Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 2:12 pm

+91 90915 01313 , +91 90916 01313

punjabbanni@gmail.com
punjabbani@yahoo.com

ਬੱਚਿਆਂ ਦੀ  ਨਿਗਾਹ ਦਾ ਖਿਆਲ ਰੱਖਣਾ ਬੇਹੱਦ ਜ਼ਰੂਰੀ : ਡਾ· ਜਗਪਾਲਇੰਦਰ

ਬੱਚਿਆਂ ਦੀ  ਨਿਗਾਹ ਦਾ ਖਿਆਲ ਰੱਖਣਾ ਬੇਹੱਦ ਜ਼ਰੂਰੀ : ਡਾ· ਜਗਪਾਲਇੰਦਰ

ਪਟਿਆਲਾ, 2 ਜੁਲਾਈ : ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਜ਼ਿਲ੍ਹਾ ਪਟਿਆਲਾ ਨੂੰ ਮੋਤੀਆ ਮੁਕਤ ਕਰਨ ਲਈ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਆਪਥੈਲਮਿਕ ਅਫਸਰਾਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ ਵੱਖ ਸਿਹਤ ਸੰਸਥਾਂਵਾ ਤੋਂ ਆਏ ਆਪਥੈਲਮਿਕ ਅਫਸਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਮੀਟਿੰਗ ਕਰਦੇ ਹੋਏੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਜ਼ਿਲ੍ਹਾ ਪਟਿਆਲਾ ਨੂੰ ਮੋਤੀਆ ਮੁਕਤ ਕਰਨ ਦਾ ਜੋ ਅਭਿਆਨ ਚੱਲ ਰਿਹਾ ਹੈ, ਉਸ ਤਹਿਤ 50 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਵਿਅਕਤੀਆਂ ਦੀ ਮੋਤੀਆਬਿੰਦ ਸਬੰਧੀ ਸਕਰੀਨਿੰਗ ਕੀਤੀ ਜਾ ਰਹੀ ਹੈ ਅਤੇ ਮੋਤੀਆਬਿੰਦ ਦੇ ਆਪਰੇਸ਼ਨ ਕੈਂਪ ਲਗਾ ਕੇ ਮੁਫਤ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਬਲਾਕਾਂ ਨੂੰ ਮੋਤੀਆ ਮੁਕਤ ਕੀਤੇ ਜਾਣ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਡਾ. ਜਗਪਾਲਇੰਦਰ ਸਿੰਘ ਵੱਲੋਂ ਆਪਥੈਲਮਿਕ ਅਫਸਰਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਐਨ.ਜੀ.ਓ. ਸੰਸਥਾਵਾਂ ਦੀ ਮਦਦ ਰਾਹੀਂ ਮਰੀਜ਼ਾਂ ਦੇ ਰਿਸ਼ਤੇਦਾਰਾਂ ਨਾਲ  ਕਾਂਉਂਸਲਿੰਗ ਕਰਕੇ ਅੱਖਾਂ ਦਾਨ ਕਰਵਾਈਆਂ ਜਾਣ।ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸਕੂਲਾਂ ਵਿੱਚ ਅੱਖਾਂ ਦੇ ਸਰਜਨ ਤੇ ਨੇਤਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਾਰੇ ਮਾਸਟਰ ਟਰੇਨਰ ਅਧਿਆਪਕਾਂ ਨੂੰ ਅੱਖਾਂ ਦੀ ਜਾਂਚ ਬਾਰੇ ਸਿਖਲਾਈ ਜੁਲਾਈ 2025 ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।

ਇਸ ਦੌਰਾਨ ਨੋਡਲ ਅਫਸਰ ਡਾ· ਦਿਵਜੋਤ ਸਿੰਘ ਨੇ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਇਸਦੇ ਟੀਚਿਆਂ ਦੀ ਮੁਕੰਮਲ ਪ੍ਰਾਪਤੀ ਤੇ ਜ਼ੋਰ ਦੇਣ ਲਈ ਕਿਹਾ।ਉਨ੍ਹਾਂ ਅੱਗੇ ਆਖਿਆ ਕਿ ਅੱਖਾਂ ਦੀ ਦੇਖਭਾਲ ਲਈ ਗੁਣਵੱਤਾਪੂਰਨ ਸੇਵਾਂਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਈਆ ਜਾਣ। fੲਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਬੀ ਸੀ ਸੀ ਕੋਆਰਡੀਨੇਟਰ ਜਸਵੀਰ ਕੌਰ ਅਤੇ ਵੱਖ-ਵੱਖ ਬਲਾਕਾਂ ਤੋਂ ਆਏ ਆਪਥੈਲਮਿਕ ਅਫਸਰ, ਕੰਪਿਊਟਰ ਆਪਰੇਟਰ ਵੀ ਹਾਜ਼ਰ ਸਨ । ਇਸ ਦੌਰਾਨ ਟੀਚਰ ਟਰੇਨਿੰਗ ਲਈ ਵਿਜ਼ਨ ਚਾਰਟ ਵੀ ਵੰਡੇ ਗਏ।

Advertisement
Advertisement
Advertisement
Advertisement
Scroll to Top