Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:13 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

ਪਟਿਆਲਾ, 21 ਜੂਨ2025 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਅਚਨਚੇਤ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਤੇ ਲੋਕਾਂ ਨਾਲ ਗੱਲਬਾਤ ਕਰਕੇ ਕਲੀਨਿਕ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ । ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਨੇੜੇ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ ।

ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਕਲੀਨਿਕ ਵਿੱਚ ਦਵਾਈ ਲੈਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਲਏ ਅਤੇ ਸਟਾਫ਼ ਬਾਰੇ ਫੀਡ ਬੈਕ ਹਾਸਲ ਕੀਤੀ। ਡੀਸੀ ਨੇ ਕਲੀਨਿਕ ਦੇ ਸਟਾਫ਼ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਮੁੱਖ ਮੰਤਰੀ ਦਾ ਵੱਕਾਰੀ ਪ੍ਰਾਜੈਕਟ ਹਨ ਅਤੇ ਜ਼ਿਲ੍ਹਾ ਵਾਸੀਆਂ ਦੀ ਸਿਹਤ ਸੰਭਾਲ ਲਈ ਵੀ ਇਨ੍ਹਾਂ ਕਲੀਨਿਕਾਂ ‘ਤੇ ਵੱਡੀ ਜ਼ਿੰਮੇਵਾਰੀ ਹੈ, ਇਸ ਲਈ ਕਲੀਨਿਕ ‘ਚ ਦਵਾਈ ਲੈਣ ਆਏ ਮਰੀਜ਼ਾਂ ਦੀ ਸਹੂਲਤ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲੈਣ ਮੌਕੇ ਕਲੀਨਿਕ ‘ਚ ਮਿਲਣ ਵਾਲੀਆਂ ਸਹੂਲਤਾਂ ਸਮੇਤ ਹੋਰ ਸੁਧਾਰਾਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ ਹੈ ਤਾਂ ਜੋ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕਾਂ ਵਿੱਚ ਹੋਰ ਸੁਧਾਰ ਕੀਤੇ ਜਾ ਸਕਣ ।

ਇਸ ਮੌਕੇ ਸਿਵਲ ਸਰਜਨ (Civil Surgeon) ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਇਸ ਵੇਲੇ 71 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿਨ੍ਹਾਂ ਵਿੱਚ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਲੈਬ ਟੈੱਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ । ਡੀ. ਸੀ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 26,75,636 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹਨ। ਉਨ੍ਹਾਂ ਡਾਕਟਰਾਂ ਤੇ ਹੋਰ ਅਮਲੇ ਨੂੰ ਕਿਹਾ ਕਿ ਹਰ ਆਏ ਮਰੀਜ਼ ਨੂੰ ਦਵਾਈ ਦੇਣ ਦੇ ਨਾਲ ਨਾਲ ਉਸ ਨੂੰ ਚੰਗੀ ਸਿਹਤ ਲਈ ਸਹੀ ਖ਼ੁਰਾਕ, ਯੋਗ ਅਤੇ ਕਸਰਤ ਕਰਨ ਦਾ ਮਸ਼ਵਰਾ ਵੀ ਦਿੱਤਾ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਬਿਹਤਰ ਹੋ ਸਕੇ ।

Read More : ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ

Advertisement
Advertisement
Advertisement
Advertisement
Scroll to Top