Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:04 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਐਲਾਨ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਕ ਪੋ੍ਰਗਰਾਮ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਵਿੱਤ ਵਿਭਾਗ (ਐੱਫਡੀ) ਨੇ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਦੇ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣ ਸਬੰਧੀ ਇੱਕ ਮੁੱਖ ਵਿਕਲਪ ਸ਼ਰਤ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਫ਼ੈਸਲੇ ਨੂੰ ਉਨ੍ਹਾਂ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ, ਜਿਨ੍ਹਾਂ ਦੀ ਸੇਵਾ ਦੌਰਾਨ ਮੌਤ ਹੋ ਜਾਵੇ, ਕਿਉਂਕਿ ਜ਼ਿਆਦਾਤਰ ਨੇ ਰਸਮੀ ਤੌਰ ‘ਤੇ ਇਸ ਵਿਕਲਪ ਦੀ ਵਰਤੋਂ ਨਹੀਂ ਕੀਤੀ ਹੁੰਦੀ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ 8 ਅਕਤੂਬਰ 2021 ਦੇ ਵਿੱਤ ਵਿਭਾਗ ਦੇ ਨਿਰਦੇਸ਼ਾਂ ਰਾਹੀਂ ਐੱਨਪੀਐੱਸ ਕਰਮਚਾਰੀਆਂ ਨੂੰ, ਜੋ ਸੇਵਾ ਦੌਰਾਨ ਦਿਵਿਆਂਗ ਹੋ ਜਾਣ ਜਾਂ ਜਿਨ੍ਹਾਂ ਦੀ ਮੌਤ ਹੋ ਜਾਵੇ, ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਦੇ ਰੂਪ ਵਿੱਚ ਵਾਧੂ ਰਾਹਤ ਦਿੱਤੀ ਸੀ।

ਹਾਲਾਂਕਿ, ਇਨ੍ਹਾਂ ਨਿਰਦੇਸ਼ਾਂ ਦੀ ਸ਼ਰਤ 6 ਅਨੁਸਾਰ ਮੌਜੂਦਾ ਅਤੇ ਨਵੇਂ ਭਰਤੀ ਹੋਏ ਦੋਵਾਂ ਤਰ੍ਹਾਂ ਦੇ ਕਰਮਚਾਰੀਆਂ ਨੂੰ ਇੱਕ ਨਿਰਧਾਰਤ ਸਮੇਂ ਅੰਦਰ ਇਹ ਚੁਣਨਾ ਜ਼ਰੂਰੀ ਸੀ ਕਿ ਉਹ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣਾ ਚਾਹੁੰਦੇ ਹਨ ਜਾਂ ਐੱਨਪੀਐੱਸ ਸਕੀਮ ਦੇ ਲਾਭ। ਉਨ੍ਹਾਂ ਕਿਹਾ ਕਿ ਇਸ ਸ਼ਰਤ ਨੇ ਉਨ੍ਹਾਂ ਪਰਿਵਾਰਾਂ ਲਈ ਬਹੁਤ ਮੁਸ਼ਕਿਲਾਂ ਪੈਦਾ ਕਰ ਦਿੱਤੀਆਂ ਸਨ, ਜੋ ਇਸ ਲੋੜ ਬਾਰੇ ਅਣਜਾਣ ਸਨ ਜਾਂ ਇਸ ਪ੍ਰਕਿਰਿਆ ਨੂੰ ਪੂਰਾ ਨਹੀਂ ਕਰ ਪਾਏ ਸਨ।

Advertisement
Advertisement
Advertisement
Advertisement
Scroll to Top