Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 9:05 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ

ਦੁਆਰਾ: Punjab Bani ਪ੍ਰਕਾਸ਼ਿਤ :Tuesday, 08 August, 2023, 06:00 PM

ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ

ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਪਾਇਆ 47 ਲੱਖ ਰੁਪਏ ਤੋਂ ਵੱਧ ਦਾ ਯੋਗਦਾਨ

ਚੰਡੀਗੜ੍ਹ, 8 ਅਗਸਤ:

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ 47.25 ਲੱਖ ਰੁਪਏ ਦਾ ਚੈੱਕ ਸੌਂਪਿਆ।

ਉਨ੍ਹਾਂ ਇਸ ਕੁਦਰਤੀ ਆਫ਼ਤ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ ਵਾਸਤੇ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਮੁੜ ਵਸੇਬਾ ਕਾਰਜ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਮੁੜ ਵਸੇਬੇ ਦੀ ਸਹੂਲਤ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ।



Scroll to Top