Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 6:16 am

+91 90915 01313 , +91 90916 01313

punjabbanni@gmail.com
punjabbani@yahoo.com

5 ਅਗਸਤ ਨੂੰ ਮੋਹਾਲੀ ਤੋਂ ਵੱਜੇਗਾ ਸੰਘਰਸ਼ੀ ਬਿਗੁਲ: ਡੀ ਟੀ ਐੱਫ 

5 ਅਗਸਤ ਨੂੰ ਮੋਹਾਲੀ ਤੋਂ ਵੱਜੇਗਾ ਸੰਘਰਸ਼ੀ ਬਿਗੁਲ: ਡੀ ਟੀ ਐੱਫ 

ਪਟਿਆਲਾ, 31 ਜੁਲਾਈ  : ਅਧਿਆਪਕਾਂ ਦੀਆਂ ਚੋਣਵੀਆਂ ਵਿਭਾਗੀ ਮੰਗਾਂ ‘ਤੇ ਵਿੱਤ ਮੰਤਰੀ ਸ਼੍ਰੀ ਹਰਪਾਲ ਚੀਮਾ ਦੀ ਅਗਵਾਈ ਹੇਠਲੀ ਕੈਬਨਿਟ ਸਬ-ਕਮੇਟੀ ਅਤੇ ਸਿੱਖਿਆ ਸਕੱਤਰ ਸ਼੍ਰੀਮਤੀ ਅਨੰਦਿਤਾ ਮਿੱਤਰਾ ਦੇ ਭਰੋਸੇ ਪੂਰੇ ਨਾ ਹੋਣ ਕਰਕੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ ਟੀ ਐੱਫ) ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ, ਜਿਸ ਤਹਿਤ 5 ਅਗਸਤ ਨੂੰ ਸੂਬਾ ਕਮੇਟੀ ਵੱਲੋਂ

ਪੀੜਤ ਅਧਿਆਪਕਾਂ ਨੂੰ ਨਾਲ ਲੈ ਕੇ ਸਮੂਹਿਕ ਰੂਪ ਵਿੱਚ ਸਵੇਰੇ 10 ਵਜੇ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਤੋਂ ਸਿੱਖਿਆ ਡਾਇਰੈਕਟੋਰੇਟ ਮੋਹਾਲੀ ਤੱਕ ‘ਰੋਸ ਮਾਰਚ’ ਕਰਕੇ ਸਿੱਖਿਆ ਮੰਤਰੀ ਅਤੇ ਸਕੱਤਰ ਦੇ ਨਾਂ 5 ਸਤੰਬਰ ‘ਅਧਿਆਪਕ ਦਿਵਸ’ ਲਈ ਫੈਸਲਾਕੁੰਨ ਸੰਘਰਸ਼ ਦਾ ‘ਨੋਟਿਸ’ ਕਮ ‘ਮੰਗ ਪੱਤਰ’ ਸੌਂਪਿਆ ਜਾਵੇਗਾ। ਉਦੋਂ ਤੱਕ ਬਦਲੀਆਂ ਦੇ ਸਟੇਸ਼ਨ ਚੋਣ ਦਾ ਪੋਰਟਲ ਨਾ ਖੁੱਲ੍ਹਣ ਦੀ ਹਾਲਤ ‘ਚ ਰੋਸ ਪ੍ਰਗਟਾਉਂਦੇ ਹੋਏ ਤੁਰੰਤ ਪੋਰਟਲ ਖੋਲ੍ਹਣ ਦੀ ਮੰਗ ਕੀਤੀ ਜਾਵੇਗੀ।

ਡੀ ਟੀ ਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਅਤੇ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਸਿੱਖਿਆ ਸਕੱਤਰ ਵੱਲੋਂ ਡਾ. ਰਵਿੰਦਰ ਕੰਬੋਜ ਤੇ ਸਾਥੀ ਨਰਿੰਦਰ ਭੰਡਾਰੀ ਨੂੰ ਜਾਰੀ ਟਰਮੀਨੇਸ਼ਨਾਂ ਰੱਦ ਕਰਕੇ ਸੇਵਾਵਾਂ ਰੈਗੂਲਰ ਕਰਨ ਅਤੇ ਓ ਡੀ ਐੱਲ ਅਧਿਆਪਕਾਂ ਦੇ ਪੈਡਿੰਗ ਰੱਖੇ

ਰੈਗੂਲਰ ਆਰਡਰ ਇੱਕ ਹਫਤੇ ਵਿੱਚ ਜਾਰੀ ਕਰਨ ਦਾ ਭਰੋਸਾ ਕੇਵਲ ਲਾਰਾ ਸਾਬਿਤ ਹੋਇਆ ਹੈ। ਸਗੋਂ 6635 ਈਟੀਟੀ, 3704 ਮਾਸਟਰ ਅਤੇ 899 ਅੰਗਰੇਜ਼ੀ ਅਧਿਆਪਕ ਭਰਤੀ ਦੀਆਂ ਰਿਕਾਸਟ ਚੋਣ ਸੂਚੀਆਂ ਤੋਂ ਬਾਹਰ ਕੀਤੇ 300 ਦੇ ਕਰੀਬ ਅਧਿਆਪਕਾਂ ਦੀ ਹੁਣ ਤੱਕ ਦੀ ਨੌਕਰੀ ਅਤੇ ਭਵਿੱਖ ਪੂਰਨ ਸੁਰੱਖਿਅਤ ਕਰਕੇ ਜਾਰੀ ਕਾਰਣ ਦੱਸੋ ਨੋਟਿਸ ਰੱਦ ਕਰਨ ਦੀ ਥਾਂ ਸੇਵਾਵਾਂ ਖ਼ਤਮ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

ਇਸੇ ਤਰ੍ਹਾਂ ਰੈਗੂਲਰ ਹੋ ਚੁੱਕੇ ਓ ਡੀ ਐੱਲ ਅਧਿਆਪਕਾਂ ਦੇ ਪਿਛਲੇ 10 ਸਾਲਾਂ ਦੀ ਰੈਗੂਲਰ ਸਰਵਿਸ ਦੇ ਤਨਖ਼ਾਹ ਬਕਾਏ ਅਤੇ 180 ਅਧਿਆਪਕਾਂ ਨੂੰ ਮੁੱਢਲੀ ਭਰਤੀ 4500 ਈ ਟੀ ਟੀ ਅਧਿਆਪਕਾਂ ਦੇ ਬਣਦੇ ਸਾਰੇ ਲਾਭ ਵੀ ਬਹਾਲ ਨਹੀਂ ਹੋਏ ਹਨ। ਪਿਕਟਸ ਅਧੀਨ ਕੰਪਿਊਟਰ ਫੈਕਲਟੀ, ਮੈਰੀਟੋਰੀਅਸ ਅਧਿਆਪਕ ਅਤੇ ਸਮੂਹ ਕੱਚੇ ਅਧਿਆਪਕ ਤੇ ਨਾਨ ਟੀਚਿੰਗ ਸਟਾਫ ਸਿੱਖਿਆ ਵਿਭਾਗ ਵਿੱਚ ਰੈਗੂਲਰ ਨਹੀਂ ਹੋਏ ਹਨ।

Advertisement
Advertisement
Advertisement
Advertisement
Scroll to Top