Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 09 August, 2023, 06:54 PM

ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ

ਚੰਡੀਗੜ੍ਹ, 9 ਅਗਸਤ:

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ (ਉਤਰਾਖੰਡ) ਦੇ ਜੁਲਾਈ 2024 ਟਰਮ ਦੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ 2 ਦਸੰਬਰ, 2023 (ਸ਼ਨੀਵਾਰ) ਨੂੰ ਹੋਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ) ਦੇ ਦਾਖ਼ਲੇ ਲਈ ਲੜਕੇ ਅਤੇ ਲੜਕੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ। ਉਮੀਦਵਾਰ ਦਾ ਜਨਮ 2 ਜੁਲਾਈ, 2011 ਤੋਂ 1 ਜਨਵਰੀ, 2013 ਦੇ ਦਰਮਿਆਨ ਹੋਇਆ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ 7ਵੀਂ ਜਮਾਤ ਵਿੱਚ ਪੜਦਾ ਹੋਵੇ ਜਾਂ 7ਵੀਂ ਪਾਸ ਹੋਵੇ। ਚੁਣੇ ਹੋਏ ਉਮੀਦਵਾਰ ਨੂੰ 8ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਇਮਤਿਹਾਨ ਦੇ ਲਿਖਤੀ ਹਿੱਸੇ ਵਿੱਚ ਅੰਗਰੇਜ਼ੀ, ਹਿਸਾਬ ਅਤੇ ਸਧਾਰਣ ਗਿਆਨ ਦੇ ਤਿੰਨ ਪੇਪਰ ਹੋਣਗੇ। ਲਿਖਤੀ ਪ੍ਰੀਖਿਆ ਵਿਚ ਪਾਸ ਹੋਣ ’ਤੇ ਜ਼ੁਬਾਨੀ ਪ੍ਰੀਖਿਆ ਲਈ ਜਾਵੇਗੀ ਜਿਸ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਆਰ.ਆਈ.ਐਮ.ਸੀ ਦੀ ਵੈਬਸਾਈਟ www.rmic.gov.in ’ਤੇ ਜਨਰਲ ਉਮੀਦਵਾਰ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਲਈ 555 ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਰਾਸ਼ੀ ਪ੍ਰਾਪਤ ਹੋਣ ਉਪਰੰਤ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਭੇਜਿਆ ਜਾਵੇਗਾ ਜਾਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਕਮਾਂਡੈਂਟ ਆਰ.ਆਈ.ਐਮ.ਸੀ, ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਲਈ 555 ਰੁਪਏ ਦਾ ਬੈਂਕ ਡਰਾਫ਼ਟ “ਕਮਾਂਡੈਂਟ ਆਰ.ਆਈ.ਐਮ.ਸੀ ਫੰਡ, ਡਰਾਵੀ (ਅਦਾਇਗੀਹੋਣ ਯੋਗ) ਬ੍ਰਾਂਚ ਐਚ.ਡੀ.ਐਫ.ਸੀ ਬੈਂਕ, ਬੱਲੂਪਰ ਚੌਕ, ਦੇਹਰਾਦੂਨ” (ਬੈਂਕ ਕੋਡ 1399) ਉਤਰਾਖੰਡ ਭੇਜ ਕੇ ਮੰਗਵਾਏ ਜਾ ਸਕਦੇ ਹਨ। ਆਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ਼-ਸਾਫ਼ ਅਤੇ ਵੱਡੇ ਅੱਖਰਾਂ ਵਿੱਚ ਟਾਈਪ ਕੀਤਾ ਜਾਵੇ ਜਾਂ ਲਿਖਿਆ ਜਾਵੇ। ਡਾਕ ਦੇਰੀ ਜਾਂ ਆਵਾਜਾਈ ਦੌਰਾਨ ਪ੍ਰਾਸਪੈਕਟਸ ਗੁੰਮ ਹੋਣ ਜਾਂ ਅਧੂਰੇ ਪਤੇ ਸਬੰਧੀ ਆਰ.ਆਈ.ਐਮ.ਸੀ. ਜ਼ਿੰਮੇਵਾਰ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਅਰਜ਼ੀ ਦੋ ਪਰਤਾਂ ਵਿੱਚ ਹੋਵੇ ਜਿਸ ਨਾਲ ਬੱਚੇ ਦਾ ਜਨਮ ਸਰਟੀਫ਼ਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫ਼ਿਕੇਟ, ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਵੱਲੋਂ ਜਾਤੀ ਸਰਟੀਫ਼ਿਕੇਟ, ਤਿੰਨ ਪਾਸਪੋਰਟ ਸਾਈਜ਼ ਫ਼ੋਟੋਆਂ, ਜਿਸ ਸੰਸਥਾ ਵਿੱਚ ਪੜਦਾ ਹੋਵੇ ਉਸ ਦੇ ਪ੍ਰਿੰਸੀਪਲ ਵੱਲੋਂ ਜਾਰੀ ਤਸਦੀਕਸ਼ੁਦਾ ਸਰਟੀਫ਼ਿਕੇਟ ਜਿਸ ਵਿੱਚ ਬੱਚੇ ਦੀ ਜਨਮ ਤਰੀਕ ਅਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਕਾਪੀ ਨਾਲ ਨੱਥੀ ਹੋਣੇ ਜ਼ਰੂਰੀ ਹਨ। ਬੁਲਾਰੇ ਨੇ ਕਿਹਾ ਕਿ ਦਸਤਾਵੇਜ਼ਾਂ ਸਮੇਤ ਮੁਕੰਮਲ ਅਰਜ਼ੀਆਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ-21 ਡੀ, ਚੰਡੀਗੜ ਵਿਖੇ ਮਿਤੀ 15 ਅਕਤੂਬਰ, 2023 ਤੱਕ ਭੇਜੀਆਂ ਜਾਣ। ਨਿਰਧਾਰਤ ਮਿਤੀ ਪਿੱਛੋਂ ਪ੍ਰਾਪਤ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।



Scroll to Top