Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 2:22 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਵਿਚ ਐਮਰਜੈਂਸੀ ਲਗਾ ਕੇ ਇੰਦਰਾ ਗਾਂਧੀ ਨੇ ਤਾਨਾਸ਼ਾਹੀ ਮਾਨਸਿਕਤਾ ਵਿਖਾਈ : ਪ੍ਰੋ. ਬਡੂੰਗਰ

ਦੇਸ਼ ਵਿਚ ਐਮਰਜੈਂਸੀ ਲਗਾ ਕੇ ਇੰਦਰਾ ਗਾਂਧੀ ਨੇ ਤਾਨਾਸ਼ਾਹੀ ਮਾਨਸਿਕਤਾ ਵਿਖਾਈ : ਪ੍ਰੋ. ਬਡੂੰਗਰ

ਪਟਿਆਲਾ 24 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ 25 ਜੂਨ ਨੂੰ 1975 ਦੌਰਾਨ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਨੇ ਦੇਸ਼ ਵਿਚ ਐਮਰਜੈਂਸੀ ਲਗਾ ਕੇ ਵੱਡੀ ਗ਼ਲਤੀ ਕੀਤੀ ਸੀ ਅਤੇ ਇਸ ਗ਼ਲਤੀ ਦਾ ਅਹਿਸਾਸ ਨਾ ਕਦੇ ਕਾਂਗਰਸ ਨੇ ਕੀਤਾ ਅਤੇ ਨਾ ਹੀ ਕਦੇ ਗਾਂਧੀ ਪਰਿਵਾਰ ਨੇ ਕੀਤਾ ਅਤੇ ਅਜਿਹੀ ਗ਼ਲਤੀ ਕਾਂਗਰਸ ਨੂੰ ਸਵੀਕਾਰ ਕਰਕੇ ਪਸ਼ਚਾਤਾਪ ਕਰਦੇ ਹੋਏ ਦੇਸ਼ ਦੀ ਜਨਤਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਐਮਰਜੈਂਸੀ ਲਗਾ ਕੇ ਇੰਦਰਾ ਗਾਂਧੀ ਨੇ ਤਾਨਾਸ਼ਾਹੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ।

ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਸਵਰਗੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸੱਤਾ ਦੇ ਨਸ਼ੇ ਵਿਚ ਅਨੇਕਾਂ ਗ਼ਲਤ ਫ਼ੈਸਲੇ ਕੀਤੇ, ਜਿਨ੍ਹਾਂ ਵਿਚ 1975 ਵਿਚ ਦੇਸ਼ ਅੰਦਰ ਐਮਰਜੈਂਸੀ ਲਗਾਉਣ ਵਾਲਾ ਘਾਤਕ ਫ਼ੈਸਲਾ ਕਰਕੇ ਦੇਸ਼ ਨੂੰ ਕਾਲੇ ਦੌਰ ਵਿਚ ਧੱਕਣ ਦਾ ਕੰਮ ਕੀਤਾ।

ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਵਿਚ ਐਮਰਜੈਂਸੀ ਲਗਾ ਕੇ ਜਿੱਥੇ ਇੰਦਰਾ ਗਾਂਧੀ ਨੇ ਤਾਨਾਸ਼ਾਹੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ, ਉੱਥੇ ਹੀ ਦੇਸ਼ ਦੇ ਲੋਕਤੰਤਰ ਦਾ ਗੱਲਾਂ ਘੁੱਟਣ ਦਾ ਕੰਮ ਵੀ ਕੀਤਾ ਗਿਆ। ਇਸ ਦੌਰਾਨ ਮੀਡੀਆ ਦੀ ਆਵਾਜ਼ ਇਸ ਕਰਕੇ ਦਬਾਈ ਗਈ ਕਿਉਂਕਿ ਦੇਸ਼ ਦੇ ਅੰਦਰੂਨੀ ਹਾਲਾਤਾਂ ਬਾਰੇ ਜਨਤਾ ਸੱਚ ਨੂੰ ਜਾਣ ਨਾ ਸਕੇ।

ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰੀ ਇਤਿਹਾਸ ਅੰਦਰ ਐਮਰਜੈਂਸੀ ਇਕ ਅਜਿਹਾ ਫੈਸਲਾ ਸੀ, ਜਿਸ ਨੇ ਅਪੀਲ ਅਤੇ ਦਲੀਲ ਨੂੰ ਖ਼ਤਮ ਕੀਤਾ, ਮਨੁੱਖ ਕੋਲੋਂ ਵੀ ਜਿਊਣ ਦਾ ਅਧਿਕਾਰ ਖੋਹਿਆ ਸੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੂੰ ਸੰਵਿਧਾਨਕ ਦੇ ਮੌਲਿਕ ਅਧਿਕਾਰਾਂ ਦੇ ਡਾਕੇ ਵਜੋਂ ਵੀ ਵੇਖਿਆ ਜਾਂਦਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਦੂਜਾ ਫ਼ੈਸਲਾ ਇੰਦਰਾ ਗਾਂਧੀ ਨੇ 1984 ਵਿਚ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਰਤੀ ਫ਼ੌਜਾਂ ਤੋਂ ਢਹਾਉਣ ਦੀ ਵੱਡੀ ਗਲਤੀ ਕੀਤੀ, ਜਿਸ ਦੀ ਭਾਰੀ ਕੀਮਤ ਕਾਂਗਰਸ ਨੂੰ ਕਈ ਵਾਰ ਚੁਕਾਉਣੀ ਪਈ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਅਤੇ ਜੂਨ 1984 ਦੌਰਾਨ ਲਏ ਗ਼ਲਤ ਫ਼ੈਸਲਿਆਂ ਦਾ ਨੁਕਸਾਨ ਅੱਜ ਤੱਕ ਰਾਹੁਲ ਗਾਂਧੀ ਅਤੇ ਕਾਂਗਰਸ ਨੂੰ ਭੁਗਤਣਾ ਪੈ ਰਿਹਾ ਹੈ।

Advertisement
Advertisement
Advertisement
Advertisement
Scroll to Top