Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 8:16 am

+91 90915 01313 , +91 90916 01313

punjabbanni@gmail.com
punjabbani@yahoo.com

ਬਸੰਤ ਰਿਤੂ ਕਲੱਬ ਨੇ ਲਗਾਏ 100 ਛਾਂਦਾਰ ਪੌਦੇ

ਬਸੰਤ ਰਿਤੂ ਕਲੱਬ ਨੇ ਲਗਾਏ 100 ਛਾਂਦਾਰ ਪੌਦੇ

ਪਟਿਆਲਾ, 22 ਜੁਲਾਈ : ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਮੇਰਾ ਯੁਵਾ ਭਾਰਤ ,ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਚਲਾਈ ਗਈ ਵਾਤਾਵਰਨ ਸਬੰਧੀ ਮੁਹਿੰਮ ਤਹਿਤ ਇੱਕ ਪੌਦਾ ਮੇਰੀ ਮਾਂ ਦੇ ਨਾਮ ਮੁਹਿੰਮ ਤਹਿਤ ਰੁਆਇਲ ਵੈਲੀ ਰਤਨ ਨਗਰ ਪਟਿਆਲਾ ਵਿਖੇ ਵਣ ਮਹਾ ਉਤਸਵ ਦਾ ਆਯੋਜਨ ਕੀਤਾ ਗਿਆ। ਇਸ ਦੀ ਪ੍ਰਧਾਨਗੀ ਰਾਮ ਦਾਸ ਰਾਜਦੇਵਾ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਸਮਾਜ ਸੇਵਕ ਸਤਪਾਲ ਧੀਮਾਨ ਨੇ ਸ਼ਿਰਕਤ ਕੀਤੀ।

ਕਲੱਬ ਦੇ ਪ੍ਰਧਾਨ ਇੰਜੀ: ਆਕਰਸ਼ ਸ਼ਰਮਾ ਅਤੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਆਖਿਆ ਕਿ ਅੱਜ ਦੇ ਇਸ ਪ੍ਰੋਗਰਾਮ ਵਿਖੇ ਇੱਕ ਬੂਟਾ ਮੇਰੇ ਮਾਂ ਦੇ ਨਾਮ ਤਹਿਤ ਰੁਆਇਲ ਵੈਲੀ ਵਿੱਚ 100 ਛਾਂਦਾਰ ਪੌਦੇ ਲਗਾਏ ਗਏ ਅਤੇ ਕਲੱਬ ਦਾ ਟੀਚਾ ਇਸ ਰੁਆਇਲ ਵੈਲੀ ਵਿੱਚ 500 ਪੌਦੇ ਲਗਾਉਣ ਦਾ ਰੱਖਿਆ ਗਿਆ ਹੈ ਅਤੇ ਇਹ ਕੰਮ 15 ਦਿਨਾਂ ਦੇ ਅੰਦਰ ਅੰਦਰ ਪੂਰਾ ਕੀਤਾ ਜਾਵੇਗਾ। ਕਲੱਬ ਦੇ ਪ੍ਰਧਾਨ ਇੰਜੀ: ਆਕਰਸ਼ ਸ਼ਰਮਾ ਨੇ ਅਪੀਲ ਕਰਦੇ ਹੋਏ ਆਖਿਆ ਕਿ ਗਲੋਬਲ ਵਾਰਮਿੰਗ ਤੋਂ ਬਚਣ ਲਈ ਸਾਨੂੰ ਵਧੇਰੇ ਪੌਦੇ ਲਗਾਉਣ ਦੀ ਲੋੜ ਹੈ ਤਾਂ ਜ਼ੋ ਅਸੀਂ ਦਿਨ ਪ੍ਰਤੀ ਦਿਨ ਗੰਦਲੇ ਹੋ ਰਹੇ ਵਾਤਾਵਰਨ ਨੂੰ ਬਚਾ ਸਕੀਏ।

ਇਸ ਪ੍ਰੋਗਰਾਮ ਵਿੱਚ ਉਰਵਸੀ ਰਾਜਦੇਵਾ ਨੇ ਵੀ ਆਪਣੇ ਵਿਚਾਰ ਰੱਖਦੇ ਹੋਏ ਆਖਿਆ ਕਿ ਜੇਕਰ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਸਨਹਿਰਾ ਬਣਾਉਣਾ ਹੈ ਤਾਂ ਸਾਨੂੰ ਆਉਣ ਵਾਲੇ ਬੱਚਿਆਂ ਲਈ ਵਧੇਰੇ ਪੌਦੇ ਲਗਾਉਣ ਦੀ ਲੋੜ ਹੈ। ਮੁੱਖੀ ਮਹਿਮਾਨ ਸਤਪਾਲ ਧੀਮਾਨ ਨੇ ਵੀ ਆਪਣੇ ਕਲੋਨੀ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਹਰ ਘਰ ਵਿੱਚ ਲਗਭਗ 2 ਬੂਟੇ ਜਰੂਰ ਲਗਾਉਣ ਅਤੇ ਉਹਨਾਂ ਨੇ ਬਸੰਤ ਰਿਤੂ ਯੂਥ ਕਲੱਬ ਪਟਿਆਲਾ ਦੇ ਸੰਸਥਾਪਕ ਰਾਜੇਸ਼ ਸ਼ਰਮਾ ਰਾਮਟੱਟਵਾਲੀ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਜ਼ੋ ਉਹਨਾਂ ਦੇ ਕਲੱਬ ਵੱਲੋਂ ਸਾਡੇ ਇਲਾਕੇ ਵਿੱਚ 500 ਬੂਟੇ ਲਗਾਉਣ ਦਾ ਟੀਚਾ ਰੱਖਿਆ ਹੈ ਅਤੇ ਅੱਜ 100 ਪੌਦੇ ਲਗਾਏ ਹਨ ਅਸੀਂ ਉਹਨਾਂ ਦੇ ਧੰਨਵਾਦੀ ਹਾਂ ਅਤੇ ਇੱਕ ਇੱਕ ਬੂਟੇ ਨੂੰ ਬਚਾਉਣ ਲਈ ਅਸੀਂ ਵਚਨਬੰਦ ਹਾਂ। ਇਸ ਪ੍ਰੋਗਰਾਮ ਵਿੱਚ ਮੋਹਿਤ ਰਾਜਦੇਵਾ, ਦਰਸ਼ਨ ਸਿੰਘ, ਭਾਰਤ ਸਿੰਘ, ਪ੍ਰੀਤੀ, ਮਨੀ, ਸਾਹਨੀ, ਅੰਜਲੀ, ਸੰਜਨਾ ਨੇ ਵੀ ਆਪਣੇ ਵਿਚਾਰ ਰੱਖੇ।

Advertisement
Advertisement
Advertisement
Advertisement
Scroll to Top