Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:06 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਫ਼ੇਜ਼ 1, 2 ਤੇ 3 ਦਾ ਪੈਦਲ ਦੌਰਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਫ਼ੇਜ਼ 1, 2 ਤੇ 3 ਦਾ ਪੈਦਲ ਦੌਰਾ

ਪਟਿਆਲਾ, 2 ਅਗਸਤ :  ਪਟਿਆਲਾ ਦੇ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਜਾਨਣ ਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਫ਼ੇਜ਼ 1, 2 ਅਤੇ 3 ਦਾ ਪੈਦਲ ਦੌਰਾ ਕਰਕੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਮੁਸ਼ਕਲਾਂ ਦਾ ਸਮਾਂਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ, ਇਸ ਲਈ ਉਹ ਨਿਰੰਤਰ ਪੀ.ਡੀ.ਏ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕਰ ਰਹੇ ਹਨ।

ਸਵੇਰੇ 9 ਵਜੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਪੁੱਜੇ ਡਾ. ਬਲਬੀਰ ਸਿੰਘ ਨੇ ਵਰਧਮਾਨ ਹਸਪਤਾਲ ਵਾਲੀ ਮਾਰਕੀਟ ਦਾ ਦੌਰਾ ਕਰਦਿਆਂ ਅਟਵਾਲ ਫਿਲਿੰਗ ਸਟੇਸ਼ਨ ਦੇ ਪਿੱਛੇ ਟੁੱਟੀ ਸੜਕਾਂ ਦੀ ਮੁਰੰਮਤ ਅਤੇ ਨਾਲ ਲਗਦੇ ਪਾਰਕ ਦੀ ਸਫ਼ਾਈ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਅਰਬਨ ਅਸਟੇਟ ਫ਼ੇਜ਼ 2 ਵਿੱਚ ਥਾਂ-ਥਾਂ ਤੋਂ ਦੱਬੀਆਂ ਅਤੇ ਟੁੱਟੀਆਂ ਸੜਕਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਬਰਸਾਤਾਂ ਤੋਂ ਤੁਰੰਤ ਬਾਅਦ ਇਨ੍ਹਾਂ ਸੜਕਾਂ ਦੀ ਰਿਪੇਅਰ ਯਕੀਨੀ ਬਣਾਈ ਜਾਵੇ ਤੇ ਜਿਸ ਠੇਕੇਦਾਰ ਵੱਲੋਂ ਪਹਿਲਾਂ ਇਹ ਸੜਕਾਂ ਬਣਾਈਆਂ ਗਈਆਂ ਸਨ, ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਫ਼ੇਜ਼ 2 ਵਿਖੇ ਸਕੂਲ ਲਈ ਰਾਖਵੀਂ ਥਾਂ ‘ਤੇ ਪਈ ਗੰਦਗੀ ਦੀ ਤੁਰੰਤ ਸਫ਼ਾਈ ਤੇ ਬਾਈਪਾਸ ਰੋਡ ਨਾਲ ਜੰਗਲਾਤ ਦੀ ਪਈ ਜਗ੍ਹਾ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ।

ਅਰਬਨ ਅਸਟੇਟ ਫ਼ੇਜ਼ 3 ਦੇ ਵਸਨੀਕਾਂ ਵੱਲੋਂ ਪੁੱਡਾ ਵੱਲੋਂ ਵਿਕਸਤ ਕੀਤੀ ਜਾ ਰਹੀ ਪਟਿਆਲਾ-ਰਾਜਪੁਰਾ ਰੋਡ ‘ਤੇ ਕਮਰਸ਼ੀਅਲ ਸਾਈਟ ਤੋਂ ਪਹਿਲਾਂ ਰਿਹਾਇਸ਼ੀ ਖੇਤਰ ਦੀ ਸੁਰੱਖਿਆ ਲਈ ਫ਼ੇਜ਼ 3 ਦੇ ਸਾਹਮਣੇ ਕੰਧ ਬਣਾਉਣ ਦੀ ਮੰਗ ਰੱਖੀ, ਜਿਸ ‘ਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਦੀ ਸੁਰੱਖਿਆ ਲਈ ਜੋ ਵੀ ਢੁਕਵੇਂ ਕਦਮ ਉਠਾਉਣ ਦੀ ਜ਼ਰੂਰਤ ਹੈ, ਉਹ ਤੁਰੰਤ ਉਠਾਏ ਜਾਣ ਤਾਂ ਜੋ ਇਥੇ ਰਹਿਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਦੇ ਸਾਰੇ ਰਿਹਾਇਸ਼ੀ ਖੇਤਰਾਂ, ਪਾਰਕਾਂ, ਮਾਰਕਿਟ ਤੇ ਈ.ਡਬਲਿਊ.ਐਸ. ਖੇਤਰ ਦਾ ਦੌਰਾ ਕਰਦਿਆਂ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਗਰਾਊਂਡ ਜ਼ੀਰੋ ‘ਤੇ ਜਾ ਕੇ ਸੁਣਦਿਆਂ ਕਿਹਾ ਕਿ ਪੀ.ਡੀ.ਏ. ਅਧੀਨ ਪੈਂਦੇ ਇਸ ਇਲਾਕੇ ਦੀਆਂ ਸੜਕਾਂ ਦੀ ਮੁਰੰਮਤ, ਬਰਸਾਤੀ ਪਾਣੀ ਦੀ ਨਿਕਾਸੀ,

ਪਾਰਕਾਂ ਦੀ ਸਾਂਭ ਸੰਭਾਲ, ਸੀਵਰੇਜ, ਸੁਰੱਖਿਆ ਸਮੇਤ ਸਫ਼ਾਈ ਵਰਗੀ ਹਰੇਕ ਬੁਨਿਆਂਦੀ ਸਹੂਲਤ ਸਬੰਧੀ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਗਈ ਹੈ ਤੇ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਇਕ ਹਫ਼ਤੇ ਵਿੱਚ ਪੂਰੀ ਰਿਪੋਰਟ ਤਿਆਰ ਕਰਨ ਅਤੇ ਸਾਰੇ ਕੀਤੇ ਜਾਣ ਵਾਲੇ ਕੰਮਾਂ ਨੂੰ ਸਮਾਂਬੱਧ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।

Advertisement
Advertisement
Advertisement
Advertisement
Scroll to Top