Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:43 am

+91 90915 01313 , +91 90916 01313

punjabbanni@gmail.com
punjabbani@yahoo.com

ਏਅਰ ਟੈ੍ਰਫਿਕ ਕਾਰਨ ਲੰਡਨ ਨੇ ਕੀਤੀਆਂ ਕਈ ਉਡਾਨਾਂ ਰੱਦ

ਏਅਰ ਟੈ੍ਰਫਿਕ ਕਾਰਨ ਲੰਡਨ ਨੇ ਕੀਤੀਆਂ ਕਈ ਉਡਾਨਾਂ ਰੱਦ

ਦਿੱਲੀ, 31 ਜੁਲਾਈ : ਲੰਡਨ ਵਿਚ ਅਚਾਨਕ ਆਏ ਭਾਰੀ ਏਅਰ ਟ੍ਰੈਫਿਕ ਦੇ ਕਾਰਨ ਕਈ ਉਡਾਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਤਕਨੀਕੀ ਸਮੱਸਿਆਵਾਂ ਕਾਰਨ ਦੇ ਲੰਡਨ ਦੇ ਹੀਥਰੋ ਹਵਾਈ ਅੱਡੇ ਤੋਂ ਅੱਜ ਹੋਰ 24 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਜਦਕਿ ਬੀਤੇ ਦਿਨ ਸੌ ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ ਤੇ ਕੁਝ ਦੇਰੀ ਨਾਲ ਚੱਲੀਆਂ ਸਨ।
ਨੈਸ਼ਨਲ ਏਅਰ ਟ੍ਰੈਫਿਕ ਸਰਵਿਸਿਜ਼ ਨੇ ਦੱਸਿਆ ਕਿ ਇਸ ਤਕਨੀਕੀ ਨੁਕਸ ਨੂੰ ਠੀਕ ਕਰ ਦਿੱਤਾ ਗਿਆ ਹੈ। ਇਸ ਤਕਨੀਕੀ ਨੁਕਸ ਕਾਰਨ ਲੰਡਨ ਨੇੜੇ ਗੈਟਵਿਕ ਹਵਾਈ ਅੱਡੇ, ਸਕਾਟਲੈਂਡ ਦੇ ਐਡਿਨਬਰਗ ਹਵਾਈ ਅੱਡੇ ਅਤੇ ਕਈ ਹੋਰ ਥਾਵਾਂ ’ਤੇ ਵੀ ਉਡਾਣਾਂ ਪ੍ਰਭਾਵਿਤ ਹੋਈਆਂ।
ਟਰਾਂਸਪੋਰਟ ਮੰਤਰੀ ਐਚ ਅਲੈਗਜ਼ੈਂਡਰ ਨੇ ਕਿਹਾ ਕਿ ਉਹ NATS ਦੇ ਮੁੱਖ ਕਾਰਜਕਾਰੀ ਮਾਰਟਿਨ ਰੋਲਫ ਨਾਲ ਮੁਲਾਕਾਤ ਕਰਨਗੇ ਤਾਂ ਕਿ ਇਹ ਸਮੱਸਿਆ ਮੁੜ ਨਾ ਆਵੇ। ਇਹ ਜਾਣਕਾਰੀ ਅਲੈਗਜ਼ੈਂਡਰ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਸਾਂਝੀ ਕੀਤੀ ਹੈ। ਹੀਥਰੋ ਦੀ ਵੈੱਬਸਾਈਟ ਅਨੁਸਾਰ ਬਰੱਸਲਜ਼ ਅਤੇ ਟੋਰਾਂਟੋ ਲਈ ਜਾਣ ਵਾਲੀਆਂ ਅਤੇ ਨਿਊਯਾਰਕ ਅਤੇ ਬਰਲਿਨ ਤੋਂ ਆਉਣ ਵਾਲੀਆਂ ਘੱਟੋ-ਘੱਟ 24 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

Advertisement
Advertisement
Advertisement
Advertisement
Scroll to Top