Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:45 am

+91 90915 01313 , +91 90916 01313

punjabbanni@gmail.com
punjabbani@yahoo.com

ਲੈਡ ਪੁਲਿੰਗ ਨੀਤੀ ਖਿਲਾਫ ਅਕਾਲੀ ਦਲ ਨੇ ਕੀਤਾ ਰੋਸ ਪ੍ਰਦਰਸ਼ਨ

ਲੈਡ ਪੁਲਿੰਗ ਨੀਤੀ ਖਿਲਾਫ ਅਕਾਲੀ ਦਲ ਨੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 28 ਜੁਲਾਈ 2025 : ਸਰਕਾਰ ਦੀ ਲੈਡ ਪੁਲਿੰਗ ਨੀਤੀ ਦੇ ਖਿਲਾਫ ਅੱਜ ਸ਼ੋ੍ਰਮਣੀ ਅਕਾਲੀ ਦਲ ਵਲੋ ਰੋਸ ਪ੍ਰਦਰਸ਼ਨ ਕਰਕੇ ਆਪਣਾ ਰੋਸ ਜਾਹਿਰ ਕੀਤਾ ਗਿਆ। ਇਸ ਮੌਕੇ ਧਰਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ “ਦਿੱਲੀ ਦੇ ਲੋਕ ਭਾਵੇਂ ਜਿੰਨਾ ਮਰਜ਼ੀ ਦਬਾਅ ਪਾਉਣ, ਅਸੀਂ ਪੰਜਾਬ ਦੀ ਇੱਕ ਇੰਚ ਵੀ ਜ਼ਮੀਨ ਐਕੁਆਇਰ ਨਹੀਂ ਹੋਣ ਦੇਵਾਂਗੇ।

ਅਸੀਂ ਇਸ ਲਈ ਲੰਬੀ ਲੜਾਈ ਲੜਾਂਗੇ।” ਉਨ੍ਹਾਂ ਨੇ ਪਿਛਲੇ 10 ਸਾਲਾਂ ਵਿੱਚ ਪੰਜਾਬ ਨੂੰ ਹੋਏ ਨੁਕਸਾਨ ‘ਤੇ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੇ 5 ਸਾਲਾਂ ਵਿੱਚ ਕੁਝ ਨਹੀਂ ਕੀਤਾ ਅਤੇ ਹੁਣ ‘ਆਪ’ ਵੀ ਕੁਝ ਨਹੀਂ ਕਰ ਰਹੀ।

ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ

ਉਨ੍ਹਾਂ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ, “ਅਧਿਕਾਰੀ ਚੋਣਾਂ ਤੋਂ ਬਾਅਦ ਦਿੱਲੀ ਚਲੇ ਜਾਣਗੇ, ਪਰ ਅਧਿਕਾਰੀਆਂ ਨੂੰ ਇੱਥੇ ਹੀ ਰਹਿਣਾ ਪਵੇਗਾ। ਕੁਝ ਅਧਿਕਾਰੀ ਮੁੱਖ ਸਕੱਤਰ ਅਤੇ ਕਮਿਸ਼ਨਰ ਬਣਨ ਦੀ ਇੱਛਾ ਵਿੱਚ ਆਪਣੀ ਭੂਮਿਕਾ ਭੁੱਲ ਗਏ ਹਨ।

ਅਸੀਂ ਸਾਰਿਆਂ ਦੀ ਜਾਂਚ ਕਰਵਾਵਾਂਗੇ।” ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨੂੰ ਵੀ ਸੰਬੋਧਨ ਕੀਤਾ ਕਿ ਜੋ ਅੱਜ ਦਿੱਲੀ ਦੇ ਲੋਕਾਂ ਨੂੰ ਸਲਾਮ ਕਰਦੇ ਹਨ, ਉਹ ਡੇਢ ਸਾਲ ਬਾਅਦ ਅਕਾਲੀਆਂ ਨੂੰ ਸਲਾਮ ਕਰਨਗੇ। ਇਸ ਲਈ ਇਸ ਨੀਤੀ ਨੂੰ ਕਦੇ ਵੀ ਕਾਮਯਾਬ ਨਹੀ ਹੋਣ ਦਿੱਤਾ ਜਾਵੇਗਾ ।

Advertisement
Advertisement
Advertisement
Advertisement
Scroll to Top