Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:57 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਬਰਟ ਵਾਡਰਾ ਨਹੀਂ ਹੋਏ ਈ. ਡੀ. ਕੋਲ ਪੇਸ਼

ਰਾਬਰਟ ਵਾਡਰਾ ਨਹੀਂ ਹੋਏ ਈ. ਡੀ. ਕੋਲ ਪੇਸ਼

ਨਵੀਂ ਦਿੱਲੀ, 17 ਜੂਨ 2025 : Robert Vadra : ਭਾਰਤ ਦੇਸ਼ ਦੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੁੋਰੇਟ (ਈ. ਡੀ) ਦੇ ਅੱਗ ਅੱਜ ਵੀ ਰਾਬਰਟ ਵਾਡਰਾ ਪੇਸ਼ ਨਹੀਂ ਹੋਏ। ਦੱਸਣਯੋਗ ਹੈ ਕਿ ਅਜਿਹਾ ਦੂਸਰੀ ਵਾਰ ਹੋਇਆ ਹੈ ।

ਕਿਊਂ ਪੇਸ਼ ਹੋਣਾ ਹੈ ਰਾਬਰਟ ਵਾਡਰਾ ਨੂੰ ਈ. ਡੀ. ਅੱਗੇ

ਭਾਰਤ ਦੇਸ਼ ਦੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ (Robert Vadra) ਨੂੰ ਬਰਤਾਨੀਆਂ ਸਥਿਤ ਹਥਿਆਰ ਸਲਾਹਕਾਰ ਸੰਜੇ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈ. ਡੀ. ਅੱਗੇ ਪੇਸ਼ ਹੋਣ ਸੀ ਤਾਂ ਜੋ ਈ. ਡੀ. ਵਾਡਰਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਇਸ ਮਾਮਲੇ ਵਿਚ ਚਾਰਜਸ਼ੀਟ ਦਾਇਰ ਕਰ ਸਕੇ।

ਕੀ ਆਖਿਆ ਵਾਡਰਾ ਦੇ ਵਕੀਲ ਨੇ

ਪ੍ਰਸਿੱਧ ਕਾਰੋਬਾਰੀ ਰਾਬਰਟ ਵਾਡਰਾ ਦੇ ਅੱਜ ਵੀ ਈ. ਡੀ. (E. D.) ਅੱਗੇ ਪੇਸ਼ ਨਾ ਹੋਣ ਦੇ ਚਲਦਿਆਂ ਵਾਡਰਾ ਦੇ ਵਕੀਲ ਨੇ ਆਖਿਆ ਹੈ ਕਿ ਉਨ੍ਹਾਂ ਦਾ ਕਲਾਇੰਟ ਅਪਣੀ ਬੇਟੀ ਦੇ ਗ੍ਰੈਜੂਏਸ਼ਨ ਸਮਾਰੋਹ ’ਚ ਸ਼ਾਮਲ ਹੋਣ ਲਈ ਅਦਾਲਤ ਦੀ ਅਗਾਊਂ ਇਜਾਜ਼ਤ ਨਾਲ ਵਿਦੇਸ਼ ਜਾ ਰਿਹਾ ਸੀ । 10 ਜੂਨ ਨੂੰ ਵੀ ਪੇਸ਼ ਹੋਣ ਤੋਂ ਅਸਫਲ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਮੰਗਲਵਾਰ (17 ਜੂਨ) ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਤੇ ਸੰਘੀ ਜਾਂਚ ਏਜੰਸੀ ਉਨ੍ਹਾਂ ਦੇ ਜਵਾਬ ਦੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਨਵੀਂ ਤਰੀਕ ਜਾਰੀ ਕਰ ਸਕਦੀ ਹੈ ।

Read More : ਪੂਰੇ ਦੇਸ਼ ਨੂੰ ਇਕੱਠੇ ਹੋ ਕੇ ਔਰਤਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਅੱਗੇ ਵਧਣਾ ਚਾਹੀਦਾ ਹੈ : ਰਾਬਰਟ ਵਾਡਰਾ

Advertisement
Advertisement
Advertisement
Advertisement
Scroll to Top