Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 7:15 am

+91 90915 01313 , +91 90916 01313

punjabbanni@gmail.com
punjabbani@yahoo.com

ਸਾਵਧਾਨੀਆਂ ਵਰਤ ਕੇ ਬਚਿਆ ਜਾ ਸਕਦਾ ਹੈ ਹੈਪੇਟਾਈਟਸ ਤੋਂ : ਡਾ.ਐਸ.ਜੇ ਸਿੰਘ

ਸਾਵਧਾਨੀਆਂ ਵਰਤ ਕੇ ਬਚਿਆ ਜਾ ਸਕਦਾ ਹੈ ਹੈਪੇਟਾਈਟਸ ਤੋਂ : ਡਾ.ਐਸ.ਜੇ ਸਿੰਘ

ਪਟਿਆਲਾ , 28  ਜੁਲਾਈ : ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਮੈਡੀਕਲ ਸੁਪਰਡੈਂਟ ਡਾ. ਐਸ.ਜੇ ਸਿੰਘ ਦੀ ਰਹਿਨੁਮਾਈ ਹੇਠ ਪੀਲੀਆ ਬਿਮਾਰੀ ਦੀ ਜਾਗਰੂਕਤਾ ਅਤੇ ਬਚਾਅ ਲਈ ਥੀਮ “ਹੈਪੇਟਾਈਟਸ-ਲੈੱਟ ਅਸ ਬ੍ਰੇਕ ਇਟ ਡਾਊਨ” ਵਿਸ਼ੇ ਤਹਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ।

ਇਸ ਮੌਕੇ ਡਾ. ਐਸ.ਜੇ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ ਜਿਹੜੀ ਕਿ ਹੈਪੇਟਾਈਟਸ ਵਾਇਰਸ ਕਾਰਨ ਫੈਲਦੀ ਹੈ।ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਬਹੁਤ ਖਤਰਨਾਕ ਅਤੇ ਜਾਨ ਲੇਵਾ ਹੋ ਸਕਦੀ ਹੈ ।ਹੈਪੇਟਾਈਟਸ ਤੋਂ ਜਾਣੂ ਹੋ ਕੇ ਅਤੇ ਪੂਰਾ ਇਲਾਜ ਕਰਵਾ ਕੇ ਇਹੋ ਜਿਹੀ ਖਤਰਨਾਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਹੈਪੇਟਾਈਟਸ ਬੀ ਪਾਜ਼ੇਟਿਵ ਮਾਂ ਦੇ ਨਵ ਜੰਮੇਂ ਬੱਚੇ ਨੂੰ ਜੇਕਰ 12 ਘੰਟੇ ਦੇ ਅੰਦਰ ਹੈਪੇਟਾਈਟਸ ਬੀ ਦੀ ਐਂਟੀਬਾਡੀਜ਼ ਦਾ ਟੀਕਾ ਲਗਾ ਦਿੱਤਾ ਜਾਵੇ ਤਾਂ ਬੱਚੇ ਨੂੰ ਹੈਪੇਟਾਈਟਸ ਬੀ ਤੋਂ ਬਚਾਇਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਸ਼ਟਰੀ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋੋਗਰਾਮ ਤਹਿਤ ਹੈਪੇਟਾਈਟਸ ਬੀ ਅਤੇ ਹੈਪੇਟਾਈਟਸ ਸੀ ਦੇ ਮਰੀਜ਼ਾਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਮੋੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ.ਵਿਕਾਸ ਗੋਇਲ ਨੇ ਕਿਹਾ ਕਿ ਹੈਪੇਟਾਈਟਸ ਏ ਅਤੇ ਸੀ ਦੂਸ਼ਿਤ ਭੋਜਨ ਅਤੇ ਪਾਣੀ ਪੀਣ ਨਾਲ, ਬਿਨਾਂ ਹੱਥ ਧੋਏ ਖਾਣਾ ਖਾਣ ਨਾਲ, ਗਲੇ ਸੜੇ ਫਲ ਖਾਣ ਨਾਲ ਹੁੰਦਾ ਹੈ।

ਇਸ ਤੋਂ ਇਲਾਵਾ ਹੈਪੇਟਾਈਟਸ ਬੀ ਅਤੇ ਸੀ ਦੂਸ਼ਿਤ ਖੂਨ ਚੜ੍ਹਾਉਣ ਨਾਲ, ਦੂਸ਼ਿਤ ਸੂਈਆਂ ਦੀ ਵਰਤੋਂ ਨਾਲ, ਨਵ-ਜੰਮੇਂ ਬੱਚੇ ਨੂੰ ਮਾਂ ਤੋਂ, ਸਿਹਤ ਕਰਮਚਾਰੀ ਨੂੰ ਦੂਸ਼ਿਤ ਸੂਈ ਲੱਗਣ ਨਾਲ, ਅਸੁਰੱਖਿਅਤ ਯੌਨ ਸਬੰਧ ਕਾਇਮ ਕਰਨ, ਸ਼ਰਾਬ ਜਾਂ ਹੋਰ ਟਾਕਸਿਕ ਪਦਾਰਥਾਂ ਦੇ ਸੇਵਨ ਨਾਲ, ਸੰਕਰਮਿਤ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਨਾਲ ਹੋ ਸਕਦਾ ਹੈ।

