Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 6:11 am

+91 90915 01313 , +91 90916 01313

punjabbanni@gmail.com
punjabbani@yahoo.com

ਪੀਡੀਏ ਨਾਜਾਇਜ਼ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ 

ਪੀਡੀਏ ਨਾਜਾਇਜ਼ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ 

ਪਟਿਆਲਾ, 31 ਜੁਲਾਈ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਨੇ ਪਿੰਡ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਵਿਖੇ ਬਿਨ੍ਹਾਂ ਮਨਜੂਰੀ ਵਿਕਸਤ ਕੀਤੀਆਂ ਅਣ ਅਧਿਕਾਰਤ ਕਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਢਾਹ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਪਿੰਡ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵਿਖੇ ਅਣ ਅਧਿਕਾਰਤ ਕਲੋਨੀਆਂ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਬਿਨਾ ਮਨਜੂਰੀ ਤੋਂ ਡਿਵੈਲਪ ਹੋਈਆਂ ਅਣ ਅਧਿਕਾਰਤ ਕਲੋਨੀਆਂ ਖਿਲਾਫ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਢਾਹ ਦਿੱਤਾ ਗਿਆ ਹੈ।
ਮਨੀਸ਼ਾ ਰਾਣਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੀ.ਡੀ.ਏ. ਨੇ ਸਪੱਸ਼ਟ ਸੰਦੇਸ਼ ਦਿੱਤਾ ਗਿਆ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ।
ਇਸ ਦੌਰਾਨ ਪੀ.ਡੀ.ਏ. ਦੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਪੀਡੀਏ ਨੇ ਇਹ ਵੀ ਸੰਦੇਸ਼ ਦਿੱਤਾ ਹੈ ਕਿ ਆਮ ਜਨਤਾ ਵੱਲੋਂ ਕਿਸੇ ਵੀ ਅਣਅਧਿਕਾਰਤ ਕਲੋਨੀ ਵਿੱਚ ਬਿਲਡਿੰਗ/ਪਲਾਟ ਖਰੀਦ ਕੇ ਆਪਣੀ ਜਮਾਂ ਪੂੰਜੀ ਕਿਸੇ ਅਣ ਅਧਿਕਾਰਤ ਕਲੋਨੀ ਵਿੱਚ ਨਿਵੇਸ ਨਾ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਆਮ ਜਨਤਾ ਲਈ ਇਹ ਜਰੂਰੀ ਹੈ ਕਿ ਕੋਈ ਵੀ ਬਿਲਡਿੰਗ /ਪਲਾਟ ਖਰੀਦਣ ਜਾਂ ਲੀਜ ‘ਤੇ ਲੈਣ ਤੋਂ ਪਹਿਲਾਂ ਉਸਦੀ ਪ੍ਰਵਾਨਗੀ ਸਬੰਧੀ ਪੀਡੀਏ ਦਫਤਰ ਪਾਸੋਂ  ਪ੍ਰਾਪਤ ਕਰ ਲਈ ਜਾਵੇ।
ਪੀਡੀਏ ਦੀ ਇਸ ਕਾਰਵਾਈ ਦੌਰਾਨ ਜ਼ਿਲ੍ਹਾ ਨਗਰ ਯੋਜਨਾਕਾਰ ਸ਼ੀਮਾ ਕੌਸ਼ਲ, ਸਹਾਇਕ ਨਗਰ ਯੋਜਨਾਕਾਰ ਗੁਰਿੰਦਰ ਸਿੰਘ, ਉਪ-ਮੰਡਲ ਇੰਜੀਨੀਅਰ ਰਾਜੀਵ ਕੁਮਾਰ, ਜੂਨੀਅਰ ਇੰਜੀਨੀਅਰ ਗੁਰਪ੍ਰੀਤ ਸਿੰਘ, ਸੰਜੀਵ ਕੁਮਾਰ ਅਤੇ ਅਮਨਦੀਪ ਸਿੰਘ ਹਾਜ਼ਰ ਸਨ।
Advertisement
Advertisement
Advertisement
Advertisement
Scroll to Top