Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 3:03 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਛੇ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ

ਪੰਜਾਬੀ ਯੂਨੀਵਰਸਿਟੀ ਵਿਖੇ ਛੇ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ

ਪਟਿਆਲਾ, 24 ਜੂਨ- ਪੰਜਾਬੀ ਯੂਨੀਵਰਸਿਟੀ ਵਿਖੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਛੇ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ ਕੀਤਾ ਗਿਆ ਹੈ।
 ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਨੇ ਕੋਰਸ ਦੀ ਸ਼ੁਰੂਆਤ ਮੌਕੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਇਹ ਕੋਰਸ ‘ਜਲਵਾਯੂ ਤਬਦੀਲੀ ਅਤੇ ਆਫ਼ਤ ਪ੍ਰਬੰਧਨ’ ਵਿਸ਼ੇ ਉੱਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਸ ਵਿਸ਼ੇ ਸਬੰਧੀ ਗੱਲ ਕਰਨ ਦੇ ਨਾਲ਼-ਨਾਲ਼ ਸੈਂਟਰ ਦੀਆਂ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ।
ਆਨਲਾਈਨ ਵਿਧੀ ਰਾਹੀਂ ਹੋਏ ਉਦਘਾਟਨੀ ਸੈਸ਼ਨ ਵਿੱਚ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਜਗਦੀਪ ਸਿੰਘ ਨੇ ਵਿਸ਼ੇ ਬਾਰੇ ਬੋਲਦਿਆਂ ਕਿਹਾ ਕਿ ਜਿਵੇਂ ਜਿਵੇਂ ਅੱਜ ਦਾ ਮਨੁੱਖ ਤਰੱਕੀ ਕਰਦਾ ਜਾ ਰਿਹਾ ਹੈ ਤਾਂ ਉਸ ਵੱਲੋਂ ਵਰਤੇ ਜਾਂਦੇ ਸਾਧਨਾਂ ਅਤੇ ਸਹੂਲਤਾਂ ਨਾਲ਼ ਕਾਰਬਨ ਨਿਕਾਸ ਵਿੱਚ ਅਥਾਹ ਵਾਧਾ ਹੋ ਰਿਹਾ ਹੈ। ਅਜਿਹੀ ਸਥਿਤੀ ਵਿੱਚ ਜਲਵਾਯੂ ਤਬਦੀਲੀ ਅਤੇ ਆਫ਼ਤ ਪ੍ਰਬੰਧਨ ਦਾ ਵਿਸ਼ਾ ਬੇਹਦ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਸਾਰੇ ਪ੍ਰੋਜੈਕਟਾਂ ਵਿੱਚ ਵਾਤਾਵਰਣ ਸੁਰੱਖਿਆ ਦਾ ਮੁੱਦਾ ਹਮੇਸ਼ਾ ਕੇਂਦਰ ਵਿੱਚ ਰਹਿਣਾ ਚਾਹੀਦਾ ਹੈ।
ਉਨ੍ਹਾਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਸਾਨੂੰ ਇਨ੍ਹਾਂ ਵਿਸ਼ਿਆਂ ਉੱਤੇ ਲਗਾਤਾਰ ਕੰਮ ਕਰਦੇ ਰਹਿਣਾ ਚਾਹੀਦਾ ਹੈ ਅਤੇ ਆਪਣੇ ਵਿਦਿਆਰਥੀਆਂ ਰਾਹੀਂ ਸਮਾਜ ਦੇ ਹਰ ਵਰਗ ਤੱਕ ਇਸ ਬਾਰੇ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ। ਉਨ੍ਹਾਂ ਇਸ ਕੋਰਸ ਦੀ ਸਫਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਪ੍ਰੋਗਰਾਮ ਸਾਰਿਆਂ ਲਈ ਲਾਹੇਵੰਦ ਸਾਬਿਤ ਹੋਵੇਗਾ। ਇਸ ਕੋਰਸ ਦੇ ਕੋਆਰਡੀਨੇਟਰ ਡਾ. ਉਂਕਾਰ ਸਿੰਘ ਵੱਲੋਂ ਵੀ ਆਪਣੇ ਵਿਚਾਰ ਪ੍ਰਗਟਾਏ ਗਏ।
Advertisement
Advertisement
Advertisement
Advertisement
Scroll to Top