Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 1:13 am

+91 90915 01313 , +91 90916 01313

punjabbanni@gmail.com
punjabbani@yahoo.com

ਚੋਣ ਤਹਿਸੀਲਦਾਰ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਨਿਯੁਕਤੀ ਲਈ ਮੁੱਖ ਮੀਟਿੰਗ

ਚੋਣ ਤਹਿਸੀਲਦਾਰ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਨਿਯੁਕਤੀ ਲਈ ਮੁੱਖ ਮੀਟਿੰਗ

ਪਟਿਆਲਾ 24 ਜੂਨ- ਵਧੀਕ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਪਟਿਆਲਾ ਇਸ਼ਾ ਸਿੰਗਲ ਦੀ ਅਗਵਾਈ ਵਿੱਚ ਚੋਣ ਤਹਿਸੀਲਦਾਰ ਵਿਜੈ ਚੌਧਰੀ ਨੇ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਇਕ ਮੁੱਖ ਮੀਟਿੰਗ ਆਯੋਜਿਤ ਕੀਤੀ ਜਿਸ ਦਾ ਮੰਤਵ ਵੋਟਰ ਸੂਚੀ ਦੀ ਸੁਧਾਈ ਅਤੇ ਚੋਣ ਪ੍ਰਕ੍ਰਿਆ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ਲਈ ਬੂਥ ਲੈਵਲ ਏਜੰਟਾਂ (ਬੀ.ਐਲ.ਏ) ਦੀ ਨਿਯੁਕਤੀ ਸਬੰਧੀ ਫਾਰਮ ਮੁਹੱਈਆ ਕਰਵਾਉਣਾ ਸੀ।

ਮੀਟਿੰਗ ਵਿੱਚ ਚੋਣ ਤਹਿਸੀਲਦਾਰ ਨੇ ਪਾਰਟੀਆਂ ਨੂੰ ਬੀ.ਐਲ.ਏ 2 ਫਾਰਮ ਮੁਹੱਈਆ ਕਰਵਾਏ ਜੋ ਬੂਥ ਲੈਵਲ ਏਜੰਟ ਦੀ ਨਿਯੁਕਤੀ  ਲਈ ਭਰਨਾ ਜਰੂਰੀ ਹੈ । ਉਹਨਾਂ ਦੱਸਿਆ ਕਿ ਇਸ ਫਾਰਮ ਵਿੱਚ ਬੀ.ਐਲ.ਏ. ਦੀ ਸਾਫ਼ ਫੋਟੋ ਅਤੇ ਮੋਬਾਇਲ ਨੰਬਰ ਦਰਜ ਕਰਨੇ ਲਾਜ਼ਮੀ ਹਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ । ਉਹਨਾਂ ਕਿਹਾ ਕਿ ਇਹ ਪ੍ਰਕ੍ਰਿਆ ਚੋਣ ਪ੍ਰਬੰਧਨ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ ।

ਵਿਜੈ ਚੌਧਰੀ ਨੇ ਇਹ ਸਪਸ਼ਟ ਕੀਤਾ ਕਿ ਜ਼ਿਲ੍ਹੇ ਦੀਆਂ ਹਰ ਰਾਜਨੀਤਿਕ ਪਾਰਟੀਆਂ ਵੱਲੋਂ ਹਰੇਕ ਪੋਲਿੰਗ ਸਟੇਸ਼ਨ ਤੇ ਇਕ ਬੂਥ ਲੈਵਲ ਏਜੰਟ ਦੀ ਨਿਯੁਕਤੀ ਪਾਰਟੀ ਦੇ ਪ੍ਰਧਾਨ, ਸਕੱਤਰ ਜਾਂ ਕਿਸੇ ਨਾਮਜ਼ਦ ਕੀਤੇ ਗਏ ਅਧਿਕਾਰੀ ਵੱਲੋਂ ਕੀਤੀ ਜਾਵੇਗੀ ਜਿਸ ਤਹਿਤ ਹਰ ਹਲਕੇ ਵਿੱਚ ਮੌਜੂਦ ਹਰੇਕ ਪੋਲਿੰਗ ਸਟੇਸ਼ਨ ਲਈ ਇਕ ਇਕ ਬੂਥ ਲੈਵਲ ਏਜੰਟ ਨਿਯੁਕਤ ਕੀਤਾ ਜਾਵੇਗਾ, ਜੋ ਚੋਣ ਪ੍ਰਕ੍ਰਿਆ ਵਿੱਚ ਸਹਿਯੋਗ ਦੇਣਗੇ ।

