Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:07 am

+91 90915 01313 , +91 90916 01313

punjabbanni@gmail.com
punjabbani@yahoo.com

ਜੋ਼ਨਲ ਡਰੱਗ ਲਾਇਸੈਂਸਿੰਗ ਅਥਾਰਟੀ ਨਾਲ ਮਿਲ ਕੇ ਜਾਗਰੂਕਤਾ ਮੁਹਿੰਮ ਜਾਵੇ ਚਲਾਈ

ਜੋ਼ਨਲ ਡਰੱਗ ਲਾਇਸੈਂਸਿੰਗ ਅਥਾਰਟੀ ਨਾਲ ਮਿਲ ਕੇ ਜਾਗਰੂਕਤਾ ਮੁਹਿੰਮ ਜਾਵੇ ਚਲਾਈ

ਪਟਿਆਲਾ, 17 ਜੂਨ 2025 : ਮੀਥੇਨੌਲ (Methanol) ਦੀ ਦੁਰਵਰਤੋਂ ਘਾਤਕ ਹੈ, ਅਤੇ ਇਸ ਤੋਂ ਬਣਨ ਵਾਲੀ ਗ਼ੈਰ-ਕਾਨੂੰਨੀ ਸ਼ਰਾਬ ਸੇਵਨ ਕਰਨਾ ਮੌਤ ਦਾ ਕਾਰਨ ਬਣ ਸਕਦੀ ਹੈ, ਇਸ ਲਈ ਸ਼ਰਾਬ ਸੇਵਨ ਕਰਨ ਵਾਲੇ ਲੋਕ ਸਾਵਧਾਨ ਰਹਿਣ ਲਈ ਪ੍ਰੇਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ, ਕਿ ਉਹ ਜੋ਼ਨਲ ਡਰੱਗ ਲਾਇਸੈਂਸਿੰਗ ਅਥਾਰਟੀ (Drug Licensing Authority) ਨਾਲ ਮਿਲ ਕੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਕਿ ਜ਼ਿਲ੍ਹੇ ਅੰਦਰ ਮੀਥੇਨੌਲ ਦੀ ਗ਼ੈਰ-ਕਾਨੂੰਨੀ ਵਰਤੋਂ ਨਾ ਹੋਵੇ ਅਤੇ ਇਸ ਜ਼ਹਿਰ ਤੋਂ ਬਣੀ ਸ਼ਰਾਬ ਵੀ ਕੋਈ ਸੇਵਨ ਨਾ ਕਰੇ ।

ਮੀਥੇਨੌਲ ਜ਼ਹਿਰ ਦੇ ਖ਼ਤਰਿਆਂ ਬਾਰੇ ਜਾਗਰੂਕ ਹੋਣਾ ਜਰੂਰੀ ਹੈ

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ (District Epidemiologist Dr. Sumit Singh) ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਮੀਥੇਨੌਲ ਜ਼ਹਿਰ ਦੇ ਖ਼ਤਰਿਆਂ ਬਾਰੇ ਜਾਗਰੂਕ ਹੋਣਾ ਜਰੂਰੀ ਹੈ, ਕਿਉਂਕਿ ਇਸ ਤੋਂ ਗੈਰ-ਕਾਨੂੰਨੀ ਸ਼ਰਾਬ ਦੀ ਬਣਨ ਦੇ ਮਾਮਲੇ ਸਾਹਮਣੇ ਆਏ ਹਨ, ਪਰੰਤੂ ਅਜਿਹੀ ਸ਼ਰਾਬ ਦਾ ਸੇਵਨ ਕਰਨਾ ਇੱਕ ਮਹੱਤਵਪੂਰਨ ਚਿੰਤਾ ਦਾ ਵਿਸ਼ਾ ਹੈ ਕਿਉਂ ਕਿ ਗ਼ੈਰ-ਕਾਨੂੰਨੀ ਬਣਾਈ ਗਈ ਸ਼ਰਾਬ ਵਿੱਚ ਮੀਥੇਨੌਲ ਦੀ ਮੌਜੂਦਗੀ ਨਾਲ ਗੰਭੀਰ ਸਿਹਤ ਨਤੀਜੇ ਹੋ ਸਕਦੇ ਹਨ, ਜਿਸ ਵਿੱਚ ਅੰਨ੍ਹਾਪਣ ਅਤੇ ਮੌਤ ਵੀ ਹੋ ਸਕਦੀ ਹੈ ।

