Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ  ਕੀਤੀ ਲੋਕ ਅਰਪਣ

ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ  ਕੀਤੀ ਲੋਕ ਅਰਪਣ

ਅੰਮ੍ਰਿਤਸਰ:- 1 ਅਗਸਤ : ਬੁੱਢਾ ਦਲ ਦੇ ਗਿਆਰਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 83ਵੀਂ ਸਲਾਨਾ ਬਰਸੀ ਮੌਕੇ ਬੁੱਢਾ ਦਲ ਦੇ ਸਕੱਤਰ ਪੰਥਕ ਵਿਦਵਾਨ ਸ. ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ “ਅਕਾਲ ਪੁਰਖ ਕੀ ਫੌਜ” ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਤੇ ਨੰੁਮਾਇੰਦਿਆਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਗੁਰੂਕਾਸ਼ੀ ਤਲਵੰਡੀ ਸਾਬੋ ਕੀ ਵਿਖੇ ਲੋਕ ਅਰਪਣ ਕੀਤੀ ਗਈ।

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿ. ਰਘਬੀਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇ ਗਿ. ਹਰਪ੍ਰੀਤ ਸਿੰਘ ਨੇ ਸ. ਦਿਲਜੀਤ ਸਿੰਘ ਬੇਦੀ ਦੀਆਂ ਬਤੌਰ ਸਾਹਿਤਕਾਰ ਪੰਥਕ ਸੇਵਾਵਾਂ ਦੀ ਭਰਵੀਂ ਪ੍ਰਸੰਸਾ ਕੀਤੀ। ਸੰਪਰਦਾਇ ਬਾਬਾ ਬਿਧੀਚੰਦ ਸਾਹਿਬ ਤਰਨਾਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਵੱਲੋਂ ਬਾਬਾ ਨਾਹਰ ਸਿੰਘ ਸਾਧ ਅਤੇ ਭਾਈ ਸੁਖਜੀਤ ਸਿੰਘ ਕਨੱਈਆ ਨੇ ਵੀ ਸ. ਬੇਦੀ ਦੇ ਲਿਖਤੀ ਕਾਰਜਾਂ ਦੀ ਪ੍ਰਸੰਸਾ ਕੀਤੀ।

ਉਨ੍ਹਾਂ ਕਿਹਾ ਇਨ੍ਹਾਂ ਦੇ ਉਦਮ ਨਾਲ ਹੀ ਸ੍ਰੀ ਸਰਬਲੋਹ ਗ੍ਰੰਥ, ਦੁਸਹਿਰਾ ਮਹਾਤਮ, ਬੁੱਢਾ ਦਲ ਦੇ ਪਹਿਲੇ ਮੁਖੀ ਬਾਬਾ ਬਿਨੋਦ ਸਿੰਘ, ਨਵਾਬ ਕੂਪਰ ਸਿੰਘ, ਸ. ਜੱਸਾ ਸਿੰਘ ਆਹਲੂਵਾਲੀਆ, ਅਕਾਲੀ ਫੂਲਾ ਸਿੰਘ ਦੇ ਜੀਵਨ ਸਬੰਧੀ ਪ੍ਰਕਾਸਤ ਪੁਸਤਕਾਂ ਤੋਂ ਇਲਾਵਾ, ਬੁੱਢਾ ਦਲ ਦੇ ਮੁਖੀਆਂ ਦਾ ਸੰਖੇਪ ਇਤਿਹਾਸ ਪੁਸਤਕ ਰੂਪ ਵਿਚ ਪ੍ਰਕਾਸ਼ਤ ਹੋਇਆ ਹੈ। ਉਨ੍ਹਾਂ ਕਿਹਾ ਸ਼ਹੀਦ ਭਾਈ ਰਤਨ ਸਿੰਘ ਭੰਗੂ ਦਾ ਪ੍ਰਾਚੀਨ ਪੰਥ ਪ੍ਰਕਾਸ਼ ਦੁਬਾਰਾ ਦੋ ਭਾਗਾਂ ਵਿਚ ਪ੍ਰਕਾਸ਼ਤ ਹੋ ਕੇ ਸੰਗਤਾਂ ਤਕ ਪੁਜ ਚੁੱਕਾ ਹੈ।  ਵੱਖ-ਵੱਖ ਸੁੰਦਰ ਰੂਪ ‘ਚ ਗੁਰਬਾਣੀ ਦੇ ਗੁਟਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਤੇ ਸ. ਬੇਦੀ ਦੇ ਜਤਨਾ ਸਦਕਾ ਪ੍ਰਕਾਸ਼ਤ ਹੋਏ ਹਨ। ਉਨ੍ਹਾਂ ਕਿਹਾ ਸ. ਦਿਲਜੀਤ ਸਿੰਘ ਬੇਦੀ ਵੱਲੋਂ ਖਾਲਸਾ ਪੰਥ ਬੁੱਢਾ ਦਲ ਦੇ ਸ਼ਹੀਦਾਂ ਦਾ ਜੀਵਨ ਬਿਊਰਾ “ਸ਼ਹੀਦ ਸਿੰਘਾਂ ਦੀ ਗਾਥਾ” ਕਿਤਾਬ ਵੀ ਆਉਣ ਵਾਲੇ ਸਮੇਂ ਵਿਚ ਸੰਗਤਾਂ ਦੇ ਅਰਪਣ ਹੋਵੇਗੀ।

ਏਥੇ ਇਹ ਵੀ ਵਰਨਣਯੋਗ ਹੈ ਕਿ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੰਥਕ ਵਿਦਵਾਨ ਸ. ਦਿਲਜੀਤ ਸਿੰਘ ਬੇਦੀ ਦੀਆਂ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਦੇ ਸਤਿਕਾਰ ਵਜੋਂ ਖਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਸਨਮਾਨਤ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਤੋਂ ਇਲਾਵਾ ਸੰਪਰਦਾ ਬਾਬਾ ਬਿਧੀਚੰਦ ਸਾਹਿਬ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਵੱਲੋਂ ਬਾਬਾ ਨਾਹਰ ਸਿੰਘ ਸਾਧ, ਬਾਬਾ ਨਾਗਰ ਸਿੰਘ ਤਰਨਾਦਲ ਹਰੀਆਂ ਵੇਲਾਂ, ਬਾਬਾ ਦੀਪ ਸਿੰਘ ਸ਼ਹੀਦ ਮਿਸਲ ਤਰਨਾਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਵੱਲੋਂ ਬਾਬਾ ਜੈਮਲ ਸਿੰਘ ਗੋਇੰਦਵਾਲ, ਬਾਬਾ ਸਵਰਨਜੀਤ ਸਿੰਘ ਬਾਬਾ ਬਕਾਲਾ, ਬਾਬਾ ਬਲਵਿੰਦਰ ਸਿੰਘ ਵੱਲਾ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਅਵਤਾਰ ਸਿੰਘ ਧੂਰਕੋਟ, ਬਾਬਾ ਕਾਕਾ ਸਿੰਘ ਬੁੰਗਾ ਮਸਤੂਆਣਾ, ਬਾਬਾ ਭਗਤ ਸਿੰਘ ਬਹਾਦਰਗੜ੍ਹ ਤੇ ਸ. ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top