Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 2:13 am

+91 90915 01313 , +91 90916 01313

punjabbanni@gmail.com
punjabbani@yahoo.com

ਵੋਟ ਚੋਰੀ ਤੇ ਰਾਹੁਲ ਗਾਂਧੀ ਨੇ ਦੋਸ਼ਾਂ ਨੂੰ ਦੋਹਰਾਇਆ

ਵੋਟ ਚੋਰੀ ਤੇ ਰਾਹੁਲ ਗਾਂਧੀ ਨੇ ਦੋਸ਼ਾਂ ਨੂੰ ਦੋਹਰਾਇਆ

ਦਿੱਲੀ, 8 ਅਗਸਤ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੋਟ ਚੋਰੀ ਦੇ ਆਪਣੇ ਦੋਸ਼ਾਂ ਨੂੰ ਦੁਹਰਾਇਆ ਅਤੇ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਤੋਂ ਸਹੁੰ ਚੁੱਕ ਕੇ ਹਲਫ਼ਨਾਮਾ ਮੰਗਣ ਦੀ ਆਲੋਚਨਾ ਕੀਤੀ। ਗਾਂਧੀ ਨੇ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਅਤੇ ਭਾਜਪਾ ਨੇ ਲੋਕ ਸਭਾ ਚੋਣਾਂ ਵਿਚ ਲੋਕਾਂ ਦੀਆਂ ਵੋਟਾਂ ਚੋਰੀ ਕਰਨ ਲਈ ਕਥਿਤ ਮਿਲੀਭੁਗਤ ਕੀਤੀ। ਉਨ੍ਹਾਂ ਕਿਹਾ, ‘‘ਚੋਣ ਕਮਿਸ਼ਨ ਮੈਨੂੰ ਸਹੁੰ ਚੁੱਕ ਕੇ ਜਾਣਕਾਰੀ ਦੇਣ ਲਈ ਕਹਿੰਦਾ ਹੈ। ਮੈਂ ਸੰਸਦ ਦੇ ਅੰਦਰ ਸੰਵਿਧਾਨ ਨੂੰ ਫੜ ਕੇ ਸਹੁੰ ਚੁੱਕੀ ਹੈ।

ਚੋਣ ਕਮਿਸ਼ਨ ਉਤੇ ਸਵਾਲ ਚੁਕੇ

ਰਾਹੁਲ ਨੇ ਵੋਟਰ ਸੂਚੀਆਂ ਵਿਚ ਕਥਿਤ ਹੇਰਾਫੇਰੀ ਦੇ ਮੁੱਦੇ ’ਤੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਜੇਕਰ ਚੋਣ ਕਮਿਸ਼ਨ ਇਲੈਕਟ੍ਰੋਨਿਕ ਡੇਟਾ ਮੁਹੱਈਆ ਕਰਵਾ ਦੇਵੇ ਤਾਂ ਕਾਂਗਰਸ ਇਹ ਸਾਬਤ ਕਰ ਦੇਵੇਗੀ ਨਰਿੰਦਰ ਮੋਦੀ ‘ਵੋਟ ਚੋਰੀ’ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹਨ। ’’ ਉਨ੍ਹਾਂ ਦੋਸ਼ ਲਗਾਇਆ ਕਿ ਅੱਜ ਜਦੋਂ ਲੋਕ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਦੇ ਆਧਾਰ ’ਤੇ ਚੋਣ ਕਮਿਸ਼ਨ ਉੱਤੇ ਸਵਾਲ ਉਠਾ ਰਹੇ ਹਨ, ਤਾਂ ਚੋਣ ਕਮਿਸ਼ਨ ਨੇ ਆਪਣੀ ਵੈੱਬਸਾਈਟ ਹੀ ਬੰਦ ਕਰ ਦਿੱਤੀ ਹੈ। ਗਾਂਧੀ ਨੇ ਦੋਸ਼ ਲਗਾਇਆ ਕਿ ਮੱਧ ਪ੍ਰਦੇਸ਼, ਰਾਜਸਥਾਨ ਅਤੇ ਬਿਹਾਰ ਵਿੱਚ ਚੋਣ ਕਮਿਸ਼ਨ ਦੀਆਂ ਵੈੱਬਸਾਈਟਾਂ ਬੰਦ ਕਰ ਦਿੱਤੀਆਂ ਗਈਆਂ ਹਨ ਕਿਉਂਕਿ ਉਹ ਜਾਣਦੇ ਸਨ ਕਿ ਜੇਕਰ ਲੋਕਾਂ ਨੇ ਅੰਕੜਿਆਂ ਦੇ ਆਧਾਰ ‘ਤੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਤਾਂ ਉਨ੍ਹਾਂ ਦਾ ਪੂਰਾ ਢਾਂਚਾ ਢਹਿ ਜਾਵੇਗਾ।

Advertisement
Advertisement
Advertisement
Advertisement
Scroll to Top