Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 11:12 am

+91 90915 01313 , +91 90916 01313

punjabbanni@gmail.com
punjabbani@yahoo.com

ਭੌਂ ਪ੍ਰਾਪਤੀ ਕੁਲੈਕਟਰ ਵੱਲੋਂ ਭੌਂ ਮਾਲਕਾਂ ਨਾਲ ਬੈਠਕ

ਭੌਂ ਪ੍ਰਾਪਤੀ ਕੁਲੈਕਟਰ ਵੱਲੋਂ ਭੌਂ ਮਾਲਕਾਂ ਨਾਲ ਬੈਠਕ

ਪਟਿਆਲਾ, 12 ਜੁਲਾਈ : ਪਟਿਆਲਾ ਡਿਵੈਲਪਮੈਂਟ ਅਥਾਰਟੀ ਵੱਲੋਂ ਪਟਿਆਲਾ ਵਿਖੇ ਨਵੀਂ ਅਰਬਨ ਅਸਟੇਟ ਅਤੇ ਮੌਜੂਦਾ ਅਰਬਨ ਅਸਟੇਟਾਂ ਦੀ ਐਕਸਟੈਸ਼ਨਾਂ ਵਿਕਸਤ ਕੀਤੀਆਂ ਜਾਣੀਆਂ ਹਨ। ਇਸ ਸਬੰਧੀ ਭੌਂ ਮਾਲਕਾਂ ਨੂੰ ਲੈਂਡ ਪੂਲਿੰਗ ਪਾਲਿਸੀ ਤਹਿਤ ਮਿਲਣ ਵਾਲੇ ਲਾਭ ਸਬੰਧੀ ਜਾਣਕਾਰੀ ਦੇਣ ਲਈ ਉਪ ਮੰਡਲ ਮੈਜਿਸਟਰੇਟ -ਕਮ- ਭੌਂ ਪ੍ਰਾਪਤੀ ਕੁਲੈਕਟਰ ਪਟਿਆਲਾ ਵੱਲੋਂ ਪਿੰਡ ਸ਼ੇਰਮਾਜਰਾ, ਫਲੌਲੀ, ਪਸਿਆਣਾ ਤੇ ਚੌਰਾ ਦੇ ਜ਼ਮੀਨ ਮਾਲਕਾਂ ਨਾਲ ਬੈਠਕ ਕੀਤੀ ਗਈ।

ਭੌਂ ਪ੍ਰਾਪਤੀ ਕੁਲੈਕਟਰ ਪਟਿਆਲਾ ਨੇ ਲੈਂਡ ਪੂਲਿੰਗ ਪਾਲਿਸੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਰਿਹਾਇਸ਼ੀ ਸੈਕਟਰ ਵਿੱਚ ਇਕ ਕਨਾਲ ਜ਼ਮੀਨ ਸਰਕਾਰ ਨੂੰ ਦੇਵੇਗਾ ਤਾਂ ਉਸ ਨੂੰ ਇੱਕ ਰਿਹਾਇਸ਼ੀ ਪਲਾਟ 150 ਵਰਗ ਗਜ਼ ਦਿੱਤਾ ਜਾਵੇਗਾ ਅਤੇ ਜੇਕਰ ਕੋਈ 8 ਕਨਾਲ ਜ਼ਮੀਨ ਸਰਕਾਰ ਨੂੰ ਦੇਵੇਗਾ ਤਾਂ ਉਸ ਨੂੰ 500 ਵਰਗ ਗਜ਼ ਦਾ ਇਕ ਰਿਹਾਇਸ਼ੀ ਪਲਾਟ ਅਤੇ ਇਕ 200 ਵਰਗ ਗਜ਼ ਦਾ ਕਮਰਸ਼ੀਅਲ ਪਲਾਟ ਦਿੱਤਾ ਜਾਵੇਗਾ। ਜਿਸ ਦੀ ਕੀਮਤ ਆਉਣ ਵਾਲੇ ਸਮੇਂ ਵਿੱਚ ਕਾਫ਼ੀ ਜ਼ਿਆਦਾ ਹੋ ਜਾਵੇਗੀ।

ਭੌਂ ਪ੍ਰਾਪਤੀ ਕੁਲੈਕਟਰ ਪਟਿਆਲਾ ਨੇ ਦੱਸਿਆ ਕਿ ਇਸ ਪਾਲਿਸੀ ਤਹਿਤ ਛੋਟੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਰੁਜ਼ਗਾਰ ਕਰਨ ਵਿੱਚ ਮਦਦ ਮਿਲੇਗੀ। ਕਿਉਂਕਿ ਜੇਕਰ ਉਨ੍ਹਾਂ ਦੀ ਜ਼ਮੀਨ ਵਿੱਚ ਅਰਬਨ ਅਸਟੇਟ ਵਿਕਸਤ ਹੁੰਦਾ ਹੈ ਤਾਂ ਆਬਾਦੀ ਹੋਣ ਨਾਲ ਰੁਜ਼ਗਾਰ ਦੇ ਮੌਕੇ ਵਧਣਗੇ। ਉਨ੍ਹਾਂ ਦੱਸਿਆ ਕਿ ਨਵੀਂ ਅਰਬਨ ਅਸਟੇਟ ਵਿੱਚ ਸੜਕਾਂ ਤੋਂ ਲੈਕੇ ਸੀਵਰੇਜ ਤੱਕ, ਬਿਜਲੀ ਤੋਂ ਲੈਕੇ ਪਾਣੀ ਦੀ ਸਪਲਾਈ ਤੱਕ, ਸਭ ਕੁਝ ਪੰਜਾਬ ਸਰਕਾਰ ਵੱਲੋਂ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਪਟਵਾਰੀਆਂ ਨੂੰ ਲੋਕਾਂ ਨੂੰ ਇਸ ਪਾਲਿਸੀ ਸਬੰਧੀ ਜਾਗਰੂਕ ਕਰਨ ਲਈ ਪਿੰਡ ਪੱਧਰ ’ਤੇ ਜਾਗਰੂਕਤਾ ਪ੍ਰੋਗਰਾਮ ਉਲੀਕਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਪਾਲਿਸੀ ਦਾ ਸਹੀ ਲਾਭ ਆਮ ਲੋਕਾਂ ਤੱਕ ਪਹੁੰਚ ਸਕੇਗਾ।

 

Advertisement
Advertisement
Advertisement
Advertisement
Scroll to Top