Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:17 am

+91 90915 01313 , +91 90916 01313

punjabbanni@gmail.com
punjabbani@yahoo.com

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ
ਖੇਡ ਮੰਤਰੀ ਨੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
34 ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕੰਮਲ
ਸੂਬਾ ਪੱਧਰੀ ਮੁਕਾਬਲਿਆਂ ਦਾ ਦਾਇਰਾ 10 ਤੋਂ ਵਧਾ ਕੇ 20 ਜ਼ਿਲੇ ਕਰਨ ਦਾ ਫੈਸਲਾ
ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ
ਚੰਡੀਗੜ੍ਹ, 8 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।
ਅੱਜ ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਉਪਰੰਤ ਮੀਤ ਹੇਅਰ ਨੇ ਦੱਸਿਆ ਕਿ ਵੱਖ-ਵੱਖ ਖਿਡਾਰੀਆਂ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਕੀਤੀਆਂ ਮੰਗਾਂ ਨੂੰ ਸਵਿਕਾਰ ਕਰਦਿਆਂ ਇਸ ਵਾਰ ਚਾਰ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚ ਉਕਤ ਚਾਰ ਤੋਂ ਇਲਾਵਾ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਸ਼ਾਮਲ ਹਨ।
ਖੇਡ ਮੰਤਰੀ ਨੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਅਥਲੈਟਿਕਸ, ਫੁਟਬਾਲ, ਖੋ ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ) ਤੇ ਵਾਲੀਬਾਲ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋਣਗੇ ਜਦੋਂ ਇਨਾਂ ਦੇ ਜੇਤੂ ਅਤੇ ਬਾਕੀ ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਹੋਣਗੇ ਅਤੇ ਫੇਰ ਜ਼ਿਲਾ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਸ ਵਾਰ ਰਾਜ ਪੱਧਰੀ ਮੁਕਾਬਲਿਆਂ ਦਾ ਦਾਇਰਾ ਵਧਾ ਕੇ ਪਿਛਲੀ ਵਾਰ ਦੇ 10 ਜ਼ਿਲਿਆਂ ਦੀ ਬਜਾਏ 20 ਜ਼ਿਲਿਆਂ ਵਿੱਚ ਹੋਣਗੇ। ਰਾਜ ਪੱਧਰ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ।
ਮੀਤ ਹੇਅਰ ਨੇ ਕਿਹਾ ਕਿ ਰੰਗਾਰੰਗ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਲਈ ਦਿਨ ਅਤੇ ਸਥਾਨ ਦੀ ਚੋਣ ਦਾ ਫੈਸਲਾ ਜਲਦ ਕੀਤਾ ਜਾਵੇਗਾ। ਕੌਮੀ ਪੱਧਰ ਦੇ ਹੋਰਨਾਂ ਖੇਡ ਮੁਕਾਬਲਿਆਂ ਦੇ ਕੈਲੰਡਰ ਨੂੰ ਦੇਖਦਿਆਂ ਜਲਦ ਹੀ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਖੇਡਾਂ ਵਿੱਚ ਹਿੱਸਾ ਲੈਣ ਆਨਲਾਈਨ ਤੇ ਆਫਲਾਈਨ ਐਂਟਰੀ ਹੋਵੇਗੀ। ਰੰਗਾਰੰਗ ਸਮਾਪਤੀ ਸਮਾਰੋਹ ਦੌਰਾਨ 10 ਹਜ਼ਾਰ ਤੋਂ ਵੱਧ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ।
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਹਾਜ਼ਰ ਸਨ।

Advertisement
Advertisement
Advertisement
Advertisement
Scroll to Top