Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:03 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਪਟਿਆਲਾ, 1 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਡਰੱਗ ਰਿਸਰਚ ਵਿਭਾਗ ਨੇ ਬੀ. ਫਾਰਮੇਸੀ ਪਹਿਲੇ ਸਾਲ ਦੇ ਨਵੇਂ ਵਿਦਿਆਰਥੀਆਂ ਲਈ ਦੋ-ਦਿਨਾ ਇੰਡਕਸ਼ਨ ਪ੍ਰੋਗਰਾਮ ਕਰਵਾਇਆ। ਵਿਭਾਗ ਮੁਖੀ ਡਾ. ਯੋਗਿਤਾ ਬਾਂਸਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਭਾਗ, ਅਕਾਦਮਿਕ ਮਾਹੌਲ ਅਤੇ ਫਾਰਮਾਸਿਊਟੀਕਲ ਸਾਇੰਸਜ਼ ਦੇ ਮੌਕਿਆਂ ਬਾਰੇ ਜਾਣਕਾਰੀ ਦੇਣਾ ਸੀ।
ਮੁਖੀ ਡਾ. ਯੋਗਿਤਾ ਬਾਂਸਲ ਨੇ ‘ਵਿਭਾਗ ਬਾਰੇ’ ਸੈਸ਼ਨ ਨਾਲ ਸ਼ੁਰੂਆਤ ਕੀਤੀ। ਡਾ. ਸੁਰੇਸ਼ ਕੁਮਾਰ ਅਤੇ ਪ੍ਰੋ. ਰਿਚਾ ਸ਼ਰੀ ਵੱਲੋਂ ਪ੍ਰੇਰਣਾਦਾਇਕ ਭਾਸ਼ਣ ਦਿੱਤੇ ਗਏ। ਪ੍ਰੋ. ਗੁਲਸ਼ਨ ਬਾਂਸਲ ਨੇ ਮੁਲਾਂਕਣ ਪ੍ਰਣਾਲੀ ਅਤੇ ਯੂਨੀਵਰਸਿਟੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ।
ਪ੍ਰੋਗਰਾਮ ਦੌਰਾਨ ਸੀਨੀਅਰ ਵਿਦਿਆਰਥੀਆਂ ਨਾਲ਼ ਗੱਲਬਾਤ ਨੇ ਨਵੇਂ ਵਿਦਿਆਰਥੀਆਂ ਨੂੰ ਸਹਿਜ ਹੋਣ ਵਿੱਚ ਮਦਦ ਕੀਤੀ। ਪ੍ਰੋਗਰਾਮ ਦਾ ਸਮਾਪਨ ਕੈਂਪਸ ਟੂਰ ਨਾਲ ਹੋਇਆ। ਇਹ ਪ੍ਰੋਗਰਾਮ ਡਾ. ਭਾਰਤੀ ਸਪਰਾ ਅਤੇ ਡਾ. ਗਗਨਪ੍ਰੀਤ ਕੌਰ ਦੀ ਅਗਵਾਈ ਵਿੱਚ ਸੰਪੰਨ ਹੋਇਆ।
Advertisement
Advertisement
Advertisement
Advertisement
Scroll to Top