Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:58 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਫ਼ੌਜ ਨੇ ਡੀ.ਜੀ.ਪੀ.  ਸੰਜੀਵ ਕਾਲੜਾ ਦਾ ਕੀਤਾ ਸਨਮਾਨ

ਭਾਰਤੀ ਫ਼ੌਜ ਨੇ ਡੀ.ਜੀ.ਪੀ.  ਸੰਜੀਵ ਕਾਲੜਾ ਦਾ ਕੀਤਾ ਸਨਮਾਨ

ਪਟਿਆਲਾ, 23 ਜੂਨ:  ਭਾਰਤੀ ਫ਼ੌਜ ਦੇ ਸੀਨੀਅਰ ਅਧਿਕਾਰੀ ਵੱਲੋਂ ਓਪ੍ਰੇਸ਼ਨ ਸਿੰਧੂਰ ਵਿਚ ਸਿਵਲ ਡਿਫੈਂਸ ਪਟਿਆਲਾ ਦੀ ਟੀਮ ਵੱਲੋ ਜ਼ਿਲ੍ਹੇ ਅੰਦਰ ਸਿਵਲ ਡਿਫੈਂਸ ਮੌਕ ਡਰਿੱਲ ਦੇ ਪ੍ਰਦਰਸ਼ਨ ਰਾਹੀ ਆਰਮੀ ਕੰਨਟੋਨਮੈਂਟ ਵਿਚ ਰਹਿ ਰਹੇ ਸੈਨਿਕਾ ਦੇ ਪਰਿਵਾਰਾਂ ਨੂੰ ਹਵਾਈ ਹਮਲੇ ਦੌਰਾਨ ਆਪਣਾ ਅਤੇ ਦੂਸਰਿਆਂ ਦਾ ਬਚਾਓ ਕਰਨ ਬਾਰੇ ਜਾਣਕਾਰੀ ਦੇਣ ਅਤੇ ਸੈਨਾ ਦੇ ਸਹਿਯੋਗ ਲਈ ਹੋਮ ਗਾਰਡਜ ਅਤੇ ਸਿਵਲ ਡੀਫੈਂਸ ਪੰਜਾਬ ਦੇ ਸਪੈਸ਼ਲ ਡੀ.ਜੀ.ਪੀ.  ਸੰਜੀਵ ਕਾਲੜਾ ਦਾ ਸਨਮਾਨ ਕੀਤਾ ਗਿਆ।ਇਸ ਮੋਕੇ ਹੋਮ ਗਾਰਡਜ ਦੇ ਡਿਪਟੀ ਕਮਾਂਡੈਂਟ ਜਨਰਲ ਹਰਮਨਜੀਤ ਸਿੰਘ ਅਤੇ ਜਿਲ੍ਹਾ ਪਟਿਆਲਾ ਦੇ ‌ਜ਼ਿਲ੍ਹਾ ਕਮਾਂਡਰ ਗੁਰਲਵਦੀਪ ਸਿੰਘ ਵੀ ਹਾਜ਼ਰ ਸਨ।

ਫ਼ੌਜ ਦੇ ਮਹਿਲਾ ਅਧਿਕਾਰੀ ਨੇ ਪਟਿਆਲਾ ਦੀ ਟੀਮ ਦੀ ਸ਼ਲਾਘਾ ਕਰਦਿਆਂ ਆਖਿਆ ਕਿ, “ਇਸ ਆਪ੍ਰੇਸ਼ਨ ਦੌਰਾਨ ਸਿਵਲ ਡਿਫੈਂਸ ਦੀ ਇਹ ਟ੍ਰੇਨਿੰਗ ਬਹੁਤ ਹੀ ਲਾਹੇਵੰਦ ਸਾਬਤ ਹੋਈ ਹੈ।ਉਨ੍ਹਾਂ ਕਿਹਾ ਇਸ ਟ੍ਰੇਨਿੰਗ ਦੇ ਚੱਲਦੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਸੈਨਿਕਾਂ ਦੇ ਪਰਿਵਾਰ ਇਸ ਦਾ ਲਾਭ ਲੈਣਗੇ, ਅਤੇ ਭਵਿੱਖ ਵਿਚ ਵੀ ਸਿਵਲ ਡਿਫੈਂਸ ਵੱਲੋਂ ਦਿੱਤੀ ਜਾਣ ਵਾਲੀ ਅਜਿਹੀ ਟ੍ਰੇਨਿੰਗ ਦਾ ਪ੍ਰਦਰਸ਼ਨ ਵੀ ਆਰਮੀ ਕੰਨਟੋਨਮੈਂਟ ਵਿਚ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਸਿਵਲ ਡਿਫੈਂਸ ਅਤੇ ਹੋਮ ਗਾਰਡਜ਼ ਨੇ ਉਪਰੇਸ਼ਨ ਸ਼ੀਲਡ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਫ਼ੌਜ ਨਾਲ ਤਾਲਮੇਲ ਕਰਕੇ ਨਾਗਰਿਕ ਸੁਰੱਖਿਆ ਦੀ ਟ੍ਰੇਨਿੰਗ ਦਿੱਤੀ ਹੈ।

ਇਸ ਸਨਮਾਨ ਦੌਰਾਨ ਭਾਰਤੀ ਫ਼ੌਜ ਨੇ ਸਿਵਲ ਡਿਫੈਂਸ ਵਲੰਟੀਅਰਜ ਅਤੇ ਹੋਮ ਗਾਰਡਜ ਜਵਾਨਾਂ ਦੀ ਰਾਸ਼ਟਰੀ ਸੇਵਾ ਵਿਚ ਨਿਭਾਈ ਇਸ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੱਤੀ। ਮਹਿਲਾ ਫ਼ੌਜੀ ਅਧਿਕਾਰੀ ਨੇ ਸਪੈਸ਼ਲ ਡੀ.ਜੀ.ਪੀ. ਸਨਮਾਨ ਚਿੰਨ ਅਤੇ ਪ੍ਰਸੰਸ਼ਾ ਪੱਤਰ ਦਿੱਤਾ ਗਿਆ। ਜਿਸ ਵਿਚ ਮਹਿਕਮਾ ਪੰਜਾਬ ਹੋਮ ਗਾਰਡਜ ਵੱਲੋ ਪਾਏ ਅਹਿਮ ਯੋਗਦਾਨ ਦੀ ਫੋਜ ਦੇ ਅਧਿਕਾਰੀਆ ਵੱਲੋ ਪ੍ਰਸੰਸ਼ਾ ਕੀਤੀ ਗਈ। ਇਸ ਲਈ ਸੰਜੀਵ ਕਾਲੜਾ ਨੇ ਫ਼ੌਜ ਦੇ ਅਧਿਕਾਰੀਆਂ ਦਾ ਤਹਿਤ ਦਿੱਲੋ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਉਂਦਿਆਂ ਭਵਿੱਖ ਵਿਚ ਵੀ ਹੋਮ ਗਾਰਡਜ ਵੱਲੋ ਭਾਰਤੀ ਫੋਜ ਨਾਲ ਇਸੇ ਤਰ੍ਹਾਂ ਸਹਿਯੋਗ ਦੇਣ ਦੀ ਗੱਲ ਦੁਹਰਾਈ।

Advertisement
Advertisement
Advertisement
Advertisement
Scroll to Top