Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਵਚਨਬੱਧ- ਚੇਅਰਮੈਨ

ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਵਚਨਬੱਧ- ਚੇਅਰਮੈਨ

ਪਟਿਆਲਾ 1 ਅਗਸਤ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨਾਲ ਇਕ ਮੀਟਿੰਗ ਦੌਰਾਨ ਕੀਤਾ। ਉਹਨਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਸੂਬੇ ਭਰ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ, ਉਹਨਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਸਰਕਾਰੀ ਨੀਤੀਆਂ ਦੀ ਸਮੀਖਿਆ ਕਰਨਾ ਹੈ। ਉਹਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਤਨਦੇਹੀ ਨਾਲ ਪਹੁੰਚਾਇਆ ਜਾਵੇਗਾ ਅਤੇ ਉਹਨਾਂ ਦੀ ਭਲਾਈ ਲਈ ਢੁੱਕਵੇਂ ਫੈਸਲੇ ਲਏ ਜਾਣਗੇ ।

ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਪਹਿਲ ਦੇ ਅਧਾਰ ‘ ਤੇ ਹੱਲ ਕਰਨੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਹੈ ਅਤੇ ਉਹਨਾਂ ਦਾ ਕਿਸੇ ਵੀ ਢੰਗ ਨਾਲ ਸ਼ੋਸ਼ਣ ਬਰਦਾਸ਼ਤ ਨਹੀ ਕੀਤਾ ਜਾਵੇਗਾ ।

ਮੀਟਿੰਗ ਦੀ ਸੁਰੂਆਤ ਵਿੱਚ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਰੱਖੀਆਂ, ਜਿਹਨਾਂ ਵਿੱਚ ਪੱਕੀ ਨੌਕਰੀ, ਵਧੀਆ ਮਜਦੂਰੀ, ਰਿਟਾਇਰਮੈਂਟ ਲਾਭ, ਆਊਟਸੋਰਸਿੰਗ ਨੀਤੀ ਦੀ ਸਮੀਖਿਆ, ਸਫ਼ਾਈ ਕਰਮਚਾਰੀਆਂ ਦੀ ਨਿਯਮਿਤ ਭਰਤੀ ਅਤੇ ਉਚਿਤ ਭੱਤਾ ਪ੍ਰਦਾਨ ਕਰਨ ਦੀ ਮੰਗ ਕੀਤੀ ਗਈ। ਚੇਅਰਮੈਨ ਚੰਦਨ ਗਰੇਵਾਲ ਨੇ  ਇਹਨਾਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਇਹ ਮੰਗਾਂ ਸਰਕਾਰ ਤੱਕ ਪਹੁੰਚਾਉਣ ਅਤੇ ਜਲਦੀ ਹੱਲ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ । ਉਹਨਾਂ ਸਮੂਹ ਕਰਮਚਾਰੀਆਂ ਨੂੰ ਇਹ ਵੀ ਕਿਹਾ ਕਿ ਉਹਨਾਂ ਦੀਆਂ ਸਾਰੀਆਂ ਜਾਇਜ ਮੰਗਾਂ ਤੇ ਹਾਂ ਪੱਖੀ ਕ਼ਦਮ ਚੁੱਕੇ ਜਾਣਗੇ। ਉਹਨਾਂ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ, ਸੁਚੱਜਾ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ ਅਤੇ ਨਾਗਰਿਕਾਂ ਨੂੰ ਸਿਹਤਮੰਦ ਅਤੇ ਸਾਫ਼ ਸੁਥਰਾ ਮਾਹੌਲ ਮਿਲ ਸਕੇ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ ਕਰਮਚਾਰੀ ਅਤੇ ਨਗਰ ਨਿਗਮ ਦੇ ਸਫ਼ਾਈ ਸੇਵਕ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top