੇਜਾ, ਹਲਕਾ ਇੰਚਾਰਜ ਦਿਹਾਤੀ ਜਸਪਾਲ ਸਿੰਘ ਬਿੱਟੂ ਚੱਠਾ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਐਸਓਆਈ ਦੇ ਆਗੂ ਅਮਿਤ ਰਾਠੀ, ਗੁਰਦਿਆਲ ਇੰਦਰ ਸਿੰਘ ਬਿੱਲੂ, ਗੁਰਚਰਨ ਸਿੰਘ ਘਮਰੌਦਾ, ਗੁਰਤੇਜ ਸਿੰਘ ਢਿੱਲੋਂ, ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਸ ਜਗਜੀਤ ਸਿੰਘ ਦਰਦੀ, ਸੀਨੀਅਰ ਪੁਲਿਸ ਅਧਿਕਾਰੀਆਂ ਵਿਚ ਸਾਬਕਾ ਆਈਜੀ ਰਣਬੀਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਗਿੱਲ, ਗੁਰਪਾਲ ਸਿੰਘ ਚਹਿਲ, ਦਿਲਜੀਤ ਸਿੰਘ ਰਾਣਾ, ਕੇਸਰ ਸਿੰਘ, ਡੀਐਸਪੀ ਜਸਵਿੰਦਰ ਸਿੰਘ ਟਿਵਾਣਾ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਬਕਾ ਸਕੱਤਰ ਹਰਭਜਨ ਸਿੰਘ ਮਨਾਵਾਂ, ਅਵਤਾਰ ਸਿੰਘ ਸੈਂਪਲਾ, ਮੀਤ ਸਕੱਤਰ ਲਖਵੀਰ ਸਿੰਘ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ, ਮੈਨੇਜਰ ਫਤਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਮੈਨੇਜਰ ਗੁਰਲਾਲ ਸਿੰਘ, ਮੈਨੇ. ਸੁਰਜੀਤ ਸਿੰਘ, ਮੈਨੇ. ਧਨਵੰਤ ਸਿੰਘ, ਗਿਆਨੀ ਭਾਈ ਅਜਮੇਰ ਸਿੰਘ, ਸਾਬਕਾ ਮੈਨੇਜਰ ਕਰਨੈਲ ਸਿੰਘ ਨਾਭਾ, ਕਰਮ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਗੁਰਦੀਪ ਸਿੰਘ ਬਰਨਾਲਾ, ਡਾ. ਸੁਧੀਰ ਵਰਮਾ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ, ਇੰਮਪੂਰਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ਰਮਾ ਤੋਂ ਇਲਾਵਾ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਦੇ ਡਾਇਰੈਕਟਰ ਡਾ. ਚਮਕੌਰ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਵਰਲੱਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਿ੍ਰਤਪਾਲ ਸਿੰਘ, ਪ੍ਰੋ. ਡਾ. ਪਰਮਵੀਰ ਸਿੰਘ, ਭਾਈ ਕਸ਼ਮੀਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਅਧੀਨ ਕਾਲਜਾਂ ਦੇ ਪਿ੍ਰੰਸੀਪਲ ਸਾਹਿਬਾਨ ਅਤੇ ਸਮੂਹ ਸਟਾਫ ਮੈਂਬਰਾਂ ਆਦਿ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਸਪੁੱਤਰਾਂ ਵਿਚ ਸ਼ਮਸ਼ੇਰ ਸਿੰਘ ਬਡੂੰਗਰ, ਹਰਦੀਪ ਸਿੰਘ ਬਡੂੰਗਰ, ਗੁਰਦੀਪ ਸਿੰਘ ਬਡੂੰਗਰ, ਬਲਬੀਰ ਸਿੰਘ ਬਡੂੰਗਰ, ਇੰਦਰਪੀਤ ਸਿੰਘ ਬਡੂੰਗਰ ਨਾਲ ਸਕੇ ਸਬੰਧੀਆਂ ਅਤੇ ਰਿਸ਼ਤੇਦਾਰਾਂ ਨੇ ਵੀ ਗਹਿਰਾ ਦੁੱਖ ਪ੍ਰਗਟ ਕੀਤਾ। ਇਸ ਉਪਰੰਤ ਜਾਣਕਾਰੀ ਦਿੰਦਿਆਂ ਸ਼ਮਸ਼ੇਰ ਸਿੰਘ ਬਡੂੰਗਰ ਨੇ ਕਿਹਾ ਕਿ ਮਾਤਾ ਨਿਰਮਲ ਕੌਰ ਦੀ ਅੰਤਿਮ ਅਰਦਾਸ ਦੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ 16 ਅਸਗਤ ਨੂੰ ਦੁਪਹਿਰ 1.00 ਵਜੇ ਭੋਗ ਪਾਏ ਜਾਣਗੇ।



Scroll to Top