Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 9:35 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਵਲੋ ਰੋਸ ਪ੍ਰਦਰਸ਼ਨ

ਦੁਆਰਾ: Punjab Bani ਪ੍ਰਕਾਸ਼ਿਤ :Monday, 11 August, 2025, 03:26 PM

ਦਿੱਲੀ, 11 ਅਗਸਤ : ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀਵਾਡਰਾ ਵਲੋ ਵੋਟ ਚੋਰੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਰੋਸ ਜਾਹਿਰ ਕੀਤਾ ਗਿਆ। ਉਨਾ ਵਲੋ ਸੋਮਵਾਰ ਨੂੰ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਹੈੱਡ ਕੁਆਰਟਰ ਤੱਕ ਆਪਣਾ ਮਾਰਚ ਸ਼ੁਰੂ ਕੀਤਾ। ਇਸ ਮਾਰਚ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਤ੍ਰਿਣਮੂਲ ਕਾਂਗਰਸ, ਡੀਐਮਕੇ ਅਤੇ ਕਈ ਹੋਰ ਪਾਰਟੀਆਂ ਦੇ ਆਗੂ ਸ਼ਾਮਲ ਹਨ। ਸੰਸਦ ਮੈਂਬਰਾਂ ਨੇ ਆਪਣੇ ਸਿਰਾਂ ‘ਤੇ ਚਿੱਟੀਆਂ ਟੋਪੀਆਂ ਪਾਈਆਂ ਹੋਈਆਂ ਹਨ, ਜਿਨ੍ਹਾਂ ‘ਤੇ ‘ਐਸਆਈਆਰ’ ਅਤੇ ‘ਵੋਟ ਚੋਰੀ’ ਲਿਖਿਆ ਹੋਇਆ ਹੈ ਅਤੇ ਉਨ੍ਹਾਂ ‘ਤੇ ਲਾਲ ਕਰਾਸ ਦਾ ਨਿਸ਼ਾਨ ਵੀ ਹੈ।

ਪੁਲਸ ਨੇ ਹਿਰਾਸਤ ਵਿਚ ਲਿਆ

ਪੁਲੀਸ ਨੇ ਵਿਰੋਧੀ ਧਿਰਾਂ ਨੂੰ ਰਾਹ ਵਿਚ ਟਰਾਂਸਪੋਰਟ ਭਵਨ ਕੋਲ ਰੋਕ ਲਿਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਵਿਰੋਧੀ ਧਿਰ ਦੇ ਨੇਤਾ  ਰਾਹੁਲ ਗਾਂਧੀ, ਏਆਈਸੀਸੀ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ, ਏਆਈਸੀਸੀ ਦੇ ਜਨਰਲ ਸਕੱਤਰ (ਕਮਿਸ਼ਨ) ਜੈਰਾਮ ਰਮੇਸ਼ ਅਤੇ ਸੈਂਕੜੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸੰਸਦ ਭਵਨ ਦੇ ਬਾਹਰ ਗ੍ਰਿਫ਼ਤਾਰ ਕਰਕੇ ਪਾਰਲੀਮੈਂਟਰੀ ਸਟਰੀਟ ਪੁਲੀਸ ਸਟੇਸ਼ਨ ਲਿਜਾਇਆ ਗਿਆ, ਜਿੱਥੇ ਮਗਰੋਂ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।



Scroll to Top