Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:55 am

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਅਦਾਲਤ ਲਗਾਈ ਗਈ ਰੋਕ ਹਟੀ

ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਅਦਾਲਤ ਲਗਾਈ ਗਈ ਰੋਕ ਹਟੀ

ਪਟਿਆਲਾ, 14 ਜੂਨ 2025 : Court lifts freeze on six university vehicles and bank account : ਪੰਜਾਬੀ ਯੂਨੀਵਰਸਿਟੀ (Punjabi University) ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਦੀ ਵਰਤੋਂ ਉੱਤੇ ਲੈਕਚਰਾਰ ਇੰਦਰਜੀਤ ਕੌਰ ਪੈਨਸ਼ਨ ਕੇਸ ਵਿੱਚ ਅਦਾਲਤ (Court) ਵੱਲੋਂ ਲਗਾਈ ਗਈ ਰੋਕ ਵਾਪਸ ਲੈ ਲਈ ਗਈ ਹੈ । ਯੂਨੀਵਰਸਿਟੀ ਅਥਾਰਿਟੀਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੇ ਗੱਡੀਆਂ ਅਤੇ ਬੈਂਕ ਖਾਤੇ ਨੂੰ ਅਟੈਚ (Six vehicles and bank account attached) ਕੀਤੇ ਜਾਣ ਦੇ ਇਸ ਫ਼ੈਸਲੇ ਉਪਰੰਤ ਯੂਨੀਵਰਸਿਟੀ ਵੱਲੋਂ ਮਾਣਯੋਗ ਅਦਾਲਤ ਤੱਕ ਪਹੁੰਚ ਕੀਤੀ ਗਈ ਸੀ ।  ਅਦਾਲਤ ਵੱਲੋਂ ਯੂਨੀਵਰਸਿਟੀ ਦਾ ਪੱਖ ਜਾਣਨ ਉਪਰੰਤ ਇਹ ਰੋਕ ਹਟਾ ਦਿੱਤੀ ਗਈ ਹੈ ।

ਲੈਕਚਰਾਰ ਪੈਨਸ਼ਨ ਕੇਸ ਦੀਆਂ ਪੇਚੀਦਗੀਆਂ ਬਾਰੇ ਅਦਾਲਤ ਨੂੰ ਕਰਵਾਇਆ ਜਾਣੂ

ਅਥਾਰਿਟੀਜ਼ ਵੱਲੋਂ ਦੱਸਿਆ ਗਿਆ ਕਿ ਇੰਦਰਜੀਤ ਕੌਰ ਸਾਲ 2015 ਵਿੱਚ ਯੂਨੀਵਰਸਿਟੀ ਤੋਂ ਸੇਵਾਮੁਕਤ ਹੋਏ ਸਨ । ਸੀ. ਪੀ. ਐੱਫ. ਤੋਂ ਪੁਰਾਣੀ ਪੈਨਸ਼ਨ ਸਕੀਮ ਵਿੱਚ ਤਬਦੀਲ ਹੋਏ ਹੋਣ ਕਾਰਨ ਨਿਯਮਾਂ ਅਨੁਸਾਰ ਉਨ੍ਹਾਂ ਵੱਲੋਂ ਇੱਕ ਨਿਰਧਾਰਿਤ ਰਾਸ਼ੀ (Specified amount) ਯੂਨੀਵਰਸਿਟੀ ਦੇ ਖਾਤੇ ਵਿੱਚ ਜਮ੍ਹਾਂ ਕਰਵਾਈ ਜਾਣੀ ਸੀ, ਜੋ ਕਿ ਉਨ੍ਹਾਂ ਨਹੀਂ ਕਰਵਾਈ ਸੀ । ਇਸ ਮਾਮਲੇ ਦੇ ਅਜਿਹੇ ਕੁੱਝ ਕਾਨੂੰਨੀ ਅਤੇ ਤਕਨੀਕੀ ਕਾਰਨਾਂ ਕਰ ਕੇ ਉਨ੍ਹਾਂ ਦੀ ਪੈਨਸ਼ਨ ਸ਼ੁਰੂ ਨਹੀਂ ਹੋ ਸਕੀ ਸੀ । ਯੂਨੀਵਰਸਿਟੀ ਵੱਲੋਂ ਇਸ ਮਾਮਲੇ ਦੀਆਂ ਸਾਰੀਆਂ ਪੇਚੀਦਗੀਆਂ ਬਾਰੇ ਅਦਾਲਤ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ, ਜਿਸ ਉਪਰੰਤ ਅਦਾਲਤ ਵੱਲੋਂ ਰੋਕ ਹਟਾਉਣ ਵਾਲ਼ਾ ਇਹ ਫ਼ੈਸਲਾ ਸੁਣਾਇਆ ਗਿਆ । ਇਸ ਮਾਮਲੇ ਦੀ ਅਗਲੀ ਸੁਣਵਾਈ (Next hearing) 2 ਜੁਲਾਈ ਨੂੰ ਹੋਣੀ ਹੈ ।

Read More : ਪੰਜਾਬੀ ਯੂਨੀਵਰਸਿਟੀ ਨੇ ਆਪਣੇ ਮਾਨਤਾ ਪ੍ਰਾਪਤ ਐਜੂਕੇਸ਼ਨ ਅਤੇ ਲਾਅ ਕਾਲਜਾਂ ਵਿੱਚ ਹੋ ਰਹੀਆਂ ਕੁਤਾਹੀਆਂ ਵਿਰੁੱਧ ਚੁੱਕੇ ਸਖ਼ਤ ਕਦਮ

Advertisement
Advertisement
Advertisement
Advertisement
Scroll to Top