Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:04 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਪੁਰਾ ਨੈਸ਼ਨਲ ਹਾਈਵੇ 'ਤੇ ਸਲਿਪ ਰੋਡ ਦੀ ਮੁਰੰਮਤ ਕਰਵਾਈ

ਰਾਜਪੁਰਾ ਨੈਸ਼ਨਲ ਹਾਈਵੇ 'ਤੇ ਸਲਿਪ ਰੋਡ ਦੀ ਮੁਰੰਮਤ ਕਰਵਾਈ

ਪਟਿਆਲਾ, 1 ਅਗਸਤ : ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਰਾਜਪੁਰਾ ਵਿਖੇ ਨੈਸ਼ਨਲ ਹਾਈਵੇ ‘ਤੇ ਬਣਾਏ ਜਾ ਰਹੇ ਫਲਾਈਓਵਰ ਜੰਕਸ਼ਨ ਨੇੜੇ ਸਲਿਪ ਰੋਡ ਦੀ ਮਾੜੀ ਹਾਲਤ ਦਾ ਨੋਟਿਸ ਲੈਕੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਪ੍ਰਜੈਕਟ ਇੰਪਲੀਮੈਂਟੇਸ਼ਨ ਯੂਨਿਟ, ਅੰਬਾਲਾ ਦੇ ਪ੍ਰਾਜੈਕਟ ਡਾਇਰੈਕਟਰ ਨੂੰ ਲਿਖੇ ਅਰਧ ਸਰਕਾਰੀ ਪੱਤਰ ਦਾ ਅਸਰ ਤੁਰੰਤ ਦੇਖਣ ਨੂੰ ਮਿਲਿਆ ਹੈ। ਐਨ.ਐਚ.ਏ.ਆਈ. ਨੇ ਇਸ ਪੱਤਰ ‘ਤੇ ਤੁਰੰਤ ਕਾਰਵਾਈ ਕਰਦਿਆਂ ਸਲਿਪ ਰੋਡ ਦੀ ਮੁਰੰਮਤ ਕਰਵਾ ਦਿੱਤੀ ਹੈ।

ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਆਪਣੇ ਅਰਧ ਸਰਕਾਰੀ ਪੱਤਰ ਵਿੱਚ ਲਿਖਿਆ ਹੈ ਕਿ ਰਾਹਗੀਰਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਸਲਿਪ ਰੋਡ ਦੀ ਮੁਰੰਮਤ ਕਰਵਾਈ ਜਾਵੇ ਤਾਂ ਕਿ ਜੀ.ਟੀ. ਰੋਡ ‘ਤੇ ਰਾਜਪੁਰਾ ਤੋਂ ਲੁਧਿਆਣਾ ਤੇ ਪਟਿਆਲਾ ਆਉਣ ਵਾਲੇ ਵਾਹਨ ਚਾਲਕ ਕਿਸੇ ਹਾਦਸੇ ਦੇ ਸ਼ਿਕਾਰ ਨਾ ਹੋਣ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਨਵੇਂ ਬਣ ਰਹੇ ਫਲਾਈਓਵਰ ਦੇ ਦੋਵੇਂ ਪਾਸੇ ਬੰਦ ਹੋਣ ਕਰਕੇ ਸਲਿਪ ਰੋਡ ਚੱਲ ਰਹੇ ਹਨ ਪਰੰਤੂ ਇਨ੍ਹਾਂ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਰਕੇ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵਿਨੈ ਬੁਬਲਾਨੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰਾਜੈਕਟ ਡਾਇਰੈਕਟਰ ਨੂੰ ਸਖ਼ਤ ਸਲਾਹ ਦਿਤੀ ਹੈ ਕਿ ਉਹ ਭਵਿੱਖ ਵਿੱਚ ਇਸ ਗੱਲ ਦਾ ਧਿਆਨ ਰੱਖਣ ਕਿ ਸੜਕ ‘ਤੇ ਹਾਦਸੇ ਰੋਕਣ ਲਈ ਰੋਡ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ।

Advertisement
Advertisement
Advertisement
Advertisement
Scroll to Top