Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਤੇ ਭਾਰਤ ਦੇ ਹਨ ਜਬਰਦਸਤ ਸਬੰਧ : ਮਿਲਰ

ਅਮਰੀਕਾ ਤੇ ਭਾਰਤ ਦੇ ਹਨ ਜਬਰਦਸਤ ਸਬੰਧ : ਮਿਲਰ

ਦਿੱਲੀ, 4 ਅਗਸਤ : ਵ੍ਹਾਈਟ ਹਾਊਸ ਵਿਚ ਡਿਪਟੀ ਚੀਫ਼ ਆਫ ਸਟਾਫ਼ ਸਟੀਫਨ ਮਿੱਲਰ ਨੇ ਅੱਜਇਕ ਪੈ੍ਸ ਮਿਲਣੀ ਦੌਰਾਨ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ‘ਜ਼ਬਰਦਸਤ’ ਸਬੰਧ ਹਨ, ਅਤੇ ਖੇਤਰ ਲਈ ਸ਼ਾਂਤੀ ਦੇ ਬਦਲ ਵਿਚਾਰਧੀਨ ਹਨ ਪਰ ਭਾਰਤ ਰੂਸ ਤੋਂ ਤੇਲ ਖਰੀਦੇ ਇਹ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦੇ ਜਾਣ ਕਰਕੇ ਰੂਸ ਨੂੰ ਯੂਕਰੇਨ ਖਿਲਾਫ਼ ਜੰਗ ਵਿਚ ਵਿੱਤੀ ਮਦਦ ਮਿਲੀ।
ਮਿਲਰ ਨੇ ਕਿਹਾ, ‘‘ਇਹ ਸਵੀਕਾਰਯੋਗ ਨਹੀਂ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦ ਕੇ ਰੂਸ-ਯੂਕਰੇਨ ਜੰਗ ਵਿਚ ਵਿੱਤੀ ਮਦਦ ਪ੍ਰਦਾਨ ਕਰੇ। ਲੋਕ ਇਹ ਜਾਣ ਕੇ ਹੈਰਾਨ ਹੋਣਗੇ ਕਿ ਭਾਰਤ ਮੂਲ ਰੂਪ ਵਿੱਚ ਰੂਸੀ ਤੇਲ ਖਰੀਦਣ ਵਿੱਚ ਚੀਨ ਨਾਲ ਜੁੜਿਆ ਹੋਇਆ ਹੈ। ਇਹ ਇੱਕ ਹੈਰਾਨੀਜਨਕ ਤੱਥ ਹੈ।’’

ਭਾਰਤ ਲਗਾਉਦਾ ਹੈ ਭਾਰੀ ਟੈਰਿਫ

ਉਨ੍ਹਾਂ ਕਿਹਾ, ‘‘ਰਾਸ਼ਟਰਪਤੀ ਟਰੰਪ ਦੇ ਭਾਰਤ ਅਤੇ ਪ੍ਰਧਾਨ ਮੰਤਰੀ ਨਾਲ ਹਮੇਸ਼ਾ ਹੀ ਬਹੁਤ ਵਧੀਆ ਸਬੰਧ ਰਹੇ ਹਨ। ਪਰ ਸਾਨੂੰ ਇਸ ਜੰਗ ਦੇ ਵਿੱਤ ਨਾਲ ਨਜਿੱਠਣ ਬਾਰੇ ਅਸਲੀਅਤ ਜਾਣਨੀ ਪਵੇਗੀ। ਲਿਹਾਜ਼ਾ ਰਾਸ਼ਟਰਪਤੀ ਟਰੰਪ ਲਈ, ਯੂਕਰੇਨ ਵਿੱਚ ਚੱਲ ਰਹੀ ਜੰਗ ਨਾਲ ਕੂਟਨੀਤਕ, ਵਿੱਤੀ ਅਤੇ ਹੋਰ ਤਰੀਕਿਆਂ ਨਾਲ ਨਜਿੱਠਣ ਲਈ ਸਾਰੇ ਬਦਲ ਵਿਚਾਰਧੀਨ ਹਨ।’’ ਮਿਲਰ ਨੇ ਦੋਸ਼ ਲਗਾਇਆ ਕਿ ਭਾਰਤ ਅਮਰੀਕੀ ਉਤਪਾਦਾਂ ਨੂੰ ਸਵੀਕਾਰ ਨਹੀਂ ਕਰਦਾ ਕਿਉਂਕਿ ਉਹ ਉਨ੍ਹਾਂ ’ਤੇ ਭਾਰੀ ਟੈਰਿਫ ਲਗਾਉਂਦਾ ਹੈ।

Advertisement
Advertisement
Advertisement
Advertisement
Scroll to Top