Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:04 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਗਈਆਂ ਗਤੀਵਿਧੀਆਂ

ਸਕੂਲਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਗਈਆਂ ਗਤੀਵਿਧੀਆਂ

ਪਟਿਆਲਾ, 1 ਅਗਸਤ :  ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ ਚਲਾਇਆ ਗਿਆ।

ਇਸ ਦੌਰਾਨ ਡੇਂਗੂ ਦੀ ਰੋਕਥਾਮ ਤੇ ਜਾਗਰੂਕਤਾ ਫੈਲਾਉਣ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਨਾਲ ਹੀ ਲਾਰਵੇ ਦੀ ਜਾਂਚ ਕਰਨ ਉਪਰੰਤ ਨਾਲ ਦੀ ਨਾਲ ਹੀ ਉਸ ਨੂੰ ਖਤਮ ਕਰਵਾਇਆ ਗਿਆ। ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਹੋਰ ਅਮਲੇ ਨੂੰ ਡੇਂਗੂ ਬਾਰੇ ਜਾਗਰੂਕ ਕਰਨ ਲਈ ਸਿਹਤ ਅਧਿਕਾਰੀਆਂ ਵੱਲੋਂ ਲੈਕਚਰ ਦਿੱਤੇ ਗਏ ਤੇ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪਛਾਣ ਵੀ ਕਰਵਾਈ ਗਈ।

ਅੱਜ ਦੀ ਮੁਹਿਮ ਵਿੱਚ ਪਟਿਆਲਾ ਸ਼ਹਿਰੀ ਖੇਤਰ ਵਿੱਚ ਗੌਰਮੈਂਟ ਸ਼ਕੁੰਤਲਾ ਸੀਨੀਅਰ ਸੈਕੰਡਰੀ ਸਕੂਲ, ਪਲੇਅਵੇਅ ਹਾਈ ਸਕੂਲ, ਬੀਐਨ ਖਾਲਸਾ ਸਕੂਲ, ਅਰਬਿੰਦੋ ਸਕੂਲ, ਬੁੱਢਾ ਦਲ ਪਬਲਿਕ ਸਕੂਲ, ਗੁਰੂ ਨਾਨਕ ਫਾਊਂਡੇਸ਼ਨ ਸਕੂਲ, ਵੀਰ ਹਕੀਕਤ ਰਾਏ ਸਕੂਲ, ਆਰੀਆ ਹਾਈ ਸਕੂਲ, ਦੇਹਰਾਦੂਨ ਪਬਲਿਕ ਸਕੂਲ ਡੀਐਲਐਫ ਕਲੋਨੀ,ਗੌਰਮੈਂਟ ਸਾਂਝਾ ਸਕੂਲ ਤ੍ਰਿਪੜੀ,

ਗੌਰਮੈਂਟ ਮਿਡਲ ਸਕੂਲ ਨਿਊ ਯਾਦਵਿੰਦਰਾ ਕਲੋਨੀ, ਗੌਰਮੈਂਟ ਮਿਡਲ ਸਕੂਲ ਫੈਕਟਰੀ ਏਰੀਆ, ਸਿਵਲ ਲਾਈਨਜ਼ ਸਕੂਲ, ਮਲਟੀਪਰਪਸ ਸਕੂਲ, ਵਿਕਟੋਰੀਆ ਸਕੂਲ ਕਿਤਾਬਾਂ ਵਾਲਾ ਬਜ਼ਾਰ, ਗੌਰਮੈਂਟ ਗਰਲਜ਼ ਸਕੂਲ ਪੁਲਿਸ ਲਾਈਨ ਸਮਾਨੀਆ ਗੇਟ, ਗੌਰਮੈਂਟ ਮਿਡਲ ਸਕੂਲ ਕਰਤਾਰ ਕਲੋਨੀ, ਡੀਏਵੀ ਸਕੂਲ ਕਵਰ ਕੀਤੇ ਗਏ ਅਤੇ ਕਈ ਥਾਵਾਂ ਤੇ ਮਿਲਿਆ ਲਾਰਵਾ ਨਸ਼ਟ ਕਰਵਾਇਆ ਗਿਆ।

ਜਿਲ੍ਹਾ ਐਪੀਡੇਮੌਲੋਜਿਸਟ ਡਾ.ਸੁਮੀਤ ਸਿੰਘ ਨੇ ਆਖਿਆ ਕਿ ਇਸ ਵਾਰ ਬਰਸਾਤ ਦਾ ਮੌਸਮ ਜਲਦ ਸ਼ੁਰੂ ਹੋਣ ਅਤੇ ਬਾਰ-ਬਾਰ ਹੋ ਰਹੀ ਬਰਸਾਤ ਕਾਰਨ ਡੇਂਗੂ ਦਾ ਲਾਰਵਾ ਵੱਧ ਤਾਦਾਦ ਵਿੱਚ ਮਿਲ ਰਿਹਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਿਆ ਜਾਵੇ ਤੇ ਘਰਾਂ ਦੇ ਨੇੜੇ ਤੇੜੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ।

ਉਨ੍ਹਾਂ ਇਹ ਵੀ ਆਖਿਆ ਕਿ ਜਿੱਥੇ ਕਿਤੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਮਿਲ ਰਿਹਾ ਹੈ ਉਸ ਨੂੰ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਖੜ੍ਹੇ ਪਾਣੀ ਉੱਤੇ ਵੀ ਲਾਰਵੀਸਾਈਡ ਦਾ ਸਪਰੇਅ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰੀ ਸਮੁੱਚੇ ਪਟਿਆਲਾ ਜਿਲ੍ਹੇ ਵਿੱਚ ਹੁਣ ਤੱਕ 15 ਡੇਂਗੂ ਦੇ ਕੇਸ ਪਾਏ ਗਏ ਹਨ। ਉਹਨਾਂ ਤੇਜ਼ ਬੁਖਾਰ ਅਤੇ ਬਦਨ ਦਰਦ ਦੀ ਸ਼ਿਕਾਇਤ ਹੋਣ ਤੇ ਡੇਂਗੂ ਜਾਂਚ ਕਰਵਾਉਣ ਦੀ ਸਲਾਹ ਦਿੱਤੀ।

ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ ਸਟਾਫ ਦੀਆਂ ਟੀਮਾਂ, ਨਰਸਿੰਗ ਸਟਾਫ, ਵੀਐਚਐਨਸੀ ਮੈੱਬਰਾਂ ਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਇਸ ਹਫਤੇ ਜਿਲ੍ਹੇ ਭਰ ਦੇ 41540 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 421 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 507991 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 2789 ਥਾਂਵਾ ਤੇ ਮਿਲੇ ਲਾਰਵਾ ਮਿਲਿਆ ਜਿਸ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

Advertisement
Advertisement
Advertisement
Advertisement
Scroll to Top