Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਦਾ ਕੀਤਾ ਵਿਸ਼ੇਸ਼ ਸਨਮਾਨ

ਦੁਆਰਾ: Punjab Bani ਪ੍ਰਕਾਸ਼ਿਤ :Wednesday, 09 August, 2023, 07:15 PM

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਦਾ ਕੀਤਾ ਵਿਸ਼ੇਸ਼ ਸਨਮਾਨ

ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਨਾਮ ਦਿੱਤਾ ਮੈਮੋਰੰਡਮ

ਪਟਿਆਲਾ, 9 ਅਗਸਤ:
ਦੇਸ਼ ਦੀ ਅਜ਼ਾਦੀ ਸਮੇਂ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨਾਲ ਮੁਲਾਕਾਤ ਕੀਤੀ ਗਈ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਅਗਵਾਈ ਹੇਠ ਜ਼ਿਲ੍ਹਾ ਜਥੇਬੰਦੀ ਨੇ ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਜ਼ਿਲਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਅਤੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਪਰਿਵਾਰਾਂ ਸਮੇਤ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਦਾ ਵਿਸ਼ੇਸ਼ ਸਨਮਾਨ ਕੀਤਾ। ਆਗੂਆਂ ਨੇ ਚੇਅਰਮੈਨ ਨੂੰ ਮੈਮੋਰੰਡਮ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਜਥੇਬੰਦੀ ਦੇ ਆਗੂਆਂ ਦੀ ਪੈਨਲ ਮੀਟਿੰਗ ਕਰਵਾਈ ਜਾਵੇ। ਚੇਅਰਮੈਨ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਆਜ਼ਾਦੀ ਘੁਲਾਟੀਆਂ ਦੀਆਂ ਸਮੱਸਿਆਵਾਂ ਸਬੰਧੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾ ਕੇ ਸਾਰੇ ਮਸਲੇ ਹੱਲ ਕਰਾਉਣ ਦਾ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਜ਼ਿਲਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਪ੍ਰੀਤਮ ਸਿੰਘ ਮਾਨ ਸੂਬਾ ਮੀਤ ਪ੍ਰਧਾਨ, ਜ਼ਿਲਾ ਸਰਪਰਸਤ ਅਜੀਤ ਸਿੰਘ ਧਾਲੀਵਾਲ, ਪਰਦੁਮਨ ਸਿੰਘ ਢੀਂਡਸਾ, ਸਤਪਾਲ ਕੌਰ ਸੋਹੀ, ਬਲਜੀਤ ਕੋਰ ਮੱਲੀ, ਹਰਨੇਕ ਸਿੰਘ ਭੁੱਲਰ, ਕਮਲਦੀਪ ਸਿੰਘ ਗਿੱਲ ਦਫਤਰ ਇੰਚਾਰਜ, ਰਾਜਿੰਦਰ ਸਿੰਘ ਚਲੈਲਾ, ਗੁਰਪ੍ਰੀਤ ਸਿੰਘ ਕੋਹਲੀ, ਗੁਰਇਕਬਾਲ ਸਿੰਘ ਸੰਧੂ, ਪਰਮਗੁਰਤੇਜ ਸਿੰਘ, ਪਰਮਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਸਾਮਿਲ ਹੋਏ।



Scroll to Top