ਚੋਣ ਤਹਿਸੀਲਦਾਰ ਨੇ ਮੀਟਿੰਗ ਵਿਚ ਇਹ ਵੀ ਦੱਸਿਆ ਕਿ ਪਾਰਟੀ ਵੱਲੋਂ ਨਾਮਜ਼ਦ ਕੀਤੇ ਬੂਥ ਲੈਵਲ ਏਜੰਟ ਤਿਆਰ ਕੀਤੀਆਂ ਵੋਟਰ ਸੂਚੀਆਂ ਵਿੱਚ ਪੇਸ਼ ਆ ਰਹੀਆਂ ਤਰੁੱਟੀਆਂ ਬਾਰੇ ਬੂਥ ਲੈਵਲ ਅਫਸਰਾਂ ਨੂੰ ਜਾਣੂ ਕਰਵਾ ਕੇ ਵੋਟਰ ਸੂਚੀ ਦੀਆਂ ਤਰੁੱਟੀਆਂ ਨੂੰ ਦੂਰ ਕਰਨ ਵਿੱਚ ਬੂਥ ਲੈਵਲ ਅਫਸਰ ਦੀ ਸਹਾਇਤਾ ਕਰ ਸਕਦੇ ਹਨ । ਉਹਨਾਂ ਇਹ ਵੀ ਦੱਸਿਆ ਕਿ ਬੀ.ਐਲ.ਏ ਦਾ ਮੁੱਖ ਕੰਮ ਆਪਣੇ ਨਿਯੁਕਤ ਪੋਲਿੰਗ ਸਟੇਸ਼ਨ ਤੇ ਬੂਥ ਲੈਵਲ ਅਫ਼ਸਰਾਂ ਨਾਲ ਮਿਲ ਉਹਨਾਂ ਦੇ ਕੰਮ ਵਿੱਚ ਸਹਿਯੋਗ ਦੇਣਾ ਹੈ । ਉਹਨਾਂ ਕਿਹਾ ਕਿ ਇਸ ਕੰਮ ਜ਼ਰੀਏ ਚੋਣ ਪ੍ਰਕ੍ਰਿਆ ਦੀ ਪਾਰਦਰਸ਼ਤਾ ਹੋਵੇਗੀ ਅਤੇ ਵੋਟਰਾਂ ਦੀ ਪਛਾਣ ਅਤੇ ਮੋਜੂਦਗੀ ਵਿੱਚ ਸੁਧਾਰ ਆਵੇਗਾ ।                   ਉਹਨਾਂ ਕਿਹਾ ਕਿ ਹਰ ਪਾਰਟੀ ਦੇ ਪ੍ਰਧਾਨ ਜਾਂ ਨਾਮਜ਼ਦ ਅਧਿਕਾਰੀ ਬੂਥ ਲੈਵਲ ਏਜੰਟ ਦੀ ਨਿਯੁਕਤੀ ਲਈ ਫਾਰਮ ਬੀ.ਐਲ.ਏ 2 ਭਰ ਕੇ ਜਮ੍ਹਾ ਕਰਵਾਉਣ । ਇਸ ਮੌਕੇ ਕਾਂਗਰਸ ਪਾਰਟੀ ਤੋਂ ਮੋਹਿੰਦਰ ਸਿੰਘ ਅਤੇ ਬੀ.ਜੇ.ਪੀ. ਤੋਂ ਦੇਵ ਪ੍ਰਕਾਸ਼ ਅਤੇ ਹੋਰ ਪਾਰਟੀਆਂ ਦੇ ਮੈਂਬਰ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top