Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 1:12 pm

+91 90915 01313 , +91 90916 01313

punjabbanni@gmail.com
punjabbani@yahoo.com

ਡੀ.ਸੀ. ਵੱਲੋਂ ਅਲੀਪੁਰ ਅਰਾਈਆਂ ਤੇ ਮਾਤਾ ਕੌਸ਼ੱਲਿਆ ਹਸਪਤਾਲ ਦਾ ਦੌਰਾ

ਡੀ.ਸੀ. ਵੱਲੋਂ ਅਲੀਪੁਰ ਅਰਾਈਆਂ ਤੇ ਮਾਤਾ ਕੌਸ਼ੱਲਿਆ ਹਸਪਤਾਲ ਦਾ ਦੌਰਾ

ਪਟਿਆਲਾ, 8 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਵੇਰੇ ਉਲਟੀਆਂ ਤੇ ਦਸਤ ਰੋਗ ਪ੍ਰਭਾਵਤ ਅਲੀਪੁਰ ਅਰਾਈਆਂ, ਹੈਲਥ ਤੇ ਵੈਲਨੈਸ ਸੈਂਟਰ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦਾ ਦੌਰਾ ਕਰਕੇ ਸਿਹਤ ਵਿਭਾਗ ਦੇ ਡਾਇਰੈਕਟਰ ਡਾ ਹਿਤੇਂਦਰ ਕੌਰ, ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਡਾਇਰੀਆ ਮਾਮਲਿਆਂ ਦਾ ਜਾਇਜ਼ਾ ਲਿਆ।

ਡਾ. ਪ੍ਰੀਤੀ ਯਾਦਵ ਨੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਾਇਰੀਆ ਦੇ ਮਾਮਲੇ ਵਧਣ ਤੋਂ ਰੋਕਣ ਲਈ ਜਮੀਨੀ ਪੱਧਰ ‘ਤੇ ਕਾਰਵਾਈ ਕੀਤੀ ਜਾਵੇ ਅਤੇ ਇਸ ਵਿੱਚ ਕੋਈ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਡਾਇਰੀਆ ਰੋਗ ਫੈਲਣ ਦੇ ਕਾਰਨਾਂ ਦਾ ਪਤਾ ਲਾਉਣ ਸਮੇਤ ਇਸ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਐਸ.ਡੀ.ਐਮ ਦੀ ਅਗਵਾਈ ਹੇਠ ਕਮੇਟੀ ਦਾ ਵੀ ਗਠਨ ਕੀਤਾ, ਜਿਸ ‘ਚ ਜਲ ਸਪਲਾਈ ਤੇ ਸੀਵਰੇਜ ਬੋਰਡ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ।

