Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 6:14 am

+91 90915 01313 , +91 90916 01313

punjabbanni@gmail.com
punjabbani@yahoo.com

ਕੋਰਟ ਨੇ ਪ੍ਰਗਿਆ ਠਾਕੁਰ ਸਣੇ ਕਈ ਕੀਤੇ ਬਰੀ

ਕੋਰਟ ਨੇ ਪ੍ਰਗਿਆ ਠਾਕੁਰ ਸਣੇ ਕਈ ਕੀਤੇ ਬਰੀ

ਦਿਲੀ, 31 ਜੁਲਾਈ : 2008 ਵਿਚ ਮਾਲੇਗਾਂਵ ਵਿਖੇ ਹੋਏ ਬੰਬ ਬਲਾਸਟ ਮਾਮਲੇ ਵਿਚ ਅੱਜ ਕੋਰਟ ਨੇ ਪ੍ਰਗਿਆ ਠਾਕੁਰ ਅਤੇ ਸਾਬਕਾ ਫੌਜੀ ਕਰਨਲ ਸ੍ਰੀਕਾਂਤ ਪੁਰੋਹਿਤ ਸਣੇ 7 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਜਿਕਰਯੋਗ ਹੈ ਇਹ ਧਮਾਕਾ ਰਮਜ਼ਾਨ ਦੇ ਪਵਿੱਤਰ ਮਹੀਨੇ 29 ਸਤੰਬਰ 2008 ਦੀ ਰਾਤ ਨੂੰ ਮੁੰਬਈ ਤੋਂ ਕੋਈ 200 ਕਿਲੋਮੀਟਰ ਦੂਰ ਹੋਇਆ ਸੀ। ਧਮਾਕੇ ਵਿਚ ਛੇ ਲੋਕਾਂ ਦੀ ਜਾਨ ਜਾਂਦੀ ਰਹੀ ਸੀ ਜਦੋਂਕਿ 100 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਸਨ ਪਰ ਕੋਈ ਸਬੂਤ ਸਾਹਮਣੇ ਨਾ ਆਉਣਕਾਰਨ ਅੱਜ ਵਿਸ਼ੇਸ਼ ਐੱਨਆਈਏ ਕੋਰਟ ਨੇ ਸਾਬਕਾ ਭਾਜਪਾ ਸੰਸਦ ਮੈਂਬਰ ਪ੍ਰਗਿਆ ਠਾਕੁਰ ਤੇ ਸਾਬਕਾ ਫੌਜੀ ਅਧਿਕਾਰੀ ਲੈਫਟੀਨੈਂਟ ਕਰਨਲ ਸ੍ਰੀਕਾਂਤ ਪੁਰੋਹਿਤ ਸਣੇ 7 ਮੁਲਜ਼ਮਾਂ ਨੂੰ 2008 ਮਾਲੇਗਾਓਂ ਧਮਾਕਾ ਕੇਸ ਵਿਚ ਬਰੀ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ ਤਹਿਤ ਦਰਜ ਕੇਸ ਵਿਚ ਮਹਿਜ਼ ਸ਼ੱਕ ਨੂੰ ਸਜ਼ਾ ਦਾ ਅਧਾਰ ਨਹੀਂ ਮੰਨਿਆ ਜਾ ਸਕਦਾ ਹੈ।
ਜਿਨ੍ਹਾਂ ਮੁਲਜ਼ਮਾਂ ਨੂੰ ਬਰੀ ਕੀਤਾ ਗਿਆ ਹੈ ਉਨ੍ਹਾਂ ਵਿਚ ਭੋਪਾਲ ਤੋਂ ਭਾਜਪਾ ਦੀ ਸਾਬਕਾ ਸੰਸਦ ਮੈਂਬਰ ਪ੍ਰਗਿਆ ਠਾਕੁਰ, ਸਾਬਕਾ ਫੌਜ ਅਧਿਕਾਰੀ ਲੈਫਟੀਨੈਂਟ ਕਰਨਲ ਸ਼੍ਰੀਕਾਂਤ ਪੁਰੋਹਿਤ, ਮੇਜਰ (ਸੇਵਾਮੁਕਤ) ਰਮੇਸ਼ ਉਪਾਧਿਆਏ, ਅਜੈ ਰਾਹੀਕਰ, ਸੁਧਾਕਰ ਦਿਵੇਦੀ, ਸੁਧਾਕਰ ਚਤੁਰਵੇਦੀ ਤੇ ਸਮੀਰ ਕੁਲਕਰਨੀ ਸ਼ਾਮਲ ਹਨ।

Advertisement
Advertisement
Advertisement
Advertisement
Scroll to Top