Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:11 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਭਾਰੀ ਮੀਹ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰ ਕੀਤੀ ਬੰਦ

ਦੁਆਰਾ: Punjab Bani ਪ੍ਰਕਾਸ਼ਿਤ :Tuesday, 12 August, 2025, 02:25 PM

ਦਿੱਲੀ, 12 ਅਗਸਤ : ਪਹਾੜਾਂ ਵਿਚ ਪੈ ਰਹੇ ਲਗਾਤਾਰ ਮੀਹ ਦੇ ਕਾਰਨ ਲੋਕਾਂ ਦਾ ਜਨ ਜੀਵਨ ਪੂਰੀ ਤਰਾਂ ਅਸਤ ਵਿਅਸਤ ਹੋਇਆ ਪਿਆ ਹੈ। ਹੁਣ ਅਗਲੇ ਦਿਨਾਂ ਵਿਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੋ ਦਿਨ 13 ਅਤੇ 14 ਅਗਸਤ ਲਈ ਰੋਕ ਦਿੱਤੀ ਗਈ ਹੈ। ਭਾਰੀ ਮੀਂਹ ਦੀ ਸੰਭਾਵਨਾ ਕਰਕੇ ਸੂਬੇ ਵਿੱਚ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਅਗਲੇ ਕੁਝ ਦਿਨ ਲਗਾਤਾਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਕਾਰਨ ਚਮੋਲੀ ਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬਦਰੀਨਾਥ ਮਾਰਗ ਨੂੰ ਦੋ ਦਿਨਾਂ ਲਈ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਲਿਹਾਜ਼ਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੋ ਦਿਨਾਂ ਲਈ ਰੋਕ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਯਾਤਰੂਆਂ ਨੂੰ ਗੁਰਦੁਆਰਾ ਰਿਸ਼ੀਕੇਸ਼ ਵਿਖੇ ਹੀ ਇਸ ਸਬੰਧੀ ਸੂਚਨਾ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਗੁਰਦੁਆਰਾ ਰਿਸ਼ੀਕੇਸ਼ ਵਿਖੇ ਰੁਕਣ ਲਈ ਆਖਿਆ ਗਿਆ ਹੈ।

ਕੇਦਾਰਨਾਥ ਯਾਤਰਾ ਤੇ ਵੀ ਲਗਾਈ ਰੋਕ

ਪ੍ਰਸਾਸ਼ਨ ਨੇ ਭਾਰੀ ਮੀਹ ਅਤੇ ਪਹਾੜਾਂ ਤੋ ਲੈਡ ਸਲਾਈਡਿੰਗ ਦੇ ਚਲਦਿਆਂ ਕਈ ਥਾਵਾਂ ’ਤੇ ਸੜਕਾਂ ਬੰਦ ਹੋ ਗਈਆਂ ਹਨ ਅਤੇ ਨਦੀਆਂ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਜਿਸ ਦੇ ਚਲਦਿਆਂ ਕੇਦਾਰਨਾਥ ਯਾਤਰਾ ’ਤੇ ਵੀ ਰੋਕ ਲਾਈ ਗਈ ਹੈ। ਹਾਲ ਹੀ ਵਿੱਚ ਧਰਾਲੀ ਅਤੇ ਹਰਸ਼ਿਲ ਵਿਖੇ ਵੀ ਬੱਦਲ ਫਟਣ ਕਾਰਨ ਵਧੇਰੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ।



Scroll to Top