Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਦਰਗਾਹ ਏ ਟੈਂਕ ਵਿਖੇ ਮਨਾਇਆ ਸਲਾਨਾ ਭੰਡਾਰਾ 

ਦਰਗਾਹ ਏ ਟੈਂਕ ਵਿਖੇ ਮਨਾਇਆ ਸਲਾਨਾ ਭੰਡਾਰਾ 

ਪਟਿਆਲਾ, 1 ਅਗਸਤ : ਸਥਾਨਕ ਏ ਟੈਂਕ ਅਦਾਲਤ ਬਜ਼ਾਰ ‘ਚ ਸਥਿਤ ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਵਿਖੇ 121ਵਾਂ ਸਾਲਾਨਾ ਉਰਸ ਮੁਬਾਰਕ ਬੜੇ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਝੰਡਾ ਚੜਾਉਣ ਦੀ ਰਸਮ ਸਵੇਰੇ 5 ਵਜੇ ਗੱਦੀ ਨਸ਼ੀਨ ਹਜ਼ੂਰ ਖ਼ਵਾਜਾ ਹਸਨ ਜੀ ਮਹਾਰਾਜ (ਬ੍ਰਹਮਲੀਨ) ਦਾ ਓਟ ਆਸਰਾ ਲੈ ਕੇ ਮੌਜੂਦਾ ਗੱਦੀ ਨਸ਼ੀਨ ਸ. ਕੁਲਦੀਪ ਸਿੰਘ ਜੀ ਵੱਲੋਂ ਅਦਾ ਕੀਤੀ ਗਈ, ਜਦਕਿ ਭੰਡਾਰਾ ਲੰਗਰ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਗਿਆ ਜੋ ਸਾਰਾ ਦਿਨ ਅਤੁੱਟ ਚੱਲਦਾ ਰਿਹਾ।
ਨਜ਼ਰ ਨਿਆਜ਼ ਤੇ ਚਾਦਰਾਂ ਚੜਾਉਣ ਦੀ ਰਸਮ ਸ਼ਾਮ 6 ਵਜੇ ਅਦਾ ਕੀਤੀ ਗਈ। ਸਲਾਨਾ ਉਰਸ ਮੁਬਾਰਕ ਦੌਰਾਨ ਵੱਡੀ ਗਿਣਤੀ ਵਿੱਚ ਦੂਰੋਂ ਦੂਰੋਂ ਪੁੱਜੇ ਸਾਧੂ ਸੰਤਾਂ, ਸਮਾਜ ਸੇਵੀਆਂ, ਸਿਆਸੀ ਸਖਸ਼ੀਅਤਾਂ, ਵਪਾਰੀ ਭਰਾਵਾਂ ਅਤੇ ਸ਼ਰਧਾਲੂਆਂ ਨੇ ਹਾਜ਼ਰੀ ਲਵਾਈ। ਦਰਗਾਹ ਦੇ ਸੇਵਾਦਾਰਾਂ ਵੱਲੋਂ  ਦੂਰੋਂ ਦੂਰੋਂ ਪੁੱਜੇ ਸ਼ਰਧਾਲੂਆਂ ਦੀ ਆਦਰ ਸਤਿਕਾਰ ਸਹਿਤ ਸੇਵਾ ਕੀਤੀ ਗਈ। ਹਰ ਸਾਲ ਦੀ ਤਰ੍ਹਾਂ ਸਾਲਾਨਾ ਭੰਡਾਰੇ ਨੂੰ ਲੈ ਕੇ ਸਾਂਝਾ ਪੀਰ ਦੀ ਦਰਗਾਹ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰੰਗ-ਬਰੰਗੀਆਂ ਰੋਸ਼ਨੀਆਂ ਨਾਲ ਸਜਾਇਆ ਗਿਆ। ਦਰਗਾਹ ‘ਤੇ ਵੱਡੀ ਗਿਣਤੀ ਵਿੱਚ ਆਉਂਦੇ ਸ਼ਰਧਾਲੂਆਂ ਦਾ ਉਤਸ਼ਾਹ ਦੇਖਦਿਆਂ ਹੀ ਬਣਦਾ ਸੀ। ਸਾਰਾ ਦਿਨ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਜਿੱਥੇ ਆਵਾਜਾਈ ਲੱਗੀ ਰਹੀ, ਉੱਥੇ ਹੀ ਦਰਗਾਹ ਦੇ ਸੇਵਾਦਾਰਾਂ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।
ਇਸ ਮੌਕੇ ਸਾਬਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ, ਮੇਅਰ ਸ਼੍ਰੀ ਕੁੰਦਨ ਗੋਗੀਆ, ਪ੍ਰਧਾਨ ਸ਼੍ਰੀ ਸੁਰਿੰਦਰ ਕੁਮਾਰ ਸੂਦ, ਖਾਦੀ ਬੋਰਡ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਸ਼੍ਰੀ ਅਨਿਲ ਕੁਮਾਰ ਮਹਿਤਾ, ਸਮਾਜ ਸੇਵੀ ਡਾ. ਰਾਜੇਸ਼ ਸ਼ਰਮਾ, ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਾਬਕਾ ਮੈਂਬਰ ਸ਼ੇਰ ਖਾਨ, ਪ੍ਰਵਾਸੀ ਭਾਰਤੀ ਸ. ਗੁਰਮੀਤ ਸਿੰਘ, ਉੱਘੇ ਉਦਯੋਗਤੀ ਤੇ ਸਮਾਜ ਸੇਵੀ ਸ਼੍ਰੀ ਰੋਹਿਤ ਪੁਰੀ, ਉਦਯੋਗਪਤੀ ਰਾਜੇਸ਼ ਕੁਮਾਰ ਸ਼ਰਮਾ ਰਾਜੂ ਅਤੇ ਦਰਗਾਹ ਦੇ ਸੇਵਾਦਾਰ ਸ਼੍ਰੀ ਵਿਜੇ ਕੁਮਾਰ ਵਡੇਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਅਤੇ ਸਿਆਸੀ ਸਖਸ਼ੀਅਤਾਂ ਨੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ।
Advertisement
Advertisement
Advertisement
Advertisement
Scroll to Top