Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:58 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਖੇਡਾਂ / ਸੱਭਿਆਚਾਰ
ਸ.ਮਿ.ਸ ਖੇੜੀ ਗੁੱਜਰਾਂ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਸ.ਮਿ.ਸ ਖੇੜੀ ਗੁੱਜਰਾਂ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਪਟਿਆਲਾ, 30 ਜੁਲਾਈ : ਸਮਾਜਿਕ ਬੁਰਾਈਆਂ ਅਤੇ ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਪੰਜਾਬੀ ਸੱਭਿਆਚਾਰ ਨੂੰ ਉਜਾਗਰ ਕਰਨ ਲਈ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਵਿਖੇ ਧੀਆਂ ਦੇ ਸਤਿਕਾਰ ਵੱਜੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਰਚਨਾਤਮਕ ਅਤੇ ਰੰਗ ਬਿੰਰਗੀ ਸੱਭਿਆਚਾਰਕ ਪ੍ਰਸਤੁਤੀਆਂ ਨਾਲ ਸਮਾਗਮ ਦੀ ਸ਼ਾਨ ਵਧਾਈ ਗਈ।

ਪ੍ਰੋਗਰਾਮ ਦੌਰਾਨ ਪੰਜਾਬੀ ਪਹਿਰਾਵਿਆਂ ਵਿੱਚ ਸਜੀਆਂ ਹੋਈਆਂ ਵਿਦਿਆਰਥਣਾਂ ਨੇ ਭੰਗੜਾ, ਗਿੱਧਾ ਅਤੇ ਲੋਕ ਬੋਲੀਆਂ ਰਾਂਹੀ ਪੁਰਾਣੇ ਵਿਰਸੇ ਨੂੰ ਮੁੜ ਜੀਵੰਤ ਕੀਤਾ। ਇਸ ਮੌਕੇ ਸਕੂਲ ਇੰਚਾਰਜ ਸ੍ਰੀਮਤੀ ਰਵਿੰਦਰਪਾਲ ਕੌਰ ਜੀ ਨੇ ਕਿਹਾ ਕਿ ਕੁੜੀਆਂ ਦੇ ਹਰ ਤਿੳਹਾਰ ਨੂੰ ਬੜੀ ਧੁਮ ਧਾਮ ਨਾਲ ਮਨਾਇਆ ਜਾਣਾ ਚਾਹੀਦਾ ਹੈ। ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ) ਨੇ ਸਕੂਲ ਦੀਆਂ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਤੇ ਹੋਰ ਸਟਾਫ ਮੈਬਰਜ਼ ਅਤੇ ਬੱਚਿਆਂ ਦੇ ਮਾਪੇ ਮੋਜੂਦ ਸਨ।

Scroll to Top