Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 11:12 am

+91 90915 01313 , +91 90916 01313

punjabbanni@gmail.com
punjabbani@yahoo.com

ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਵਿਵਾਦ ਸਮਾਪਤ

ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਵਿਵਾਦ ਸਮਾਪਤ

ਅੰਮ੍ਰਿਤਸਰ, 14 ਜੁਲਾਈ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਖੁਲਾਸਾ ਕਰਦਿਆਂ ਦਸ‌ਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਚਲ ਰਿਹਾ ਵਿਵਾਦ ਅੱਜ ਸਮਾਪਤ ਹੋ ਗਿਆ ਹੈ। ਉਨਾ ਦਸਿਆ ਕਿ ਦੋਵਾਂ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਪਿਛਲੇ ਸਮੇਂ ਦੌਰਾਨ ਇੱਕ ਦੂਜੇ ਖ਼ਿਲਾਫ ਕੀਤੇ ਗਏ ਫੈਸਲੇ ਵਾਪਸ ਲੈ ਲਏ ਗਏ ਹਨ।

ਅੱਜ ਇੱਥੇ ਪੰਜ ਸਿੰਘ ਸਾਹਿਬਾਨ ਨਾਲ ਮੀਟਿੰਗ ਤੋਂ ਬਾਅਦ ਫੈਸਲੇ ਬਾਰੇ ਮੀਡੀਆ ਨੂੰ ਜਾਣੂ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਸੋਹੀ ਵੱਲੋਂ ਭੇਜੇ ਗਏ ਪੱਤਰ ਤੇ ਵਿਚਾਰ ਕਰਦਿਆਂ ਇਹ ਫੈਸਲਾ ਕੀਤਾ ਗਿਆ ਹੈ। ਉਕਤ ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਰਬਉੱਚ ਹੈ ਅਤੇ ਉਹ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ 21 ਮਈ ਨੂੰ ਕੀਤੇ ਗਏ ਫੈਸਲਿਆਂ ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਹੈ।

ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ

ਸ੍ਰੀ ਗੜਗੱਜ ਨੇ ਦੱਸਿਆ ਕਿ ਪੱਤਰ ’ਤੇ ਵਿਚਾਰ ਕਰਨ ਲਈ ਅੱਜ ਸਿੰਘ ਸਾਹਿਬਾਨ ਦੀ ਮੀਟਿੰਗ ਕੀਤੀ ਗਈ, ਜਿਸ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਤੇ ਹੈੱਡ ਗ੍ਰੰਥੀ ਗਿਆਨੀ ਬਲਦੇਵ ਸਿੰਘ ਅਤੇ ਵਧੀਕ ਮੁੱਖ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਦੀਆਂ ਸੇਵਾਵਾਂ ਤੇ ਲਾਈ ਗਈ ਰੋਕ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਇਸ ਤੋਂ ਇਲਾਵਾ ਗਿਆਨੀ ਗੁਰਦਿਆਲ ਸਿੰਘ ਤੇ ਪ੍ਰਬੰਧਕੀ ਕਮੇਟੀ ਦੇ ਦੋ ਮੈਂਬਰਾਂ ਨੂੰ ਤਨਖਾਹੀਆ ਦੇਣ ਦਾ ਫੈਸਲਾ ਵੀ ਵਾਪਸ ਲੈ ਲਿਆ ਹੈ। ਉਨ੍ਹਾਂ ਆਖਿਆ ਕਿ ਇਹ ਕਾਰਵਾਈ ਪੰਥ ਦੇ ਵਡੇਰੇ ਹਿੱਤਾਂ ਅਤੇ ਤਖ਼ਤਾਂ ਦੀ ਮਾਨ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top