Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:05 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੁਸ਼ੀਲਾ ਦੇਵੀ ਪਬਲਿਕ ਸਕੂਲ ਦੀ ਰਹਿਨੁਮਾਈ ਹੇਠ ਹੋਏ ਜ਼ਬਰਦਸਤ ਮੁਕਾਬਲੇ

ਸ਼ੁਸ਼ੀਲਾ ਦੇਵੀ ਪਬਲਿਕ ਸਕੂਲ ਦੀ ਰਹਿਨੁਮਾਈ ਹੇਠ ਹੋਏ ਜ਼ਬਰਦਸਤ ਮੁਕਾਬਲੇ

ਪਟਿਆਲਾ, 4 ਅਗਸਤ – ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਸ਼ੀਲਾ ਦੇਵੀ ਪਬਲਿਕ ਸਕੂਲ ਦੀ ਰਹਿਨੁਮਾਈ ਹੇਠ ਚੱਲ ਰਹੇ ਸੀ.ਬੀ.ਐੱਸ.ਈ. ਕਲੱਸਟਰ 17 ਐਥਲੀਟ ਮੀਟ ਦੇ ਦੂਜੇ ਦਿਨ ਖਿਡਾਰੀਆਂ ਨੇ ਆਪਣੀਆਂ ਲਾਜਵਾਬ ਪ੍ਰਸਤੁਤੀਆਂ ਰਾਹੀਂ ਦਰਸ਼ਕਾਂ ਦੇ ਦਿਲ ਜਿੱਤ ਲਏ। ਅੰਡਰ 14, 17 ਅਤੇ 19 ਲੜਕੇ ਤੇ ਲੜਕੀਆਂ ਦੇ ਵੱਖ ਵੱਖ ਮੁਕਾਬਲਿਆਂ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਕੂਲਾਂ ਤੋਂ ਆਈਆਂ ਟੀਮਾਂ ਨੇ ਭਰਪੂਰ ਜੋਸ਼ ਨਾਲ ਹਿੱਸਾ ਲਿਆ।

ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਜੇਤੂਆਂ ਦਾ ਸਨਮਾਨ ਕਾਰਨ ਪੁੱਜੇ ਮੇਅਰ ਕੁੰਦਨ ਗੋਗੀਆ ਨੇ ਖਿਡਾਰੀਆਂ ਦੀ ਹੋਂਸਲਾ ਅਵਜਾਈ ਕਰਦਿਆਂ ਕਿਹਾ ਕਿ ਖਿਡਾਰੀਆਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਕੀਤੀ ਗਈ ਤਿਆਰੀ ਅਤੇ ਜਿੱਤ ਰੰਗਲੇ ਪੰਜਾਬ ਲਈ ਅਹਿਮ ਯੋਗਦਾਨ ਹੈ. ਉਨ੍ਹਾਂ ਦੀ ਪ੍ਰਦਰਸ਼ਨਸ਼ੀਲਤਾ ਇਹ ਸਾਬਤ ਕਰ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਹ ਨੌਜਵਾਨ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦਾ ਨਾਮ ਰੋਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਮਾਪੇ, ਅਧਿਆਪਕ, ਕੋਚ ਅਤੇ ਖੇਡ ਪ੍ਰੇਮੀ ਖਿਡਾਰੀਆਂ ਦਾ ਹੋਂਸਲਾ ਵਧਾਉਣ ਲਈ ਹਮੇਸ਼ਾ ਮੋਹਰੀ ਰੋਲ ਜਰੂਰ ਅਦਾ ਕਰਨ।  ਇਸ ਮੌਕੇ ਉਨ੍ਹਾਂ ਜੇਤੂਆਂ ਨੂੰ ਮੈਡਲ ਵੀ ਪਾਏ ਅਤੇ ਪ੍ਰਬੰਧਕਾਂ ਦਾ ਸਨਮਾਨ ਵੀ ਕੀਤਾ.

ਸਕੂਲ ਦੀ ਪ੍ਰਿੰਸੀਪਲ ਰੇਖਾ ਗੁਪਤਾ ਨੇ ਦੱਸਿਆ ਕਿ ਇਹ ਐਥਲੀਟ ਮੀਟ ਸਿਰਫ਼ ਖੇਡਾਂ ਦੀ ਪ੍ਰਤੀਯੋਗਤਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਅਤੇ ਨੇਤ੍ਰਤਵ ਗੁਣਾਂ ਨੂੰ ਨਿਖਾਰਣ ਦਾ ਪਲੇਟਫਾਰਮ ਵੀ ਹੈ।

ਅੰਤ ਵਿੱਚ ਕਲ ਦੇ ਤੀਜੇ ਅਤੇ ਆਖਰੀ ਦਿਨ ਐਥਲੀਟ ਮੀਟ ਵਿੱਚ ਫਾਈਨਲ ਮੁਕਾਬਲੇ ਹੋਣਗੇ ਜਿਨ੍ਹਾਂ ਵਿੱਚ ਨਜਦੀਕੀ ਮੁਕਾਬਲੇ ਦੇਖਣ ਨੂੰ ਮਿਲਣ ਦੀ ਉਮੀਦ ਹੈ। ਕੋਚ ਸਤਵਿੰਦਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਖੁੱਲ੍ਹ ਕੇ ਖੇਡਣ ਅਤੇ ਆਤਮ ਵਿਸ਼ਵਾਸ ਨਾਲ ਭਰਪੂਰ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸ਼੍ਰੀ ਸੰਜੀਵ ਭਾਰਦਵਾਜ ਸੀਬੀਐਸਈ ਅਬਜਰਵਰ ਅਤੇ ਦਾਨਿਸ਼ਾਂਸ਼ ਟੈਕਨੀਕਲ ਡੈਲੀਗੇਟ, ਪਰਮਿੰਦਰ ਸਿੰਘ (ਸਾਈਂ) ਸੇਵਾਮੁਕਤ ਸੀਨੀਅਰ ਕੋਚ, ਅਰਵਿੰਦਰ ਸਿੰਘ ਪ੍ਰਧਾਨ ਉਮੰਗ ਵੈਲਫੇਅਰ ਫਾਊਂਡੇਸ਼ਨ, ਹਰਭਜਨ ਸਿੰਘ ਸੇਵਾਮੁਕਤ (ਸਾਈਂ) ਕੋਚ ਐਥਲੈਟਿਕ, ਫੁਲੇਲ ਸਿੰਘ ਕੋਚ ਐਥਲੈਟਿਕ , ਕੋਚ ਪਰਮਿੰਦਰ ਸਿੰਘ, ਕੋਚ, ਰੁਪਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ

Advertisement
Advertisement
Advertisement
Advertisement
Scroll to Top