Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 5:04 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਅਮਰਿੰਦਰ ਸਿੰਘ ਟਿਵਾਣਾ

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਅਮਰਿੰਦਰ ਸਿੰਘ ਟਿਵਾਣਾ

ਪਟਿਆਲਾ 25 ਜੂਨ – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਿੰਦਰ ਸਿੰਘ ਟਿਵਾਣਾ ਨੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦਾ ਜਾਇਜਾ ਲਿਆ । ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਉਂਦੇ ਹੋਏ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੋਂ ਵਿਕਾਸ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਉਹਨਾਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਉਹਨਾਂ ਅਧਿਆਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਅਧੂਰੇ ਕੰਮਾਂ ਨੂੰ ਤੁਰੰਤ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਸਬੰਧਤ ਵਿਭਾਗਾਂ ਪਾਸ ਜਮ੍ਹਾਂ ਕਰਵਾਏ ਜਾਣ ਅਤੇ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਪ੍ਰੋਗਰੈਸ ਰਿਪੋਰਟ ਪੇਸ਼ ਕੀਤੀ ਜਾਵੇ ।

ਸ੍ਰੀ ਅਮਰਿੰਦਰ ਸਿੰਘ ਟਿਵਾਣਾ ਨੇ ਲਿੰਕ ਰੋਡਜ਼, ਸ਼ਡਿਊਲ ਰੋਡਜ਼ ਤੇ ਹੋਈਆਂ ਅਣ-ਅਧਿਕਾਰਿਤ ਉਸਾਰੀਆਂ,ਸੀਵਰੇਜ਼ ਬੋਰਡ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੈਸ਼ਨ ਨਾਲ ਸਬੰਧਤ ਸਕੀਮਾਂ, ਡਰੇਨੇਜ਼ ਵਿਭਾਗ ਨਾਲ ਸਬੰਧਤ ਕੰਮ, ਵਣ ਵਿਭਾਗ ਨਾਲ ਸਬੰਧਤ ਸਕੀਮਾਂ, ਕੈਚ ਦਾ ਰੇਨ ਵਾਟਰ ਸਕੀਮ , ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ 15 ਵਾਂ ਵਿੱਤ ਕਮੀਸ਼ਨ ਮਨਰੇਗਾ, ਐਨ.ਆਰ.ਐਚ.ਐਮ ਨਾਲ ਸਬੰਧਤ ਪੰਜਾਬ ਨਿਰਮਾਣ ਪ੍ਰੋਗਰਾਮ, ਸਮਾਰਟ ਵਿਲੇਜ਼ ਕੰਪੇਨਜ਼, ਐਮ.ਪੀ.ਲੈਂਡ ਸਕੀਮ, ਅਨ-ਟਾਈਡ ਫੰਡ , ਪੇਂਡੂ ਖੇਡ ਸਟੇਡੀਅਮ, ਪੰਜ ਮਰਲਾ ਪਲਾਂਟ , ਅੰਮ੍ਰਿਤ ਸਰੋਵਰ, ਬੈਂਕਰਸ ਨਾਲ ਸਬੰਧਤ ਰਿਵਿਊ ਮੀਟਿੰਗ, ਸਮੇਤ ਵੱਖ-ਵੱਖ ਕੰਮਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ ਤੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਦਿੱਤੀ ਜਾਵੇ ।

ਮੀਟਿੰਗ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਅਤੇ ਸਮੂਹ ਬੀ.ਡੀ.ਪੀ.ਓਜ਼,  ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰਜ਼, ਨਗਰ ਨਿਗ਼ਮ ਦੇ ਅਧਿਕਾਰਾਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top