Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 2:10 pm

+91 90915 01313 , +91 90916 01313

punjabbanni@gmail.com
punjabbani@yahoo.com

ਮਜੀਠੀਆ ਦੇ ਰਿਮਾਂਡ ਵਿਚ ਕੋਰਟ ਨੇ ਕੀਤਾ ਚਾਰ ਦਿਨਾਂ ਦਾ ਵਾਧਾ

ਮਜੀਠੀਆ ਦੇ ਰਿਮਾਂਡ ਵਿਚ ਕੋਰਟ ਨੇ ਕੀਤਾ ਚਾਰ ਦਿਨਾਂ ਦਾ ਵਾਧਾ

ਚੰਡੀਗੜ, 2 ਜੂਨ : ਅੱਜ ਅਕਾਲੀ ਦਲ ਦੇ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਹੈ। ਜਿਥੇ ਮੁਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਦੋਵਾਂ ਧਿਰਾਂ ਵਿਚਾਲੇ ਚਾਰ ਘੰਟੇ ਦੇ ਕਰੀਬ ਬਹਿਸ ਚੱਲੀ।  ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਕੋਰਟ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਅਕਾਲੀ ਆਗੁਆਂ ਨੂੰ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ਨੇੜਿਓਂ ਹਿਰਾਸਤ ਵਿਚ ਲੈ ਲਿਆ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਾ ਦਿੱਤੀ ਹੈ। ਪੁਲੀਸ ਨੇ ਅੰਬ ਸਾਹਿਬ ਤੋਂ ਪੁਲੀਸ ਨਾਕੇ ਤੋੜ ਕੇ ਵਿਜੀਲੈਂਸ ਭਵਨ ਵੱਲ ਮਾਰਚ ਕਰਦੇ ਹੋਏ ਅਕਾਲੀ ਆਗੂਆਂ, ਦਰਬਾਰਾ ਸਿੰਘ ਗੁਰੂ, ਪਰਵਿੰਦਰ ਸਿੰਘ ਸੋਹਾਣਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਦਰਜਨਾਂ ਵਰਕਰਾਂ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਅਕਾਲੀਆਂ ਨੇ ਜਮਕੇ ਰੋਸ ਪ੍ਰਦਰਸ਼ਨ ਕੀਤਾ।

Advertisement
Advertisement
Advertisement
Advertisement
Scroll to Top