ਮੀਥੇਨੌਲ ਵਾਲੀ ਸ਼ਰਾਬ ਸੇਵਨ ਕਰਨ ਨਾਲ ਆਉਣਗੇ ਚੱਕਰ

ਸਿਹਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਜੇਕਰ ਅਜਿਹੀ ਮੀਥੇਨੌਲ ਵਾਲੀ ਗ਼ੈਰ-ਕਾਨੂੰਨੀ ਸ਼ਰਾਬ ਕੋਈ ਵੀ ਸੇਵਨ ਕਰ ਲਵੇ ਤਾਂ ਉਸ ਨੂੰ ਮੀਥੇਨੌਲ ਜ਼ਹਿਰ ਕਰਕੇ ਚੱਕਰ ਆਉਣਗੇ, ਉਲਟੀਆਂ ਲੱਗਣਗੀਆਂ, ਸਿਰ ਦਰਦ, ਮਤਲੀ, ਧੁੰਦਲੀ ਜਾਂ ਦੋਹਰੀ ਨਜ਼ਰ ਅਤੇ ਪੇਟ ਦਰਦ ਵਰਗੇ ਲੱਛਣ ਪੈਦਾ ਹੋਣਗੇ ਅਤੇ ਅਜਿਹੇ ਵਿਅਕਤੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਲੈਣ ਦੀ ਲੋੜ ਹੁੰਦੀ ਹੈ ਕਿਉਂਕਿ ਅਜਿਹੇ ਵਿਅਕਤੀਆਂ ਨੂੰ ਗੰਭੀਰ ਐਸਿਡੋਸਿਸ, ਆਪਟਿਕ ਨਰਵ ਨੂੰ ਨੁਕਸਾਨ, ਗੁਰਦੇ ਨੂੰ ਨੁਕਸਾਨ, ਅਤੇ ਕੇਂਦਰੀ ਨਸ ਪ੍ਰਣਾਲੀ ਦਾ ਕੰਮ ਬੰਦ ਕਰਨਾ, ਦਿਮਾਗੀ ਸੋਜ, ਖੂਨ ਵਹਿਣਾ, ਅਤੇ ਮੌਤ ਵਰਗੇ ਨੁਕਸਾਨ ਹੋ ਸਕਦੇ ਹਨ ।

ਸ਼ਰਾਬ ਦੀ ਬੋਤਲ ਦੀ ਸੀਲ ਟੁੱਟੀ ਹੋਈ ਤਾਂ ਨਹੀਂ ਦਾ ਖਾਸ ਧਿਆਨ ਰੱਖਿਆ ਜਾਵੇ

ਉਨ੍ਹਾਂ ਕਿਹਾ ਕਿ ਇਸ ਗੱਲ ਦਾ ਵੀ ਖਾਸ ਧਿਆਨ ਰੱਖਿਆ ਜਾਵੇ ਕਿ ਸ਼ਰਾਬ ਦੀ ਬੋਤਲ ਦੀ ਸੀਲ ਟੁੱਟੀ ਹੋਈ ਤਾਂ ਨਹੀਂ ਅਤੇ ਲੇਬਲ ਜਾਇਜ਼ ਦਿਖਾਈ ਦਿੰਦਾ ਹੈ । ਇਸ ਤੋਂ ਬਿਨ੍ਹਾਂ ਜਦੋਂ ਮੀਥੇਨੌਲ ਨੂੰ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਵੇ, ਜਿਵੇਂ ਕਿ ਕੁਝ ਪੇਂਟ, ਵਾਰਨਿਸ਼ ਅਤੇ ਚਿਪਕਣ ਵਾਲੇ ਪਦਾਰਥਾਂ ਵਿੱਚ ਵੀ ਇਸ ਨੂੰ ਪਾਇਆ ਜਾਂਦਾ ਹੈ ਤਾਂ ਇਹਨਾਂ ਉਤਪਾਦਾਂ ਨੂੰ ਸੰਭਾਲਦੇ ਸਮੇਂ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਂਈ ਜਾਵੇ, ਇਸ ਦੀ ਸਹੀ ਸਟੋਰੇਜ ਤੇ ਸੰਭਾਲ ਹੋਵੇ ਅਤੇ ਮੀਥੇਨੌਲ ਵਾਲੇ ਉਤਪਾਦਾਂ ਨੂੰ ਬੱਚਿਆਂ ਤੋਂ ਦੂਰ ਅਤੇ ਇੱਕ ਚੰਗੀ ਤਰ੍ਹਾਂ ਹਵਾਦਾਰ ਖੇਤਰ ਵਿੱਚ ਹੀ ਸਟੋਰ ਕੀਤਾ ਜਾਵੇ ।

Read More : ਡਿਪਟੀ ਕਮਿਸ਼ਨਰ ਵੱਲੋਂ ਜਾਨਵਰਾਂ ਦੇ ਹਮਲੇ ਤੇ ਜਾਨਵਰਾਂ ਕਰਕੇ ਹੁੰਦੇ ਹਾਦਸਿਆਂ ਦੇ ਮੁਆਵਜੇ ਬਾਰੇ ਕਮੇਟੀ ਦੀ ਬੈਠਕ

Advertisement
Advertisement
Advertisement
Advertisement
Scroll to Top