Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 12:33 am

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਤਿੰਨ ਮੈਬਰੀ ਕਮੇਟੀ ਦਾ ਕੀਤਾ ਗਠਨ

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਤਿੰਨ ਮੈਬਰੀ ਕਮੇਟੀ ਦਾ ਕੀਤਾ ਗਠਨ

ਦਿੱਲੀ, 12 ਅਗਸਤ : ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਸਦਨ ਨੂੰ ਸੰਬੋਧਨ ਕਰਦਿਆਂ ਇਕ ਤਿੰਨ ਮੈਬਰੀ ਕਮੇਟੀ ਦਾ ਐਲਾਨ ਕੀਤਾ ਹੈ, ਜੋਕਿ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਦੋਸ਼ਾਂ ਦੀ ਜਾਂਚ ਕਰੇਗੀ। ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਕਾਨੂੰਨਦਾਨ ਬੀ.ਵੀ. ਆਚਾਰੀਆ ਜਸਟਿਸ ਵਰਮਾ ਵਿਰੁੱਧ ਦੋਸ਼ਾਂ ਦੀ ਜਾਂਚ ਕਰਨਗੇ। ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਖਿਲਾਫ ਮਹਾਦੋਸ਼ ਲਈ 146 ਸੰਸਦ ਮੈਂਬਰਾਂ ਵੱਲੋਂ ਦਸਤਖਤ ਕੀਤੇ ਗਏ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ।

ਦੋ਼ਸਾਂ ਦੀ ਕਰਨਗੇ ਜਾਂਚ

ਹੇਠਲਾ ਸਦਨ ਇਕ ਵਾਰ ਕਾਰਵਾਈ ਮੁਲਤਵੀ ਕੀਤੇ ਜਾਣ ਮਗਰੋਂ ਦੁਪਹਿਰ 12 ਵਜੇ ਮੁੜ ਜੁੜਿਆ ਤਾਂ ਸਪੀਕਰ ਓਮ ਬਿਰਲਾ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਜਸਟਿਸ ਵਰਮਾ ਖਿਲਾਫ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਐਲਾਨ ਕੀਤਾ। ਸਪੀਕਰ ਨੇ ਸਦਨ ਨੂੰ ਦੱਸਿਆ ਕਿ ਮਹਾਦੋਸ਼ ਦੀ ਤਜਵੀਜ਼ ਨੂੰ ਉਦੋਂ ਤੱਕ ਮੁਲਤਵੀ ਰੱਖਿਆ ਜਾਵੇਗਾ ਜਦੋਂ ਤੱਕ ਕਮੇਟੀ ਆਪਣੀ ਰਿਪੋਰਟ ਪੇਸ਼ ਨਹੀਂ ਕਰ ਦਿੰਦੀ। ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਕਰਨਾਟਕ ਹਾਈ ਕੋਰਟ ਦੇ ਕਾਨੂੰਨਦਾਨ ਬੀ.ਵੀ. ਆਚਾਰੀਆ ਜਸਟਿਸ ਵਰਮਾ ਵਿਰੁੱਧ ਦੋਸ਼ਾਂ ਦੀ ਜਾਂਚ ਕਰਨਗੇ। ਮੌਨਸੂਨ ਇਜਲਾਸ ਦੇ ਪਹਿਲੇ ਦਿਨ 21 ਜੁਲਾਈ ਨੂੰ ਕਈ ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ ਜਸਟਿਸ ਯਸ਼ਵੰਤ ਵਰਮਾ ਨੂੰ ਹਟਾਉਣ ਦੀ ਮੰਗ ਕੀਤੀ ਗਈ ਸੀ।

Advertisement
Advertisement
Advertisement
Advertisement
Scroll to Top