Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:01 am

+91 90915 01313 , +91 90916 01313

punjabbanni@gmail.com
punjabbani@yahoo.com

ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ

ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ

 ਪਟਿਆਲਾ, 1 ਅਗਸਤ : ਪਟਿਆਲਾ ਜ਼ਿਲ੍ਹੇ ਦੇ ਪਿੰਡ ਰਵਾਸ ਬ੍ਰਾਹਮਣਾਂ ਦੇ ਇੱਕ ਪਿੱਗ ਫਾਰਮ ਵਿੱਚ ਸੂਰਾਂ ਨੂੰ ਅਫ਼ਰੀਕਨ ਸਵਾਈਨ ਫੀਵਰ ਦੀ ਬਿਮਾਰੀ ਦੀ ਪੁਸ਼ਟੀ ਹੋਣ ਦੇ ਬਾਆਦ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਸੂਰ ਪਾਲਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਮਾਹਰਾਂ ਮੁਤਾਬਕ ਇਹ ਸੂਰਾਂ ਵਿੱਚ ਪਾਈ ਜਾਣ ਵਾਲੀ ਵਿਸ਼ਾਣੂ ਨਾਲ ਹੋਣ ਵਾਲੀ ਇੱਕ ਛੂਤੀ ਬਿਮਾਰੀ ਹੈ, ਪਰੰਤੂ ਇਹ ਬਿਮਾਰੀ ਸੂਰਾਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬਿਮਾਰੀ ਬਹੁਤ ਤੇਜੀ ਨਾਲ ਫੈਲਦੀ ਹੈ ਅਤੇ ਇਸ ਬਿਮਾਰੀ ਨਾਲ ਸੂਰਾਂ ਵਿੱਚ ਮੌਤ ਦੀ ਦਰ 100 ਫੀਸਦੀ ਹੈ, ਇਸ ਲਈ ਸਮੂਹ ਪਸ਼ੂ ਪਾਲਕ ਪਸ਼ੂ ਪਾਲਣ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ  ਪਾਲਣਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਾਵਧਾਨੀਆਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਬੰਦੀਆਂ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਪਿੰਡ ਰਵਾਸ ਬ੍ਰਹਮਣਾਂ ਵਿਚ ਆਏ ਕੇਸ ਦੇ ਮੱਦੇਨਜ਼ਰ, ਬਿਮਾਰੀ ਦੇ ਕੇਂਦਰ ਤੋਂ 0 ਤੋਂ 1 ਕਿਲੋਮੀਟਰ ਤੱਕ ਦੇ ਖੇਤਰ ਨੂੰ ਲਾਗ ਵਾਲਾ (ਇਨਫੈਕਟਿਡ ਜ਼ੋਨ) ਅਤੇ 1 ਤੋਂ 10 ਕਿਲੋਮੀਟਰ ਤੱਕ ਦੇ ਖੇਤਰ ਨੂੰ ਨਿਗਰਾਨੀ ਜ਼ੋਨ ਐਲਾਨ ਕੀਤਾ ਗਿਆ ਹੈ।

ਇਸੇ ਦੌਰਾਨ ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਰਾਜੀਵ ਗਰੋਵਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਇੱਕ ਫਾਰਮ ਤੇ ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਬਿਮਾਰੀ ਦੀ ਪੁਸ਼ਟੀ ਹੋਈ ਹੈ। ਇਹ ਬਿਮਾਰੀ ਬਿਮਾਰ ਪਸ਼ੂਆਂ ਤੋਂ ਤੰਦਰੁਸਤ ਪਸ਼ੂਆਂ ਤੱਕ ਆਵਾਜਾਈ, ਪਸ਼ੂਆਂ ਦੀ ਫੀਡ ਅਤੇ ਹੋਰ ਸਾਜੋ ਸਮਾਨ ਰਾਹੀਂ ਵੀ ਇੱਕ ਤੋਂ ਦੂਜੀ ਜਗ੍ਹਾ ਤੇ ਫੈਲਦੀ ਹੈ ਪਰੰਤੂ ਇਹ ਬਿਮਾਰੀ ਸੂਰਾਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦੀ, ਇਸ ਲਈ ਆਮ ਲੋਕਾਂ ਨੂੰ ਇਸ ਤੋਂ ਘਬਰਾਹਟ ਵਿੱਚ ਆਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਇਹ ਸੂਰਾਂ ਵਿੱਚ ਹੋਣ ਵਾਲਾ ਇੱਕ ਵਿਸ਼ਾਣੂ ਰੋਗ ਅਫਰੀਕਨ ਸਵਾਈਨ ਬੁਖਾਰ ਹੈ।

ਡਿਪਟੀ ਡਾਇਰੈਕਟਰ ਡਾ. ਰਾਜੀਵ ਗਰੋਵਰ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਇਸ ਬਿਮਾਰੀ ਨੂੰ ਕੰਟਰੋਲ ਅਤੇ ਸੀਮਤ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਸਤਰਕਤਾ ਤਹਿਤ ਸੂਰਾਂ ਵਿੱਚ ਇਸ ਬਿਮਾਰੀ ਦਾ ਪਤਾ ਲਗਾਉਣ ਲਈ ਸੈਂਪਲ ਲਏ ਜਾ ਰਹੇ ਹਨ। ਡਾ. ਗਰੋਵਰ ਨੇ ਸਮੂਹ ਸੂਰ ਪਾਲਕਾਂ ਨੂੰ ਸੁਚੇਤ ਕੀਤਾ ਹੈ ਕਿ ਉਹ ਆਪਣੇ ਫਾਰਮ ਤੇ ਪਸ਼ੂ ਪਾਲਣ ਵਿਭਾਗ ਦੁਆਰਾ ਜਾਰੀ ਕੀਤੀਆਂ ਬਾਇਓ ਸਕਿਉਰਟੀ ਸਬੰਧੀ ਦਿਸ਼ਾ ਨਿਰਦੇਸ਼ਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਆਪਣੇ ਫਾਰਮ ਤੇ ਮਨੁੱਖੀ ਅਤੇ ਸੂਰਾਂ ਜਾਂ ਸੂਰਾਂ ਦੇ ਮੀਟ ਪਦਾਰਥ ਆਦਿ ਦੀ ਅਣਲੋੜੀਂਦੀ ਆਵਾਜਾਈ ਤੋਂ ਗੁਰੇਜ ਕਰਨ।

Advertisement
Advertisement
Advertisement
Advertisement
Scroll to Top