ਡਾ. ਪ੍ਰੀਤੀ ਯਾਦਵ ਨੇ ਇਸ ਤੋਂ ਪਹਿਲਾਂ ਆਪਣੇ ਅਲੀਪੁਰ ਅਰਾਈਆਂ ਤੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਦੌਰੇ ਦੌਰਾਨ ਦਸਤ ਰੋਗ ਤੋਂ ਪੀੜਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਚੱਲ ਰਹੇ ਇਲਾਜ ਬਾਰੇ ਜਾਇਜ਼ਾ ਲਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿੱਥੇ ਆਪਣੇ ਘਰਾਂ ਵਿੱਚ ਪਾਣੀ ਦੀ ਗ਼ੈਰ ਕਾਨੂੰਨੀ ਸਪਲਾਈ ਨਾ ਚਲਾਉਣ ਉਥੇ ਹੀ ਬਰਸਾਤ ਦੇ ਮੌਸਮ ‘ਚ ਦੂਸ਼ਿਤ ਪਾਣੀ ਪੀਣ ਤੋਂ ਬਚਣ ਲਈ ਕਲੋਰੀਨ ਦੀਆਂ ਗੋਲੀਆਂ ਵਾਲਾ ਅਤੇ ਉਬਲਿਆ ਪਾਣੀ ਪੀਣ ਨੂੰ ਹੀ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਉਲਟੀਆਂ ਜਾਂ ਦਸਤ ਦੇ ਕੋਈ ਲੱਛਣ ਆਉਂਦੇ ਹਨ ਤਾਂ ਉਹ ਤੁਰੰਤ ਨੇੜਲੇ ਸਿਹਤ ਕੇਂਦਰ ਜਾਂ ਹਸਪਤਾਲ ਤੋਂ ਮੈਡੀਕਲ ਸਹਾਇਤਾ ਲੈਣ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਨਗਰ ਨਿਗਮ ਸਮੇਤ ਸੀਵਰੇਜ ਤੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਅਲੀਪੁਰ ਅਰਾਈਆਂ ਵਿਖੇ ਪਾਣੀ ਦੀ ਸਪਲਾਈ ‘ਚ ਸੀਵਰੇਜ ਦਾ ਗੰਦਾ ਪਾਣੀ ਮਿਲਣ ਤੋਂ ਰੋਕਣ ਲਈ ਕੀਤੀ ਕਾਰਵਾਈ ਦਾ ਜਾਇਜ਼ਾ ਲਿਆ ਅਤੇ ਆਦੇਸ਼ ਦਿਤੇ ਕਿ ਸ਼ਹਿਰ ਸਮੇਤ ਜ਼ਿਲ੍ਹੇ ‘ਚ ਹੋਰ ਵੀ ਹੌਟਸਪੌਟ ਇਲਾਕਿਆਂ ‘ਚ ਵੀ ਸਾਵਧਾਨੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਪਟਿਆਲਾ ਸਮੇਤ ਸਾਰੇ ਜ਼ਿਲ੍ਹੇ ਵਿੱਚ ਸਾਰੀਆਂ ਹੌਟ-ਸਪੌਟ ਥਾਵਾਂ ਦੀ ਨਿਗਰਾਨੀ ਕੀਤੀ ਜਾਵੇ ਅਤੇ ਜਿੱਥੇ ਕਿਤੇ ਦੂਸ਼ਿਤ ਪਾਣੀ ਮਿਲਣ ਦੀ ਸੰਭਾਵਨਾ ਹੋਵੇ, ਉਥੇ ਅਗੇਤੀ ਹੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜਾਗਰੂਕਤਾ ਕੈਂਪ ਲਾਉਣ ਸਮੇਤ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾਣ ਤੇ ਪਟਿਆਲਾ ਸ਼ਹਿਰ ਸਮੇਤ ਬਾਕੀ ਜ਼ਿਲ੍ਹੇ ਅੰਦਰ ਵੀ ਚੌਕਸੀ ਵਰਤਣ ਸਮੇਤ ਲੋਕਾਂ ਨੂੰ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਜਾਗਰੂਕਤਾ ਮੁਹਿੰਮ ‘ਚ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ ਲੈਣ ਤੇ ਸਾਫ਼-ਸਫ਼ਾਈ ਦਾ ਖਿਆਲ ਰੱਖਣ ਲਈ ਕੋਈ ਕੁਤਾਹੀ ਨਾ ਵਰਤੀ ਜਾਵੇ।

ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਅਲੀਪੁਰ ਅਰਾਈਆਂ ਵਿਖੇ ਘਰ-ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਮੇਤ ਪਾਣੀ ਦੇ ਕੁਨੈਕਸ਼ਨ ਵੀ ਚੈਕ ਕੀਤੇ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਮੁਨਾਦੀ ਵੀ ਕਰਵਾਈ ਜਾ ਰਹੀ ਹੈ। ਮੀਟਿੰਗ ‘ਚ ਏ.ਡੀ.ਸੀ. ਨਵਰੀਤ ਕੌਰ ਸੇਖੋਂ ਸਮੇਤ ਸਿਹਤ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਿਹਤ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top