Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:08 am

+91 90915 01313 , +91 90916 01313

punjabbanni@gmail.com
punjabbani@yahoo.com

ਟੈਸਟ ਮੈਚ ਵਿੱਚ ਸ਼ੁਭਮਨ ਗਿੱਲ ਨੇ ਸਮੁੱਚੇ ਪੰਜਾਬੀਆਂ ਦਾ ਵਧਾਇਆ ਮਾਣ : ਪ੍ਰੋ. ਬਡੂੰਗਰ

ਟੈਸਟ ਮੈਚ ਵਿੱਚ ਸ਼ੁਭਮਨ ਗਿੱਲ ਨੇ ਸਮੁੱਚੇ ਪੰਜਾਬੀਆਂ ਦਾ ਵਧਾਇਆ ਮਾਣ : ਪ੍ਰੋ. ਬਡੂੰਗਰ

ਪਟਿਆਲਾ, 5 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇੰਡੀਆ ਅਤੇ ਇੰਗਲੈਂਡ ਦਰਮਿਆਨ ਸਭ ਤੋਂ ਵੱਡੀ ਟੈਸਟ ਪਾਰੀ ਖੇਡਣ ਵਾਲੇ ਭਾਰਤੀ ਕਪਤਾਨ ਕ੍ਰਿਕਟਰ ਸ਼ੁਭਮਨ ਗਿੱਲ ਵਲੋਂ ਦੂਜੇ ਟੈਸਟ ਮੈਚ ਵਿੱਚ ਇੰਗਲੈਂਡ ਖਿਲਾਫ ਦੋਹਰਾ ਸੈਂਕੜਾ ਜੜ ਕੇ ਜਿੱਥੇ ਇਤਿਹਾਸ ਰਚਿਆ ਉੱਥੇ ਹੀ ਸਮੁੱਚੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਪ੍ਰੋਫੈਸਰ ਬਡੂੰਗਰ ਨੇ ਕ੍ਰਿਕਟਰ ਸੁਭਮਨ ਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪੰਜਾਬੀ ਨੌਜਵਾਨ ਦੀ ਸ਼ਾਨਦਾਰ ਪ੍ਰਾਪਤੀ ਤੋਂ ਹੋਰਨਾ ਨੌਜਵਾਨਾਂ ਨੂੰ ਵੀ ਸਬਕ ਲੈ ਕੇ ਖੇਡਾ ਨਾਲ ਜੁੜਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਜਿੱਥੇ ਖੇਡਾਂ ਮਨੁੱਖ ਨੂੰ ਸਰੀਰਕ ਪੱਖੋਂ ਤੰਦਰੁਸਤ ਬਣਾਉਂਦੀਆਂ ਹਨ ਉੱਥੇ ਹੀ ਖੇਡਾਂ ਰੁਜ਼ਗਾਰ ਦੇ ਸਾਧਨ ਵੀ ਪੈਦਾ ਕਰਦੀਆਂ ਹਨ ਕਿਉਂ ਕਿ ਜੋ ਖਿਡਾਰੀ ਅੰਤਰਰਾਸ਼ਟਰੀ ਪੱਧਰ ਤੇ ਮੱਲਾਂ ਮਾਰ ਕੇ ਮੈਡਲ ਜਿੱਤ ਦਾ ਹੈ ਉਸ ਨੂੰ ਸਰਕਾਰਾਂ ਵੱਲੋਂ ਵੀ ਪੂਰਾ ਮਾਣ ਸਨਮਾਨ ਦੇ ਕੇ ਵੱਖ ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦੇ ਕੇ ਨਿਵਾਜਿਆ ਜਾਂਦਾ ਹੈ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਵੱਖੋ ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦੇ ਮਨੋਰਥ ਨਾਲ ਉਨਾਂ ਦੇ ਬਤੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਕਾਰਜ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਵਿਦਿਅਕ ਅਦਾਰਿਆਂ ਵਿੱਚ ਖਾਲਸਾਈ ਖੇਡਾਂ ਸ਼ੁਰੂ ਕੀਤੀਆਂ ਗਈਆਂ ਸਨ ਤੇ ਇਹਨਾਂ ਖਾਲਸਾਈ ਖੇਡਾਂ ਵਿੱਚ ਖੇਡਣ ਵਾਲੇ ਸਾਬਤ ਸੂਰਤ ਖਿਡਾਰੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੜ੍ਹਾਈ ਵਿੱਚ ਫੀਸ ਪੱਖੋਂ ਵੀ ਰਿਆਇਤਾਂ ਦਿੱਤੀਆਂ ਜਾਂਦੀਆਂ ਰਹੀਆਂ ਤੇ ਇੱਥੇ ਹੀ ਬੱਸ ਨਹੀਂ ਵੱਖੋ ਵੱਖ ਖੇਡਾਂ ਵਿੱਚ ਅੰਤਰਰਾਸ਼ਟਰੀ ਪੱਧਰ ਤੇ ਨਾਮਨਾ ਖੱਟਣ ਵਾਲੇ ਅਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਦ ਰਾਸ਼ੀ ਨਾਲ ਨਾਲ ਨਿਵਾਜਿਆ ਜਾਣਾ ਵੀ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਖਿਡਾਰੀਆਂ ਵਿੱਚ ਖੇਡਣ ਦੀ ਹੋਰ ਇੱਛਾ ਸ਼ਕਤੀ ਪੈਦਾ ਹੋ ਸਕੇ ।
Advertisement
Advertisement
Advertisement
Advertisement
Scroll to Top