Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 2:13 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ਦਾ ਲਾਰਵਾ ਕੀਤਾ ਚੈੱਕ

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ਦਾ ਲਾਰਵਾ ਕੀਤਾ ਚੈੱਕ

ਪਟਿਆਲਾ, 8 ਅਗਸਤ  :  ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਦੀਆਂ ਨਰਸਰੀਆਂ, ਉਸਾਰੀ ਵਾਲੀਆਂ ਥਾਵਾਂ ਤੇ ਖਾਲੀ ਪਏ ਪਲਾਟਾਂ ਵਿੱਚ ਡੇਂਗੂ ਦਾ ਲਾਰਵਾ ਚੈੱਕ ਕਰਕੇ ਉਸ ਨੂੰ ਨਸਟ ਕਰਵਾਇਆ ਗਿਆ।

ਪੰਜਾਬ ਸਰਕਾਰ ਦੇ “ਹਰ ਸ਼ੁੱਕਰਵਾਰ ਡੇਂਗੂ ਉੱਤੇ ਵਾਰ” ਅਭਿਆਨ ਨੂੰ ਅੱਗੇ ਵਧਾਉਂਦਿਆਂ ਪਟਿਆਲਾ ਜਿਲ੍ਹੇ ਦੇ ਸਿਹਤ ਮਹਿਕਮੇ ਦੀਆਂ ਟੀਮਾਂ ਨੇ ਬਾਰਾਂਦਰੀ ਗਾਰਡਨ, 21 ਨੰਬਰ ਬ੍ਰਿੱਜ ਨਰਸਰੀ, ਲਹਿਲ ਕਲੋਨੀ, ਪੁਰਾਣੀ ਚੁੰਗੀ ਲੱਕੜ ਮੰਡੀ ਸਥਿਤ ਨਰਸਰੀ, ਵਿਕਾਸ ਕਲੋਨੀ, ਰਾਜਪੁਰਾ ਕਲੋਨੀ, ਪੁੱਡਾ ਏਰੀਆ, ਸਰਕਾਰੀ ਨਰਸਰੀ ਐਨਵਾਇਰਮੈਂਟ ਪਾਰਕ, ਪੁੱਡਾ ਕਲੋਨੀ ਕੰਸਟ੍ਰਕਸ਼ਨ ਸਾਈਟਸ, ਮਥੁਰਾ ਕਲੋਨੀ ਦੇ ਖਾਲੀ ਪਲਾਟ, ਓਲਡ ਰਾਜਪੁਰਾ ਚੁੰਗੀ ਨਰਸਰੀ, ਮਲੇਰਕੋਟਲਾ ਨਰਸਰੀ, ਵਿਰਕ ਕਲੋਨੀ ਦੀ ਨਰਸਰੀ, ਅਮਨ ਬਾਗ ਦੇ ਖਾਲੀ ਪਲਾਟ, ਹਰਿੰਦਰ ਨਗਰ, ਘੁੰਮਣ ਨਗਰ, ਸਰਹਿੰਦ ਰੋਡ ਉੱਤੇ ਸਥਿਤ ਨਰਸਰੀਆਂ,

ਕੁਤਬਾਨਪੁਰ ਨਰਸਰੀ, ਸ਼ੀਸ਼ ਮਹਿਲ ਦੇ ਨੇੜਲੀਆਂ ਨਰਸਰੀਆਂ, ਐਨਆਈਐਸ, ਕ੍ਰਿਸ਼ਨਾ ਕਲੋਨੀ ਦੇ ਖਾਲੀ ਪਲਾਟ, ਪ੍ਰੀਤਮ ਪਾਰਕ ਕਲੋਨੀ, ਸਰਕਾਰੀ ਨਰਸਰੀ ਨਾਭਾ ਰੋਡ ਤੇ ਸੈਂਟਰਲ ਜੇਲ੍ਹ, 22 ਨੰਬਰ ਫਾਟਕ ਨਰਸਰੀ, ਨਿਊ ਢਿੱਲੋਂ ਕਲੋਨੀ ਦੇ ਖਾਲੀ ਪਲਾਟ, ਢਿੱਲੋਂ ਕਲੋਨੀ, ਤਿੱਰਪੜੀ ਦੇ ਖਾਲੀ ਪਲਾਟ, ਨਰਸਰੀਆਂ ਤੇ ਉਸਾਰੀ ਵਾਲੀਆਂ ਥਾਂਵਾਂ ਉੱਤੇ ਡੇਂਗੂ ਦਾ ਲਾਰਵਾ ਚੈੱਕ ਕੀਤਾ।ਇਸ ਦੌਰਾਨ ਡੇਂਗੂ ਦੀ ਰੋਕਥਾਮ ਤੇ ਜਾਗਰੂਕਤਾ ਫੈਲਾਉਣ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਨਾਲ ਹੀ ਲਾਰਵੇ ਦੀ ਜਾਂਚ ਕਰਨ ਉਪਰੰਤ ਨਾਲ ਦੀ ਨਾਲ ਹੀ ਉਸ ਨੂੰ ਖਤਮ ਕਰਵਾਇਆ ਗਿਆ।

ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਨੇ ਆਖਿਆ ਕਿ ਮੀਂਹ ਦੇ ਇਸ ਮੌਸਮ ਵਿੱਚ ਡੇਂਗੁ ਮੱਛਰ ਦਾ ਲਾਰਵਾ ਬੜੀ ਤੇਜੀ ਨਾਲ ਵੱਧਦਾ ਹੈ। ਇਹ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਤੇ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਆਖਿਆ ਕਿ ਸਾਡੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਸ ਮੱਛਰ ਨੂੰ ਪਣਪਨ ਤੋਂ ਰੋਕੀਏ ਤੇ ਡੇਂਗੂ ਤੇ ਚਿਕਣਗੁਣੀਆ ਵਰਗੀ ਬਿਮਾਰੀ ਦਾ ਖਾਤਮਾ ਕਰੀਏ।

ਇਸ ਮੌਕੇ ਜਿਲ੍ਹਾ ਐਪੀਡੇਮੌਲੋਜਿਸਟ ਡਾ·ਸੁਮੀਤ ਸਿੰਘ ਨੇ ਆਖਿਆ ਕਿ ਇਸ ਵਾਰ ਬਰਸਾਤ ਦਾ ਮੌਸਮ ਜਲਦ ਸ਼ੁਰੂ ਹੋਣ ਅਤੇ ਵਾਰ-ਵਾਰ ਹੋ ਰਹੀ ਬਰਸਾਤ ਕਾਰਨ ਡੇਂਗੂ ਦਾ ਲਾਰਵਾ ਵੱਧ ਤਾਦਾਦ ਵਿੱਚ ਮਿਲ ਰਿਹਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਿਆ ਜਾਵੇ ਤੇ ਘਰਾਂ ਦੇ ਨੇੜੇ ਤੇੜੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ।

ਉਨ੍ਹਾਂ ਇਹ ਵੀ ਆਖਿਆ ਕਿ ਜਿੱਥੇ ਕਿਤੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਮਿਲ ਰਿਹਾ ਹੈ ਉਸ ਨੂੰ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਖੜ੍ਹੇ ਪਾਣੀ ਉੱਤੇ ਵੀ ਲਾਰਵੀਸਾਈਡ ਦਾ ਸਪਰੇਅ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰੀ ਸਮੁੱਚੇ ਪਟਿਆਲਾ ਜਿਲ੍ਹੇ ਵਿੱਚ ਹੁਣ ਤੱਕ 16 ਡੇਂਗੂ ਦੇ ਕੇਸ ਪਾਏ ਗਏ ਹਨ। ਉਨ੍ਹਾਂ ਤੇਜ਼ ਬੁਖਾਰ ਅਤੇ ਬਦਨ ਦਰਦ ਦੀ ਸ਼ਿਕਾਇਤ ਹੋਣ ਤੇ ਡੇਂਗੂ ਜਾਂਚ ਕਰਵਾਉਣ ਦੀ ਸਲਾਹ ਦਿੱਤੀ।

ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ ਸਟਾਫ ਦੀਆਂ ਟੀਮਾਂ, ਨਰਸਿੰਗ ਸਟਾਫ, ਵੀਐਚਐਨਸੀ ਮੈਂਬਰਾਂ ਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਇਸ ਹਫਤੇ ਜਿਲ੍ਹੇ ਭਰ ਦੇ 38817 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 417 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 546805 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 3206 ਥਾਂਵਾ ਤੇ ਮਿਲੇ ਲਾਰਵਾ ਮਿਲਿਆ ਜਿਸ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

Advertisement
Advertisement
Advertisement
Advertisement
Scroll to Top