Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 5:57 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸੁਸ਼ੀਲਾ ਦੇਵੀਂ ਪਬਲਿਕ ਸਕੂਲ ਵੱਲੋਂ ਐਥਲੀਟ ਮੀਟ ਮਹਾਕੁੰਭ ਦਾ ਸ਼ਾਨਦਾਰ ਆਗਾਜ਼

ਦੁਆਰਾ: Punjab Bani ਪ੍ਰਕਾਸ਼ਿਤ :Friday, 01 August, 2025, 05:08 PM

ਪਟਿਆਲਾ, 1 ਅਗਸਤ : ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਅਤੇ ਕੋਚ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਵਿੱਚ ਅੱਜ ਸੀ.ਬੀ.ਐੱਸ.ਸੀ. ਕਲੱਸਟਰ 17 ਐਥਲੀਟ ਖੇਡਾਂ ਦਾ ਸ਼ਾਨਦਾਰ ਸ਼ੁਭਾਰੰਭ ਹੋਇਆ। ਇਨ੍ਹਾਂ ਖੇਡਾਂ ਵਿੱਚ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਦੇ ਵੱਖ ਵੱਖ ਸੀ ਬੀ ਐੱਸ ਸੀ ਸਕੂਲਾਂ ਆਈਆਂ ਟੀਮਾਂ ਭਾਗ ਲੈ ਰਹੀਆਂ ਹਨ। ਇਹ ਅਥਲੈਟਿਕ ਮੀਟ ਮਹਾਕੁੰਮ ਤਿੰਨ ਦਿਨਾਂ ਤੱਕ ਚੱਲੇਗਾ ਜਿਸ ਵਿੱਚ ਅੰਡਰ 14 17 ਅਤੇ 19 ਲੜਕੇ ਲੜਕੀਆਂ ਦੇ ਮੁਕਾਬਲੇ ਹੋਣਗੇ।

ਉਦਘਾਟਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਏ ਆਈ ਜੀ ਸੁਨੀਤਾ ਰਾਣੀ ਪਦਮਸ਼੍ਰੀ ਐਵਾਰਡ, ਤੇਜਿੰਦਰ ਪਾਲ ਸਿੰਘ ਤੂਰ ਅਰਜੁਨ ਐਵਾਰਡੀ ਉਲੰਪੀਅਨ ਤੇ ਅੰਤਰਰਾਸ਼ਟਰੀ ਥ੍ਰੋਅਰ ਅਤੇ ਏਸ਼ੀਅਨ ਮੈਡਲ ਜੇਤੂ, ਡਾ. ਗੁਰਦੀਪ ਕੌਰ ਰੰਧਾਵਾ ਡਾਇਰੈਕਟਰ ਸਪੋਰਟਸ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗਗਨਦੀਪ ਸਿੰਘ ਅੰਤਰਰਾਸ਼ਟਰੀ ਡਿਸਕਸ ਥ੍ਰੋਅਰ ਐਸ ਆਰ.ਪੈਟੀ ਅਫਸਰ (ਨੇਵੀ), ਡਾਕਟਰ ਰਾਜਦੀਪ ਸਿੰਘ ਡਾਇਰੇਕਟਰ ਪਲੇਵੇ ਸੀਨੀਅਰ ਸੈਕਡਰੀ ਸਕੂਲ, ਵਿਜੇ ਕੁਮਾਰ ਸ਼ਰਮਾ ਅਕਾਊਂਟੈਂਟ ਪਹਿਲੀ ਕਮਾਂਡੋ ਬਟਾਲੀਅਨ ਬਹਾਦਰਗੜ੍ਹ, ਸ਼੍ਰੀ ਸੰਜੀਵ ਭਾਰਦਵਾਜ ਸੀਬੀਐਸਈ ਅਬਜਰਵਰ ਅਤੇ ਦਾਨਿਸ਼ਾਂਸ਼ ਟੈਕਨੀਕਲ ਡੈਲੀਗੇਟ, ਪਰਮਿੰਦਰ ਸਿੰਘ (ਸਾਈਂ) ਸੇਵਾਮੁਕਤ ਸੀਨੀਅਰ ਕੋਚ, ਅਰਵਿੰਦਰ ਸਿੰਘ ਪ੍ਰਧਾਨ ਉਮੰਗ ਵੈਲਫੇਅਰ ਫਾਊਂਡੇਸ਼ਨ, ਹਰਭਜਨ ਸਿੰਘ ਸੇਵਾਮੁਕਤ (ਸਾਈਂ) ਕੋਚ ਐਥਲੈਟਿਕ, ਫੁਲੇਲ ਸਿੰਘ ਕੋਚ ਐਥਲੈਟਿਕ , ਕੋਚ ਪਰਮਿੰਦਰ ਸਿੰਘ, ਕੋਚ, ਰੁਪਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ

ਡੀ.ਐੱਸ.ਪੀ. ਤੇਜਿੰਦਰ ਪਾਲ ਸਿੰਘ ਤੂਰ ਨੇ ਵਿਸ਼ੇਸ਼ ਤੌਰ ਤੇ ਕਿਹਾ ਕਿ ਕੋਚ ਸਤਵਿੰਦਰ ਸਿੰਘ ਦੀ ਸਖਤ ਮਿਹਨਤ ਸਦਕਾ ਸੀਬੀਐਸਈ ਖੇਡਾਂ ਦਾ ਪਟਿਆਲੇ ਵਿੱਚ ਮੁੜ ਤੋਂ ਪੁਨਰ ਜਨਮ ਹੋਇਆ ਹੈ। ਉਨ੍ਹਾ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨੀ ਵਿਚ ਖੇਡਾਂ ਨੂੰ ਆਪਣੀ ਰੁਟੀਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ ।

ਏ ਆਈ ਜੀ ਸੁਨੀਤਾ ਰਾਣੀ ਨੇ  ਕਿਹਾ ਕਿ ਖੇਡਾਂ ਨੌਜਵਾਨੀ ਦਾ ਅਹਿਮ ਹਿੱਸਾ ਹੋਣੀਆਂ ਚਾਹੀਦੀਆਂ ਹਨਉਨ੍ਹਾ ਵਿਸ਼ੇਸ਼ ਤੌਰ ਤੇ ਆਪਣੀ ਖੇਡ ਜੀਵਨੀ ਬਾਰੇ ਦੱਸਿਆ ਜਿਹਦੇ ਤੋਂ ਬੱਚਿਆਂ ਨੂੰ ਬਹੁਤ ਪ੍ਰੇਰਨਾ ਮਿਲੀ । ਇਸ ਮੁਕਾਬਲੇ ਦੀ ਪ੍ਰਸ਼ੰਸਾ ਕਰਦਿਆਂ ਹੋਇਆ ਉਨਾਂ ਨੇ ਕਿਹਾ ਕਿ ਅਜਿਹੇ ਪਲੇਟਫਾਰਮ ਨੌਜਵਾਨਾਂ ਨੂੰ ਆਤਮ ਵਿਸ਼ਵਾਸ ਦੇ ਨਾਲ ਅੱਗੇ ਵਧਣ ਦਾ ਮੌਕਾ ਦਿੰਦੇ ਹਨ।



Scroll to Top