Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:19 am

+91 90915 01313 , +91 90916 01313

punjabbanni@gmail.com
punjabbani@yahoo.com

ਹੋਸਟਲਾਂ ਵਿੱਚ ਸਮਾਨ ਦਾਨ ਕਰਨ ਵਾਲ਼ੀ ਕੰਪਨੀ ਦੇ ਪ੍ਰਤੀਨਿਧੀਆਂ ਨੂੰ ਕੀਤਾ ਸਨਮਾਨਿਤ

ਹੋਸਟਲਾਂ ਵਿੱਚ ਸਮਾਨ ਦਾਨ ਕਰਨ ਵਾਲ਼ੀ ਕੰਪਨੀ ਦੇ ਪ੍ਰਤੀਨਿਧੀਆਂ ਨੂੰ ਕੀਤਾ ਸਨਮਾਨਿਤ

ਪਟਿਆਲਾ, 12 ਜੁਲਾਈ– ਪੰਜਾਬੀ ਯੂਨੀਵਰਸਿਟੀ ਦੇ ਹੋਸਟਲਾਂ ਨੂੰ ਬੁਨਿਆਦੀ ਲੋੜਾਂ ਨਾਲ਼ ਜੁੜਿਆ ਵੱਖ-ਵੱਖ ਸਮਾਨ ਵੱਡੇ ਪੱਧਰ ਉੱਤੇ ਦਾਨ ਕਰਨ ਵਾਲ਼ੀ ਕੰਪਨੀ ‘ਵਰਬਕ ਐਨੀਮਲ ਹੈਲਥ ਪ੍ਰਾਈਵੇਟ ਲਿਮਟਿਡ’ ਦੇ ਅਧਿਕਾਰੀਆਂ ਅਤੇ ਪ੍ਰਤੀਨਿਧੀਆਂ ਦਾ ਯੂਨੀਵਰਸਿਟੀ ਵਿਖੇ ਅੱਜ ਵਿਸ਼ੇਸ਼ ਤੌਰ ਉੱਤੇ ਸਨਮਾਨ ਕੀਤਾ ਗਿਆ। ਇਸ ਕੰਪਨੀ ਵੱਲੋਂ ਆਪਣੀ ਸੀ.ਐੱਸ.ਆਰ. ਸਕੀਮ ਰਾਹੀਂ ਯੂਨੀਵਰਸਿਟੀ ਦੇ ਹੋਸਟਲਾਂ ਵਿੱਚ ਵੱਡੀ ਪੱਧਰ ਉੱਤੇ ਪੱਖੇ, ਗੀਜ਼ਰ, ਐਗਜ਼ਾਸਟ ਫ਼ੈਨ, ਵਾਟਰ-ਕੂਲਰ, ਵਾਟਰ-ਪਿਊਰੀਫਾਇਰ ਮੁਹਈਆ ਕਰਵਾਏ ਗਏ ਹਨ।
ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਵਿਸ਼ੇਸ਼ ਤੌਰ ਉੱਤੇ ਕਰਵਾਏ ਗਏ ਇਸ ਸਨਮਾਨ ਸਮਾਗਮ ਵਿੱਚ ਕੰਪਨੀ ਦੇ ਵਾਈਸ-ਪ੍ਰੈਜ਼ੀਡੈਂਟ ਸ੍ਰੀ ਰਮਨ ਤਲਵਾੜ ਦੀ ਅਗਵਾਈ ਵਿੱਚ ਪੁੱਜੀ ਕੰਪਨੀ ਪ੍ਰਤੀਨਿਧੀਆਂ ਦੀ ਟੀਮ ਨੂੰ  ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਕੰਪਨੀ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਦਿੱਤੀ ਗਈ ਇਸ ਮਦਦ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲ਼ੇ ਡਾ. ਮੁਹੰਮਦ ਰਮਜ਼ਾਨ ਚੌਧਰੀ, ਜੋ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਤੋਂ ਸੇਵਾ-ਮੁਕਤ ਡਿਪਟੀ ਡਾਇਰੈਕਰ ਹਨ, ਦਾ ਵੀ ਸਨਮਾਨ ਕੀਤਾ ਗਿਆ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕੰਪਨੀ ਦਾ ਇਸ ਪਹਿਲਕਦਮੀ ਲਈ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹੋਸਟਲਾਂ ਵਿੱਚ ਵਿਦਿਆਰਥੀਆਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੀ ਪੂਰਤੀ ਦੇ ਪੜਾਅ ਵਿੱਚ ਕੰਪਨੀ ਵੱਲੋਂ ਦਿੱਤੀ ਗਈ ਇਹ ਮਦਦ ਬਹੁਤ ਹੀ ਮਹੱਤਵਪੂਰਣ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਖਾਸ ਤੌਰ ਉੱਤੇ ਜਦੋਂ ਪੰਜਾਬੀ ਯੂਨੀਵਰਸਿਟੀ ਆਪਣੀਆਂ ਵਿੱਤੀ ਸੀਮਾਵਾਂ ਵਾਲ਼ੀ ਸਥਿਤੀ ਵਿੱਚ ਹੈ ਤਾਂ ਅਜਿਹੀ ਮਦਦ ਹੋਰ ਵੀ ਵਧੇਰੇ ਅਰਥਪੂਰਨ ਹੋ ਜਾਂਦੀ ਹੈ। ਉਨ੍ਹਾਂ ਹੋਰਨਾਂ ਕਾਰਪੋਰੇਟ ਅਦਾਰਿਆਂ ਅਤੇ ਯੂਨੀਵਰਸਿਟੀ ਦੇ ਸ਼ੁਭਚਿੰਤਕਾਂ ਨੂੰ ਵੀ ਅਜਿਹੀ ਮਦਦ ਲਈ ਅੱਗੇ ਆਉਣ ਹਿਤ ਅਪੀਲ ਕੀਤੀ।
ਕੰਪਨੀ ਵਾਈਸ-ਪ੍ਰੈਜ਼ੀਡੈਂਟ ਸ੍ਰੀ ਰਮਨ ਤਲਵਾੜ ਨੇ ਇਸ ਮੌਕੇ ਬੋਲਦਿਆਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਪੰਜਾਬੀ ਯੂਨੀਵਰਸਿਟੀ ਨੂੰ ਆਪਣੀ ਇਹ ਮਦਦ ਜਾਰੀ ਰੱਖਣਗੇ। ਉਨ੍ਹਾਂ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਆਪਣੀ ਕੰਪਨੀ ਵਿੱਚ ਨੌਕਰੀਆਂ ਦੇਣ ਸਬੰਧੀ ‘ਪਲੇਸਮੈਂਟ ਦੌਰੇ’ ਬਾਰੇ ਵੀ ਪੇਸ਼ਕਸ਼ ਕੀਤੀ ਜਿਸ ਨੂੰ ਸਵੀਕਾਰ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸ਼ਲਾਘਾ ਕੀਤੀ।
ਡਾ. ਮੁਹੰਮਦ ਰਮਜ਼ਾਨ ਚੌਧਰੀ ਨੇ ਇਸ ਮੌਕੇ ਦੱਸਿਆ ਕਿ ਕਿਸ ਤਰ੍ਹਾਂ ਉਹ ਆਪਣੀ ਬੇਟੀ ਨੂੰ ਹੋਸਟਲ ਦਿਵਾਉਣ ਲਈ ਯੂਨੀਵਰਸਿਟੀ ਪੁੱਜੇ ਤਾਂ ਕਿਸ ਤਰ੍ਹਾਂ ਹੋਸਟਲਾਂ ਦੀ ਸਥਿਤੀ ਅਤੇ ਸਬੰਧਤ ਲੋੜਾਂ ਬਾਰੇ ਜਾਣਨ ਦਾ ਸਬੱਬ ਬਣਿਆ।
ਉਨ੍ਹਾਂ ਦੱਸਿਆ ਕਿ ਯੂਨੀਵਰਿਸਟੀ ਤੋਂ ਹੋਸਟਲ ਵਾਰਡਨ ਸ੍ਰੀਮਤੀ ਲਾਭ ਕੌਰ ਅਤੇ ਵਧੀਕ ਡੀਨ ਵਿਦਿਆਰਥੀ ਭਲਾਈ ਡਾ. ਨੈਨਾ ਸ਼ਰਮਾ ਵੱਲੋਂ ਉਨ੍ਹਾਂ ਨੂੰ ਅਜਿਹੀ ਮਦਦ ਜੁਟਾਉਣ ਲਈ ਪ੍ਰੇਰਿਆ ਤਾਂ ਉਨ੍ਹਾਂ ਸਬੰਧਤ ਕੰਪਨੀ ਤੱਕ ਪਹੁੰਚ ਕਰ ਕੇ ਇਹ ਸੰਭਵ ਬਣਾਉਣ ਲਈ ਆਪਣੀ ਭੂਮਿਕਾ ਨਿਭਾਈ। ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਧੰਨਵਾਦੀ ਸ਼ਬਦ ਬੋਲੇ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਮੋਨਿਕਾ ਚਾਵਲਾ ਨੇ ਸਵਾਗਤੀ ਸ਼ਬਦ ਪੇਸ਼ ਕੀਤੇ। ਸਮੁੱਚੇ ਸਮਾਗਮ ਦਾ ਸੰਚਾਲਨ ਪ੍ਰੋਵੋਸਟ ਪ੍ਰੋ. ਇੰਦਰਜੀਤ ਸਿੰਘ ਚਾਹਲ ਵੱਲੋਂ ਕੀਤਾ ਗਿਆ।
Advertisement
Advertisement
Advertisement
Advertisement
Scroll to Top