ਉੁਨ੍ਹਾਂ ਦੱਸਿਆ ਕਿ ਹੈਪੇਟਾਈਟਸ ਦੇ ਮੁੱਖ ਲੱਛਣ ਹਲਕਾ ਬੁਖਾਰ, ਮਾਸ ਪੇਸ਼ੀਆਂ ਵਿੱਚ ਦਰਦ,ਉਲਟੀ ਆਉਣਾ,ਅੱਖਾਂ ਅਤੇ ਚਮੜੀ ਦਾ ਰੰਗ ਪੀਲਾ ਹੋਣਾ,ਸਿਰ ਦਰਦ ਅਤੇ ਚੱਕਰ ਆਉਣੇ,ਭੁੱਖ ਨਾ ਲੱਗਣਾ,ਪਿਸ਼ਾਬ ਦਾ ਰੰਗ ਗੂੜ੍ਹਾ ਪੀਲਾ ਹੋਣਾ,ਜਿਗਰ ਦਾ ਖਰਾਬ ਹੋਣਾ ਆਦਿ ਹਨ।ਉਨ੍ਹਾਂ ਕਿਹਾ ਕਿ ਇਸ ਤੋਂ ਬਚਾਅ ਵਾਸਤੇ ਸਾਫ ਭੋਜਨ ਅਤੇ ਪਾਣੀ ਦਾ ਸੇਵਨ ਕੀਤਾ ਜਾਣਾ ਚਾਹੀਦਾ ਹੈ, ਲਾਗ ਵਾਲੇ ਖੂਨ ਜਾਂ ਸੂਈਆਂ ਦੀ ਵਰਤੋ ਨਹੀਂ ਕੀਤੀ ਜਾਣੀ ਚਾਹੀਦੀ, ਹੈਪੇਟਾਈਟਸ ਦੇ ਵਿਰੁੱਧ ਟੀਕਾਕਰਨ ਕਰਵਾਇਆ ਜਾਵੇ,

ਗਲੇ ਸੜੇ ਅਤੇ ਪੱਕੇ ਹੋਏ ਫਲਾਂ ਅਤੇ ਸਬਜ਼ੀਆ ਤੋਂ ਪਰਹੇਜ਼ ਕੀਤਾ ਜਾਵੇ, ਖਾਣਾ ਖਾਣ ਤੋਂ ਪਹਿਲਾਂ ਸਾਬਨ ਨਾਲ ਹੱਥ ਧੋਣੇ ਚਾਹੀਦੇ ਹਨ ਅਤੇ ਖੁੱਲ੍ਹੇ ਮੈਦਾਨਾਂ ਵਿੱਚ ਪਖਾਨੇ ਜਾਣ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ,ਨਸ਼ੀਲੇ ਟੀਕਿਆਂ ਦੀ ਵਰਤੋ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਸੂਈਆਂ ਦਾ ਸਾਂਝਾ ਇਸਤੇਮਾਲ ਨਹੀਂ ਕੀਤਾ ਜਾਣਾ ਚਾਹੀਦਾ, ਸਮੇਂ-ਸਮੇਂ ਤੇ ਡਾਕਟਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ,ਜ਼ਖਮਾਂ ਨੂੰ ਖੁੱਲ੍ਹਾ ਨਾ ਛੱਡਿਆ ਜਾਵੇ, ਸਿਹਤ ਕਰਮਚਾਰੀ ਸੁਰੱਖਿਅਤ ਤਰੀਕੇ ਨਾਲ ਕੰਮ ਕਰਨ, ਪੀਣ ਦਾ ਪਾਣੀ ਸੁਰੱਖਿਅਤ ਸੋਮਿਆਂ ਤੋਂ ਲਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਤਹਿਤ ਹੈਪੇਟਾਈਟਸ ਦਾ ਇਲਾਜ ਜ਼ਿਲ੍ਹਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ੱਲਿਆ ਹਸਪਤਾਲ, ਸਬ ਡਵੀਜ਼ਨ ਹਸਪਤਾਲ ਨਾਭਾ, ਸਮਾਣਾ ਅਤੇ ਰਾਜਪੁਰਾ, ਓ.ਐਸ.ਟੀ ਅਤੇ ਏ.ਆਰ.ਟੀ ਸੈਂਟਰਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।ਇਸ ਬਿਮਾਰੀ ਦੀ ਠੀਕ ਹੋਣ ਦੀ ਦਰ 90 ਫੀਸਦੀ ਤੋਂ ਜ਼ਿਆਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਮੋਨਿਕਾ ਸੂਦ, ਡਾ. ਗਗਨ, ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਜੁਪਿੰਦਰ ਪਾਲ ਕੌਰ, ਬੀਸੀਸੀ ਜਸਵੀਰ ਕੌਰ, ਬੀਈਈ ਸ਼ਿਆਨ ਜ਼ਫਰ ਤੇ ਬਿੱਟੂ ਮੌਜੂਦ ਸਨ।

 

Advertisement
Advertisement
Advertisement
Advertisement
Scroll to Top