Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 7:10 am

+91 90915 01313 , +91 90916 01313

punjabbanni@gmail.com
punjabbani@yahoo.com

ਪੰਚਾਇਤਾਂ ਨੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਵਾਉਣ ਤੇ  ਬਰਸਟ ਦਾ ਕੀਤਾ ਧੰਨਵਾਦ

ਪੰਚਾਇਤਾਂ ਨੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਵਾਉਣ ਤੇ  ਬਰਸਟ ਦਾ ਕੀਤਾ ਧੰਨਵਾਦ

ਪਟਿਆਲਾ, 26 ਜੁਲਾਈ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ ਪਟਿਆਲਾ ਤੋਂ ਸਮਾਣਾ ਵਾਇਆ ਡਕਾਲਾ ਸਰਕਾਰੀ ਬੱਸ ਸੇਵਾ ਸ਼ੁਰੂ ਕਰਵਾਈ ਗਈ ਹੈ। ਜਿਸ ਨਾਲ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਇਲਾਕਾ ਨਿਵਾਸੀਆਂ ਨੇ ਸਰਕਾਰੀ ਬਸ ਸ਼ੁਰੂ ਕਰਵਾਉਣ ਲਈ ਸ. ਬਰਸਟ ਦਾ ਧੰਨਵਾਦ ਕੀਤਾ ਹੈ।

ਅੱਜ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪਟਿਆਲਾ ਦਫ਼ਤਰ ਵਿਖੇ ਸ. ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕੀਤੀ ਗਈ ਅਤੇ ਪਟਿਆਲਾ ਤੋਂ ਸਮਾਣਾ ਵਾਇਆ ਡਕਾਲਾ ਸਰਕਾਰੀ ਬੱਸ ਸੇਵਾ ਸ਼ੁਰੂ ਕਰਵਾਉਣ ਲਈ ਧੰਨਵਾਦ ਕੀਤਾ ਗਿਆ।

ਇਸ ਮੌਕੇ ਪਹੁੰਚੇ ਲੋਕਾਂ ਨੇ ਕਿਹਾ ਕਿ ਇਹ ਬੱਸ ਸੇਵਾ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀ ਬਹੁਤ ਖੁਸ਼ ਹਨ ਅਤੇ ਹੁਣ ਪਿੰਡਾਂ ਤੋਂ ਪਟਿਆਲਾ ਅਤੇ ਸਮਾਣਾ ਆਣਾ-ਜਾਣਾ ਸੌਖਾ ਹੋ ਗਿਆ ਹੈ। ਇਸਦੇ ਨਾਲ ਹੀ ਸਕੂਲ ਅਤੇ ਕਾਲਜ ਪੜ੍ਹਣ ਵਾਲੇ ਬੱਚਿਆਂ ਦਾ ਵੀ ਸਫ਼ਰ ਕਰਨਾ ਆਸਾਨ ਹੋਇਆ ਹੈ। ਸ. ਬਰਸਟ ਹਮੇਸ਼ਾ ਇਲਾਕੇ ਦੀ ਭਲਾਈ ਲਈ ਕੰਮ ਕਰਦੇ ਆਏ ਹਨ।

ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਇਆ ਕਰਵਾਉਣਾ ਹੀ ਸਾਡੀ ਤਰਜੀਹ ਹੈ। ਇਲਾਕਾ ਨਿਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਪਟਿਆਲਾ ਤੋਂ ਸਮਾਣਾ ਵਾਇਆ ਡਕਾਲਾ ਜਾਣ ਲਈ ਸਰਕਾਰੀ ਬੱਸ ਰੂਟ ਬਹਾਲ ਕਰਵਾਇਆ ਜਾਵੇ,

ਤਾਂ ਜੋ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਦੌਰਾਨ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ ਅਤੇ ਸਿਹਤ, ਸਿੱਖਿਆ ਅਤੇ ਹੋਰ ਜਰੂਰੀ ਕਾਰਜਾਂ ਲਈ ਪਟਿਆਲਾ ਜਾਂ ਸਮਾਣਾ ਜਾਣਾ ਆਸਾਨ ਹੋ ਸਕੇ। ਇਲਾਕਾ ਨਿਵਾਸੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਹੋਇਆ ਇਸ ਰੂਟ ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਵਾਈ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਇਆ ਕਰਵਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦਾ ਚਹੁੰਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਸਮਾਣਾ ਦੀਆਂ 11 ਮੰਡੀਆਂ ਵਿੱਚ ਜਲਦ ਹੀ ਸੈੱਡ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਉਹ ਹਰ ਸਮੇਂ ਹਲਕਾ ਸਮਾਣਾ ਵਾਸੀਆਂ ਦੇ ਨਾਲ ਖੜੇ ਹਨ। ਇਸ ਮੌਕੇ ਹਰਿੰਦਰ ਸਿੰਘ ਧਬਲਾਨ, ਸ਼ਾਮ ਲਾਲ ਦੱਤ, ਬਲਕਾਰ ਸਿੰਘ ਡਕਾਲਾ, ਜਸਬੀਰ ਸਿੰਘ ਸਰਪੰਚ ਤਰੈਂ, ਲਖਵਿੰਦਰ ਸਿੰਘ ਸਰਪੰਚ ਖੇੜੀ ਬਰਨਾ, ਅਵਤਾਰ ਸਿੰਘ ਸਰਪੰਚ ਮੱਦੋ-ਮਾਜਰਾ, ਜਗਦੀਪ ਸਿੰਘ ਸਰਪੰਚ ਬਿਸ਼ਨਪੁਰ ਛੰਨਾ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

Advertisement
Advertisement
Advertisement
Advertisement
Scroll to Top